ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ
ਨਵੀ ਦਿੱਲੀ, 13 ਜੂਨ 2026 (ਵਿਸ਼ਵ ਵਾਰਤਾ): ਆਗਾਮੀ ਜੀ-7 (G-7) ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਲਾਕਾਤ ਹੋਵੇਗੀ। ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ, ਜਿੱਥੇ ਅਗਲੇ ਹਫ਼ਤੇ G7 ਸਿਖਰ ਸੰਮੇਲਨ ਹੋਣ ਜਾ ਰਿਹਾ ਹੈ।
ਵ੍ਹਾਈਟ ਹਾਊਸ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਦੀ ਇਹ ਮੁਲਾਕਾਤ ਫਰਾਂਸ ਵਿੱਚ ਹੋਵੇਗੀ, ਜਿੱਥੇ ਅਗਲੇ ਹਫ਼ਤੇ ਜੀ-7 (G-7) ਸੰਮੇਲਨ ਕਰਵਾਇਆ ਜਾ ਰਿਹਾ ਹੈ। ਪੀਐਮ ਮੋਦੀ ਵੀ G-7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇੱਥੇ ਉਹ ਫਰਾਂਸ ਦੇ ਰਾਸ਼ਟਰਪਤੀ ਤੋਂ ਇਲਾਵਾ ਕਈ ਹੋਰ ਗਲੋਬਲ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨਗੇ। ਪੀਐਮ ਮੋਦੀ ਇੰਨੀਂ ਦਿਨੀਂ ਫਰਾਂਸ ਅਤੇ ਸਲੋਵਾਕੀਆ ਦੀ ਇੱਕ ਹਫ਼ਤੇ ਦੀ ਯਾਤਰਾ ‘ਤੇ ਹਨ। ਇਸ ਦੌਰਾਨ ਉਹ ਫਰਾਂਸ ਵਿੱਚ ਕਰਵਾਏ ਜਾ ਰਹੇ G-7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ।
ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਸਲੋਵਾਕੀਆ ਦੀ ਇੱਕ ਹਫ਼ਤੇ ਦੀ ਯਾਤਰਾ ਲਈ ਅੱਜ ਰਵਾਨਾ hoe ਹਨ। ਆਪਣੀ ਰਵਾਨਗੀ ਸਮੇਂ ਦਿੱਤੇ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਰਣਨੀਤਕ ਸੋਚ ਵਿੱਚ ਫਰਾਂਸ ਦਾ ਇੱਕ ਵਿਸ਼ੇਸ਼ ਸਥਾਨ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























