ਪੰਜਾਬ ਵਿੱਚ ਅਕਾਲੀ ਦਲ ਅਤੇ ਆਪ ਪਾਰਟੀ ਹੋਈਆਂ ਖੇਰੂ-ਖੇਰੂ- ਬ੍ਰਹਮ ਮਹਿੰਦਰਾ
ਪਟਿਆਲਾ, 10 ਮਈ- ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਰੋਹਟੀ ਮੌੜਾਂ, ਕੈਦੋਂਪੁਰ ਅਤੇ ਮੰਡੋਰ ਵਿਖੇ ਹੋਈਆਂ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪਰਨੀਤ ਕੌਰ ਨੇ ਮੋਦੀ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਬਣਨ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਢਾਈ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪਰ ਦੇਸ਼ ਲਈ ਬੜੀ ਮਾੜੀ ਗੱਲ ਹੈ ਕਿ ਨੌਜਵਾਨਾਂ ਨੂੰ ਨਵੀਂਆਂ ਨੌਕਰੀਆਂ ਮਿਲਣ ਦੀ ਥਾਂ ਮੋਦੀ ਰਾਜ ਵਿੱਚ 50 ਲੱਖ ਨੌਕਰੀਆਂ ਖਤਮ ਹੋ ਗਈਆਂ ਅਤੇ ਦੇਸ਼ ਦਾ ਨੌਜਵਾਨ ਬੇਰੁਜਗਾਰ ਹੋ ਕੇ ਰਹਿ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਬੋਲਦਿਆਂ ਕਿਹ ਕਿ ਉਹਨਾਂ ਨੇ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਖਤਿਆਰੀ ਫੰਡ ਵਿਚੋਂ ਕਰੋੜਾਂ ਰੁਪਏ ਦੀਆ ਗਰਾਟਾਂ ਜਾਰੀ ਕਰਵਾਕੇ ਸਮੁੱਚੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਅਤੇ ਪਿੰਡਾਂ ਵਿਚਲੀਆਂ ਸਿਹਤ ਸੁਵਿਧਾਵਾਂ ਵਿੱਚ ਸੁਧਾਰ ਕਰਦੇ ਹੋਏ ਡਾਇਲਸਿਸ ਵਰਗੇ ਮਹਿੰਗੇ ਟੈਸਟਾਂ ਅਤੇ ਖੂਨ ਲੈਣ ਦੀ ਫੀਸ ਨੂੰ ਵੀ ਮੁਆਫ ਕਰਵਾਇਆ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਲਈ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਜਰੂਰੀ ਹੈ ਅਤੇ ਨਾਲ ਹੀ ਉਹਨਾਂ ਅਗਾਮੀ 19 ਮਈ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਸਮੁਚੇ ਪਿੰਡਾਂ ਦੇ ਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬਹਾਦਰ ਖਾਂਨ ਪੀ.ਏ., ਹੁਸ਼ਿਆਰ ਸਿੰਘ ਕੈਦੋਂਪੁਰ ਬਲਾਕ ਪ੍ਰਧਾਨ, ਰਘਵੀਰ ਸਿੰਘ ਖੱਟੜਾ, ਹਰਜਸਪਾਲ ਸਿੰਘ, ਰੋਮੀ ਸਿੰਬੜੋਂ, ਸ਼ੇਰ ਸਿੰਘ ਲੋਹਟ, ਜਸਬੀਰ ਸਿੰਘ, ਅਜੈਬ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਕੌਰ, ਕੁਲਦੀਪ ਕੌਰ ਸਾਰੇ ਸਰਪੰਚ, ਮੱਖਣ ਸਿੰਘ, ਬਾਬੂ ਸਿੰਘ ਤੋਂ ਇਲਾਵਾ ਕਈ ਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਫੋਟੋ ਕੈਪਸ਼ਨ- ਪਰਨੀਤ ਕੌਰ, ਬ੍ਰਹਮ ਮਹਿੰਦਰਾ ਅਤੇ ਹੋਰ ਆਗੂ ਵੱਖ-ਵੱਖ ਮੀਟਿੰਗਾਂ ਦੌਰਾਨ