ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਵਿੱਚ ਪਹੁੰਚ ਰਹੇ ਹਨ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਉੱਥੇ ਹੀ ਪੰਜਾਬ ਵਿੱਚ ਵਿਰੋਧੀ ਧਿਰ ਵਜੋਂ ਉੱਭਰੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਹੱਕ ਵਿੱਚ ਸੰਗਰੂਰ ਅਤੇ ਬਰਨਾਲਾ ਦੇ ਪਿੰਡਾਂ ਵਿੱਚ ਰੈਲੀਆਂ ਕਰਨਗੇ।
ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਅਤੇ ਵੀਕੇ ਸਿੰਘ ਚੋਣ ਪ੍ਰਚਾਰ ਕਰਨਗੇ।