ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਹੁਣ ਇਸ ਦਿਨ ਹੋਵੇਗੀ ਮਾਮਲੇ ਦੀ ਸੁਣਵਾਈ
ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਤੇ ਭਲਕੇ ਫਿਰ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ। ਬਿਕਰਮ ਮਜੀਠੀਆ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਿਕਰਮ ਬਾਠ ਨੂੰ ਇਸ ਕੇਸ ਵਿੱਚੋਂ ਰਾਹਤ ਮਿਲ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























