ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ
– ਅੱਠ ਲੋਕਾਂ ਦੀ ਮੌਤ
ਮਹਾਰਾਸ਼ਟਰ, 14 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਖੂਹ ਵਿੱਚ ਡਿੱਗ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਲਸ਼ਿਰਸ ਤਾਲੁਕਾ ਦੇ ਤੰਦੁਲਵਾੜੀ ਪਿੰਡ ਨੇੜੇ ਮ੍ਹਾਸਵਡ-ਪੰਢਰਪੁਰ ਰੋਡ ‘ਤੇ ਵਾਪਰਿਆ, ਜਿੱਥੇ ਪਿਕਅੱਪ ਗੱਡੀ ਦੀ ਬ੍ਰੇਕ ਫੇਲ ਹੋਣ ਕਾਰਨ ਉਹ ਖੂਹ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕ ਮ੍ਹਾਸਵਡ ਦੇ ਸਿੱਧਨਾਥ ਮੰਦਰ ਦੇ ਦਰਸ਼ਨ ਕਰਕੇ ਆਪਣੇ ਪਿੰਡ ਪਰਤ ਰਹੇ ਸ਼ਰਧਾਲੂ ਸਨ।
ਪੁਲਿਸ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਚਾਲਕ ਵਾਹਨ ਤੋਂ ਕੰਟਰੋਲ ਖੋਹ ਬੈਠਾ, ਜਿਸ ਤੋਂ ਬਾਅਦ ਪਿਕਅੱਪ ਸਿੱਧੀ ਖੂਹ ਵਿੱਚ ਜਾ ਡਿੱਗੀ। ਸੋਲਾਪੁਰ ਦੇ ਪੁਲਿਸ ਸੁਪਰਡੈਂਟ ਅਤੁਲ ਕੁਲਕਰਨੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ 4 ਔਰਤਾਂ ਅਤੇ 4 ਬੱਚੇ ਸ਼ਾਮਲ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ 7 ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਤੇ ਰਾਹਤ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਵਾਹਨ ਨੂੰ ਖੂਹ ਵਿੱਚੋਂ ਬਾਹਰ ਕੱਢਣ ਦਾ ਕੰਮ ਜਾਰੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























