• Latest
  • Trending
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

3 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

43 minutes ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

1 hour ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

1 hour ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

2 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

2 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

3 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

3 hours ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

5 hours ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

5 hours ago
Hindi News
English News
Monday, June 15, 2026
No Result
View All Result
34 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਡਿਪਟੀ ਚੋਣ ਕਮਿਸ਼ਨਰ ਨੇ ਪੰਜਾਬ ਵਿੱਚ ਤਿਆਰੀਆਂ ਦਾ ਲਿਆ ਜਾਇਜ਼ਾ

June 15, 2026
in ਖਬਰਾਂ, ਪੰਜਾਬ

ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬ

ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);- ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ।

ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ।

ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨਾਂ ਵਿੱਚ ਕੁੱਲ 14,664 ਸਥਾਨਾਂ ‘ਤੇ 24,453 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਕੁੱਲ 85.82 ਫ਼ੀਸਦ ਵੋਟਰ ਮੈਪਿੰਗ ਮੁਕੰਮਲ ਹੋ ਚੁੱਕੀ ਹੈ।

ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਏ.ਡੀ.ਈ.ਓਜ਼, ਈ.ਆਰ.ਓਜ਼, ਏ.ਈ.ਆਰ.ਓਜ਼, ਚੋਣ ਤਹਿਸੀਲਦਾਰਾਂ ਅਤੇ ਤਕਨੀਕੀ ਸਟਾਫ ਲਈ ਕਰਵਾਇਆ ਗਿਆ ਤਿੰਨ-ਰੋਜ਼ਾ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ, ਜਦੋਂ ਕਿ ਬੀ.ਐਲ.ਓਜ਼ ਅਤੇ ਬੀ.ਐਲ.ਓਜ਼ ਸੁਪਰਵਾਈਜ਼ਰਾਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰਗਤੀ ਅਧੀਨ ਹੈ। ਚੋਣ ਸਮੱਗਰੀ ਦੀ ਛਪਾਈ ਦਾ ਕੰਮ ਜਾਰੀ ਹੈ ਅਤੇ ਘਰ-ਘਰ ਜਾ ਕੇ ਤਸਦੀਕ ਕਰਨ ਸਬੰਧੀ ਪੜਾਅ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਿਵੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸੂਬੇ ਭਰ ਵਿੱਚ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਸੈਸ਼ਨ ਦੌਰਾਨ, ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਡੀ.ਈ.ਓਜ਼ ਨੂੰ ਵੋਟਰ ਸੂਚੀਆਂ ਦੀ ਸਟੀਕਤਾ, ਸੰਪੂਰਨਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਹਰੇਕ ਜ਼ਿਲ੍ਹੇ ਦੀ ਫੀਲਡ ਮਸ਼ੀਨਰੀ ਦੀਆਂ ਤਿਆਰੀਆਂ ਅਤੇ ਲਾਗੂਕਰਨ ਪ੍ਰੋਟੋਕੋਲ ਦੀ ਸਮੀਖਿਆ ਕੀਤੀ ਜਿਹਨਾਂ ਨੂੰ ਇਹ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਸੂਚੀ ਵਿੱਚ ਦਰਜ ਕਰਨ ਤੋਂ ਰਹਿ ਨਾ ਜਾਵੇ ਅਤੇ ਕੋਈ ਵੀ ਅਯੋਗ ਐਂਟਰੀ ਸ਼ਾਮਲ ਨਾ ਕੀਤੀ ਜਾਵੇ।

ਮੀਟਿੰਗ ਦੌਰਾਨ ਘਰ-ਘਰ ਜਾ ਕੇ ਤਸਦੀਕ ਕਰਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਵਿੱਚ ਸਹਾਇਤਾ ਕਰਨ ਵਿੱਚ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੀ ਮਹੱਤਵਪੂਰਨ ਭੂਮਿਕਾ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਵੋਟਰ ਜਾਗਰੂਕਤਾ ਵਧਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।

ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਪੰਜਾਬ ਦੇ ਤਿੰਨ ਰੋਜ਼ਾ ਦੌਰੇ ‘ਤੇ ਹਨ ਅਤੇ ਅਗਲੇ ਦੋ ਦਿਨਾਂ ਵਿੱਚ ਹੋਰ ਜ਼ਿਲ੍ਹਿਆਂ ਨੂੰ ਕਵਰ ਕਰਨਗੇ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੀ.ਈ.ਓ. ਪੰਜਾਬ ਵੀ ਹੋਣਗੇ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

by Ankit
June 15, 2026
0

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

by Ankit
June 15, 2026
0

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 70 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

Most Popular

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

by Navjot
3 days ago
0

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 