ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ
– ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ, ਸੁਨੀਲ ਜਾਖੜ ਸਣੇ ਕਈ ਆਗੂ ਮੌਜੂਦ
ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੀ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਹਾਈਕਮਾਂਡ ਵੱਲੋਂ ਬੁਲਾਈ ਗਈ ਹੈ।ਮੀਟਿੰਗ ਵਿੱਚ ਪੰਜਾਬ ਦੇ ਜ਼ਿਆਦਾਤਰ ਸੀਨੀਅਰ ਭਾਜਪਾ ਆਗੂ ਪਹੁੰਚ ਚੁੱਕੇ ਹਨ। ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ‘ਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਫ਼ਤਿਹਜੰਗ ਸਿੰਘ ਬਾਜਵਾ, ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਣੇ ਕਈ ਆਗੂ ਮੌਜੂਦ ਹਨ।
ਇਹ ਮੀਟਿੰਗ ਰਾਸ਼ਟਰੀ ਸੰਗਠਨ ਮਹਾਂਮੰਤਰੀ ਬੀ. ਐਲ. ਸੰਤੋਸ਼ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੌਕੇ ਫ਼ਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਅਜੇ ਸਾਰੀਆਂ ਗੱਲਾਂ ‘ਤੇ ਚਰਚਾ ਹੋਵੇਗੀ, ਉਸ ਤੋਂ ਬਾਅਦ ਹੀ ਕੁਝ ਦੱਸ ਸਕਾਂਗੇ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਪੰਜਾਬ ਦੀ ਰਣਨੀਤੀ ਦੇ ਉੱਪਰ ਹੈ। ਰਾਜ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਫੀਡਬੈਕ ਲਿਆ ਜਾਵੇਗਾ। ਕਿਉਂਕਿ ਹੁਣ ਚੋਣਾਂ ਨਜ਼ਦੀਕ ਆ ਰਹੀਆਂ ਹਨ, ਅਜਿਹੇ ਵਿੱਚ ਇਹ ਬੈਠਕ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























