• Latest
  • Trending
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 minutes ago
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

4 minutes ago
ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

35 minutes ago
ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

59 minutes ago
FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

1 hour ago
ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

2 hours ago
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

3 hours ago
NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

3 hours ago
ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

4 hours ago
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

4 hours ago
Hindi News
English News
Friday, June 12, 2026
No Result
View All Result
31 °c
Chandigarh
33 ° Sat
35 ° Sun
34 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ

June 12, 2026
in ਖਬਰਾਂ, ਪੰਜਾਬ
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

  • ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ
  • ਭਗਵੰਤ ਮਾਨ ਸਰਕਾਰ ਵੱਲੋਂ ਖਰੜ, ਜ਼ੀਰਕਪੁਰ, ਡੇਰਾ ਬੱਸੀ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ ਵੱਡੇ ਸ਼ਹਿਰੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਕੀ ਮਾਡਲ ਪਾਰਦਰਸ਼ੀ, ਸਮਾਂਬੱਧ ਅਤੇ ਬਦਲਾਅ-ਮੁਖੀ: ਹਰਜੋਤ ਸਿੰਘ ਬੈਂਸ
  • 7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ);- ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ।

ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਯਾਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਅਤੇ ਬਾਸ਼ਿੰਦਿਆਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਪ੍ਰਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।”

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਵੱਡੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ। ਇਨ੍ਹਾਂ ਟਿਊਬਵੈੱਲ ਵਿੱਚੋਂ ਖਰੜ ਵਿੱਚ 15 ਟਿਊਬਵੈੱਲ, ਜ਼ੀਰਕਪੁਰ ਅਤੇ ਨਵਾਂਗਾਓਂ ਵਿੱਚ 10-10, ਡੇਰਾ ਬੱਸੀ ਵਿੱਚ 5, ਲਾਲੜੂ ਵਿੱਚ 4, ਬਨੂੜ ਵਿੱਚ 3 ਅਤੇ ਕੁਰਾਲੀ ਵਿੱਚ 1 ਟਿਊਬਵੈੱਲ ਲਗਾਇਆ ਜਾਵੇਗਾ।” ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫਾਈ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਲੋਕਾਂ ਦੀ ਸਹੂਲਤ ਅਤੇ ਸ਼ਹਿਰੀ ਆਵਾਜਾਈ ਲਈ ਤਰਜੀਹੀ ਤੌਰ ’ਤੇ ਸ਼ਨਾਖ਼ਤ ਕੀਤੇ ਗਏ ਕਈ ਅਹਿਮ ਸੜਕ ਪ੍ਰਾਜੈਕਟਾਂ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, “ਬਨੂੜ ਵਿੱਚ ਹਸਪਤਾਲ ਤੋਂ ਤੇਪਲਾ ਰੋਡ; ਕੁਰਾਲੀ ਵਿੱਚ ਰੇਲਵੇ ਰੋਡ, ਮੇਨ ਬਾਜ਼ਾਰ ਰੋਡ ਅਤੇ ਬਡਾਲੀ ਰੋਡ; ਜ਼ੀਰਕਪੁਰ ਵਿੱਚ ਸਿੰਘਪੁਰਾ ਵੱਲ ਅੰਬਾਲਾ-ਚੰਡੀਗੜ੍ਹ ਰੋਡ ਅਤੇ ਹਾਈ ਗਰਾਊਂਡ ਰੋਡ; ਖਰੜ ਵਿੱਚ ਹਸਪਤਾਲ ਰੋਡ ਅਤੇ ਗੋਪਾਲ ਸਵੀਟਸ ਨੇੜੇ ਮੇਨ ਏਅਰਪੋਰਟ ਰੋਡ; ਡੇਰਾ ਬੱਸੀ ਵਿੱਚ ਹੈਬਤਪੁਰ ਰੋਡ; ਨਯਾਗਾਓਂ ਵਿੱਚ ਕਰੋਰਾਂ ਰੋਡ ਅਤੇ ਨਾਡਾ ਰੋਡ ਅਤੇ ਲਾਲੜੂ ਵਿੱਚ ਬਨੂੜ ਤੋਂ ਜਲਾਲਪੁਰ ਰੋਡ ਅਤੇ ਆਈ.ਟੀ.ਆਈ. ਤੋਂ ਕੌਲੀਮਾਜਰਾ ਰੋਡ ਦਾ ਕੰਮ ਅਗਲੇ 15 ਦਿਨਾਂ ਦੇ ਅੰਦਰ ਹਰ ਹਾਲ ਵਿੱਚ ਸ਼ੁਰੂ ਹੋ ਜਾਣਾ ਚਾਹੀਦਾ ਹੈ।”

ਜਵਾਬਦੇਹੀ ਯਕੀਨੀ ਬਣਾਉਣ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ‘ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਪ੍ਰਾਜੈਕਟਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਤ ਤੌਰ ‘ਤੇ ਉੱਚ ਪੱਧਰੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਸੜਕ ਦੇ ਹਰ ਕਿਲੋਮੀਟਰ, ਹਰ ਟਿਊਬਵੈੱਲ ਅਤੇ ਹਰ ਸਮਾਂ-ਸੀਮਾ ਦੀ ਨਿਗਰਾਨੀ ਕਰ ਰਹੇ ਹਾਂ। ਪੰਜਾਬ ਦੇ ਲੋਕ ਇਸ ਪ੍ਰਗਤੀ ਦੇ ਹੱਕਦਾਰ ਹਨ। ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਅਤੇ ਬੇਲੋੜੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”

ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਅਸਥਾਈ ਹੱਲਾਂ ਦੀ ਬਜਾਏ ਸਥਾਈ ਅਤੇ ਭਵਿੱਖ ਲਈ ਤਿਆਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ ‘ਤੇ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਪੈਚਵਰਕ ਦਾ ਯੁੱਗ ਖ਼ਤਮ ਹੋ ਗਿਆ ਹੈ। ਅਸੀਂ ਭਵਿੱਖ ਲਈ ਤਿਆਰ-ਬਰ-ਤਿਆਰ ਪੰਜਾਬ ਸਿਰਜ ਰਹੇ ਹਾਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਨਿਕ ਮਾਡਲ ਪਾਰਦਰਸੀ, ਸਮਾਂਬੱਧ ਅਤੇ ਬਦਲਾਅ ‘ਤੇ ਅਧਾਰਤ ਹੈ।”

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

by Ankit
June 12, 2026
0

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ •ਤੁਸੀਂ ਸਫ਼ਾਈ ਸੇਵਕਾਂ...

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
June 12, 2026
0

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ - ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ, ਸੁਨੀਲ ਜਾਖੜ ਸਣੇ ਕਈ...

ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

by Jaspreet Kaur
June 12, 2026
0

ਕੁੱਲੂ 'ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ 'ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ ਚੰਡੀਗੜ੍ਹ, 12...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
4 weeks ago
0

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ 15 ਮਈ 2026 (ਵਿਸ਼ਵ ਵਾਰਤਾ):- ਰਾਜ ਚੋਣ ਕਮਿਸ਼ਨ, ਪੰਜਾਬ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 