Punjab: ਈਡੀ ਸਾਹਮਣੇ ਮੁੜ ਪੇਸ਼ ਹੋਏ ਅਕਾਲੀ ਆਗੂ ਕਿੱਕੀ ਢਿੱਲੋਂ
ਜਲੰਧਰ, 11 ਜੂਨ (ਵਿਸ਼ਵ ਵਾਰਤਾ) – ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਅੱਜ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਈਡੀ ਅਧਿਕਾਰੀਆਂ ਸਾਹਮਣੇ ਮੁੜ ਪੇਸ਼ ਹੋਏ। ਦੱਸ ਦਈਏ ਕਿ ਪਿਛਲੇ ਦਿਨੀਂ ਵੀ ਉਨ੍ਹਾਂ ਕੋਲੋਂ ਈਡੀ ਨੇ ਕਿੱਕੀ ਢਿੱਲੋਂ ਤੋਂ ਨੌਂ ਘੰਟੇ ਪੁੱਛਗਿੱਛ ਕੀਤੀ ਸੀ। ਉਹ ਅੱਜ ਮੁੜ ਈਡੀ ਦਫ਼ਤਰ ‘ਚ ਦਸਤਾਵੇਜ਼ਾਂ ਸਮੇਤ ਪੇਸ਼ ਹੋਏ।
ਦੱਸ ਦਈਏ ਕਿ ਮਈ 2023 ਵਿੱਚ, ਵਿਜੀਲੈਂਸ ਬਿਊਰੋ ਨੇ ਢਿੱਲੋਂ ਵਿਰੁੱਧ ਕੇਸ ਦਰਜ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਧਿਆਨ ਦੇਣ ਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਿੱਕੀ ਢਿੱਲੋਂ ਨੇ 2017 ਤੋਂ 2022 ਤੱਕ ₹10.72 ਕਰੋੜ ਖਰਚ ਕੀਤੇ, ਜਦੋਂ ਕਿ ₹3.18 ਕਰੋੜ ਕਮਾਏ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਢਿੱਲੋਂ ਉਸ ਸਮੇਂ 7.53 ਕਰੋੜ ਰੁਪਏ ਦੇ ਸਰੋਤ ਬਾਰੇ ਜਾਣਕਾਰੀ ਨਹੀਂ ਦੇ ਸਕੇ ਸਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਜਲੰਧਰ ਈਡੀ ਦੇ ਅਧਿਕਾਰੀਆਂ ਨੇ ਢਿੱਲੋਂ ਲਈ ਸਵਾਲਾਂ ਦੀ ਇੱਕ ਸੂਚੀ ਤਿਆਰ ਕੀਤੀ, ਅਤੇ ਇਸ ਦੇ ਆਧਾਰ ‘ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਜਲੰਧਰ ਈਡੀ ਨੇ ਆਮਦਨ ਨਾਲ ਸਬੰਧਤ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ, ਜੋ ਜਮ੍ਹਾਂ ਕਰਵਾ ਦਿੱਤੇ ਗਏ ਹਨ। ਹਾਲਾਂਕਿ ਈਡੀ ਸਾਹਮਣੇ ਢਿੱਲੋਂ ਦੀ ਆਖਰੀ ਪੇਸ਼ੀ ਵਿੱਚ ਕਿਹਾ ਸੀ ਕਿ ਉਨ੍ਹਾਂ ਦਾ ਕੇਸ ਇਸ ਸਮੇਂ ਅਦਾਲਤ ਵਿੱਚ ਵਿਚਾਰ ਅਧੀਨ ਹੈ, ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























