• Latest
  • Trending
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

4 hours ago
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

11 minutes ago
ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

29 minutes ago
CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

43 minutes ago
India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

1 hour ago
ਅੰਮ੍ਰਿਤਸਰ ਵਿੱਚ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਅੰਮ੍ਰਿਤਸਰ ਵਿੱਚ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

2 hours ago
Women’s T20 WC : ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਵਿਰੁੱਧ ਟਾਸ ਜਿੱਤ ਕੇ ਲਿਆ ਇਹ ਫੈਸਲਾ

Women’s T20 WC : ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਵਿਰੁੱਧ ਟਾਸ ਜਿੱਤ ਕੇ ਲਿਆ ਇਹ ਫੈਸਲਾ

2 hours ago
ਲੈਫਟੀਨੈਂਟ ਜਨਰਲ ਧੀਰਜ ਸੇਠ  ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

ਲੈਫਟੀਨੈਂਟ ਜਨਰਲ ਧੀਰਜ ਸੇਠ ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

2 hours ago
ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਕੋਰਟਰੂਮ ਡਰਾਮਾ ਫਿਲਮ ‘Ikka’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਕੋਰਟਰੂਮ ਡਰਾਮਾ ਫਿਲਮ ‘Ikka’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

2 hours ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

2 hours ago
ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
India vs Afghanistan 1st ODI : ਅਫਗਾਨਿਸਤਾਨ ਨੇ 10 ਓਵਰਾਂ ਦੇ ਅੰਦਰ ਗਵਾਈਆਂ 3 ਵਿਕਟਾਂ

India vs Afghanistan 1st ODI : ਅਫਗਾਨਿਸਤਾਨ ਨੇ 10 ਓਵਰਾਂ ਦੇ ਅੰਦਰ ਗਵਾਈਆਂ 3 ਵਿਕਟਾਂ

3 hours ago
Hindi News
English News
Saturday, June 13, 2026
No Result
View All Result
31 °c
Chandigarh
33 ° Sun
34 ° Mon
33 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ

June 13, 2026
in ਖਬਰਾਂ, ਪੰਜਾਬ

ਚੰਡੀਗੜ੍ਹ/ਜਲੰਧਰ, 13 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸਕਰੀ ਨਾ ਸਿਰਫ ਜਾਇਜ਼ ਕਾਰੋਬਾਰਾਂ ਅਤੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਖਪਤਕਾਰਾਂ ਦੀ ਸੁਰੱਖਿਆ ਅਤੇ ਗੈਰ-ਕਾਨੂੰਨੀ ਨੈਟਵਰਕ ਨੂੰ ਵੀ ਬੜਾਵਾ ਦਿੰਦੀ ਹੈ।

ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਧੀਕ ਸਕੱਤਰ ਗ੍ਰਹਿ ਮਾਮਲੇ ਅੰਕੁਰਜੀਤ ਸਿੰਘ ਨੇ ਨਾਜਾਇਜ਼ ਵਪਾਰ ਦੀ ਵੱਧ ਰਹੀ ਜਟਿਲਤਾ ਬਾਰੇ ਦੱਸਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸਰਗਰਮੀ ਨਾਲ ਲਾਗੂ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਇਅਬ ਨੇ ਆਰਥਿਕ ਅਪਰਾਧਾਂ ਵਿਰੁੱਧ ਜ਼ਮੀਨੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਪੁਲਿਸ ਚੌਕਸੀ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਸਾਬਕਾ ਵਿਸ਼ੇਸ਼ ਪੁਲਿਸ ਕਮਿਸ਼ਨਰ, ਦਿੱਲੀ ਅਤੇ ਫਿੱਕੀ ਕੈਸਕੇਡ ਦੇ ਸਲਾਹਕਾਰ ਦੀਪ ਚੰਦ ਨੇ ਨਕਲੀ ਸਮਾਨ ਦੇ ਵਪਾਰ ਅਤੇ ਤਸਕਰੀ ਦੇ ਗੰਭੀਰ ਆਰਥਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਬੰਧਿਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚੇ ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਟ੍ਰੇਡਮਾਰਕ ਐਕਟ, 1999, ਕਾਪੀਰਾਈਟ ਐਕਟ, 1957 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਵਰਤੋਂ ਕਰਨ ਲਈ ਅਧਿਕਾਰੀਆਂ ਦਾ ਮਾਰਗਦਰਸ਼ਨ ਕੀਤਾ ਗਿਆ।

ਉਦਯੋਗ ਦੇ ਦ੍ਰਿਸ਼ਟੀਕੋਣਾਂ ਨੂੰ ਉਜਾਗਰ ਕਰਦਿਆਂ ਆਈਟੀਸੀ ਵਿਖੇ ਕਾਰਪੋਰੇਟ ਮਾਮਲਿਆਂ ਦੇ ਵਾਈਸ ਪ੍ਰੈਜ਼ੀਡੈਂਟ ਅਸ਼ੀਸ਼ ਪਾਲ ਨੇ ਵੱਡੇ ਪੱਧਰ ‘ਤੇ ਹੋ ਰਹੀ ਤਸਕਰੀ ਅਤੇ ਨਕਲੀ ਸਿਗਰੇਟ ਦੇ ਵਪਾਰ ‘ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨੇ ਸਰਕਾਰ ਨੂੰ ਵੱਡੇ ਮਾਲੀਏ ਦੇ ਨੁਕਸਾਨ, ਟ੍ਰੇਡਮਾਰਕ ਦੀ ਉਲੰਘਣਾ ਅਤੇ ਖਪਤਕਾਰਾਂ ਦੇ ਭਰੋਸੇ ਵਿੱਚ ਕਮੀ ਵੱਲ ਧਿਆਨ ਦਿਵਾਇਆ।

ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਤਸਕਰੀ ਤੋਂ ਆਉਣ ਵਾਲੇ ਫੰਡਾਂ ਦੀ ਵਰਤੋਂ ਕਈ ਵਾਰ ਅੱਤਵਾਦੀ ਗਤੀਵਿਧੀਆਂ ਲਈ ਵੀ ਕੀਤੀ ਜਾਂਦੀ ਹੈ, ਇਸ ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਤੇਜ਼ੀ ਨਾਲ ਮੁਕੱਦਮਾ ਚਲਾਉਣ ਅਤੇ ਸਖ਼ਤ ਸਜ਼ਾਵਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਖੁਫੀਆ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਕਰਨ ਲਈ ਵਕਾਲਤ ਕੀਤੀ।

ਮਜ਼ਬੂਤ ਫੀਲਡ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਦਿੱਲੀ ਹਾਈ ਕੋਰਟ ਦੇ ਐਡਵੋਕੇਟ ਡਾ. ਰਿਸ਼ੀ ਕੁਲਸ਼੍ਰੇਸ਼ਠ ਨੇ ਸ਼ਮੂਲੀਅਤ ਕਰਨ ਵਾਲੇ ਅਧਿਕਾਰੀਆਂ ਨੂੰ ਸਹੀ ਕਾਨੂੰਨੀ ਅਤੇ ਪ੍ਰਕਿਰਿਆਤਮਕ ਲੋੜਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਦੀ ਜਾਂਚ ਦੌਰਾਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਸਮਾਨ ਤਿਆਰ ਕਰਨ ਅਤੇ ਤਸਕਰੀ ਕਰਨ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਰੀਕੀ ਨਾਲ ਪ੍ਰਕਿਰਿਆਤਮਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

by Ankit
June 13, 2026
0

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ • ਭਗਵੰਤ ਮਾਨ ਸਰਕਾਰ ਨੇ ਛੋਟੇ...

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

by Jaspreet Kaur
June 13, 2026
0

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

by Jaspreet Kaur
June 13, 2026
0

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ):...

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

by Navjot
June 13, 2026
0

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

by Ankit
June 13, 2026
0

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ • ਭਗਵੰਤ ਮਾਨ ਸਰਕਾਰ ਨੇ ਛੋਟੇ...

Most Popular

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

by Ranjit Singh
1 week ago
0

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ 'ਤੇ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਕਾਂਗਰਸ ਦੀ ਸੂਬਾ ਇੰਚਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 