ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ
ਜਾਣੋ ਭਲਕੇ ਕਿਹੋ ਜਿਹਾ ਰਹੇਗਾ ਮੌਸਮ?
ਨਵੀ ਦਿੱਲੀ, 15 ਜੂਨ 2026 (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਵਿੱਚ ਸੋਮਵਾਰ ਸਵੇਰੇ ਹੋਈ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਸੀ। ਇਸ ਦੌਰਾਨ ਦੁਪਹਿਰ ਹੁੰਦੇ-ਹੁੰਦੇ 92 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀ ਧੂੜ ਭਰੀ ਹਨੇਰੀ ਨੇ ਲੋਕਾਂ ਦਾ ਸੜਕਾਂ ‘ਤੇ ਚੱਲਣਾ ਮੁਸ਼ਕਲ ਕਰ ਦਿੱਤਾ। ਹਾਲਾਂਕਿ, ਹੁਣ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ, ਜਿਸ ਨਾਲ ਲੋਕਾਂ ਨੇ ਗਰਮੀ ਦੇ ਕਹਿਰ ਦਰਮਿਆਨ ਸੁੱਖ ਦਾ ਸਾਹ ਲਿਆ। ਮੌਸਮ ਵਿਭਾਗ ਵੱਲੋਂ ਹਨੇਰੀ-ਤੂਫ਼ਾਨ, ਬਾਰਸ਼ ਅਤੇ ਬਿਜਲੀ ਚਮਕਣ ਨੂੰ ਲੈ ਕੇ ਕੁਝ ਇਲਾਕਿਆਂ ਵਿੱਚ ਰੈੱਡ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, ਦਿੱਲੀ-NCR ਵਿੱਚ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੁਪਹਿਰ ਤੋਂ ਬਾਅਦ ਹੀ ਧੂੜ ਭਰੀ ਹਨੇਰੀ ਕਾਰਨ ਗੱਡੀਆਂ ਦੀ ਰਫ਼ਤਾਰ ਰੁਕ ਗਈ ਸੀ। ਇਸ ਦਾ ਅਸਰ ਮੈਟਰੋ ‘ਤੇ ਵੀ ਦੇਖਣ ਨੂੰ ਮਿਲਿਆ ਹੈ। ਕਈ ਲਾਈਨਾਂ ‘ਤੇ ਜਾਂ ਤਾਂ ਮੈਟਰੋ ਦੀ ਸਪੀਡ ਹੌਲੀ ਹੋ ਗਈ ਜਾਂ ਫਿਰ ਕੁਝ ਸਮੇਂ ਲਈ ਰੁਕ ਗਈ। ਹਾਲਾਂਕਿ, ਬਾਅਦ ਵਿੱਚ ਸਥਿਤੀ ਆਮ ਵਾਂਗ ਹੋ ਗਈ। ਇਸ ਦੌਰਾਨ ਯਾਤਰੀਆਂ ਨੂੰ ਥੋੜ੍ਹੀ-ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੰਗਲਵਾਰ ਨੂੰ ਵੀ ਮੌਸਮ ਵਿਭਾਗ ਨੇ ਦਿੱਲੀ-NCR ਵਿੱਚ ਦੁਪਹਿਰ ਤੋਂ ਬਾਅਦ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਹਨੇਰੀ ਚੱਲਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























