• Latest
  • Trending
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

2 hours ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

18 minutes ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

27 minutes ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

39 minutes ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

42 minutes ago
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

46 minutes ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

48 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

50 minutes ago
ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

52 minutes ago
NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

1 hour ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

2 hours ago
Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼ ਨੂੰ ਉਨ੍ਹਾਂ ਦੇ ਨਜ਼ਦੀਕ ਗੁਣਵੱਤਾ ਜਾਂਚ ਲਈ ਸੂਬੇ ਭਰ ਵਿੱਚ ਸੈਂਪਲ ਸੈਂਟਰ ਤੇ ਜਲੰਧਰ ਵਿੱਚ ਟੈਸਟਿੰਗ ਲੈਬ ਬਣਾਈ ਜਾਵੇਗੀ: ਅਮਨ ਅਰੋੜਾ

June 16, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

• ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼ ਨੂੰ ਉਨ੍ਹਾਂ ਦੇ ਨਜ਼ਦੀਕ ਗੁਣਵੱਤਾ ਜਾਂਚ ਲਈ ਸੂਬੇ ਭਰ ਵਿੱਚ ਸੈਂਪਲ ਸੈਂਟਰ ਤੇ ਜਲੰਧਰ ਵਿੱਚ ਟੈਸਟਿੰਗ ਲੈਬ ਬਣਾਈ ਜਾਵੇਗੀ: ਅਮਨ ਅਰੋੜਾ

• ਅਮਨ ਅਰੋੜਾ ਨੇ ਇਸ ਭਾਈਵਾਲੀ ਨੂੰ ਪੰਜਾਬ ਦੇ ਰਵਾਇਤੀ ਉਦਯੋਗਾਂ ਨੂੰ ਤਕਨਾਲੋਜੀ-ਅਧਾਰਤ ਵਿਸ਼ਵਪੱਧਰੀ ਸੰਸਥਾਵਾਂ ਬਣਾਉਣ ਲਈ ਫੈਸਲਾਕੁੰਨ ਕਦਮ ਦੱਸਿਆ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ);- ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ।

ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਸ ਖੇਤਰ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਹੁਨਰਮੰਦ ਕਾਮਿਆਂ, ਡਿਜ਼ਾਈਨ ਅਤੇ ਨਵੀਨਤਾ ਅਤੇ ਬਾਜ਼ਾਰ ਨਾਲ ਮਜ਼ਬੂਤ ਲਿੰਕ ਪ੍ਰਦਾਨ ਕਰਨਾ ਹੈ। ਇਸ ਭਾਈਵਾਲੀ ਨਾਲ ਸਾਡੇ ਐਮਐਸਐਮਈਜ਼ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਸਪਲਾਈ ਚੇਨਾਂ ਦਾ ਹਿੱਸਾ ਬਣਨ ਅਤੇ ਆਪਣੀ ਨਿਰਯਾਤ ਸਮਰੱਥਾਵਾਂ ਨੂੰ ਵਧਾਉਣ ਵਿੱਚ ਮਦਦ ਮਿਲੇਗੀ।”

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸ ਭਾਈਵਾਲੀ ਤਹਿਤ ਖੇਡ ਉਪਕਰਣਾਂ ਲਈ ਦੇਸ਼ ਦੇ ਪ੍ਰਮੁੱਖ ਨਿਰਮਾਣ ਕੇਂਦਰਾਂ ਵਿੱਚੋਂ ਇੱਕ ਜਲੰਧਰ ਵਿੱਚ ਪ੍ਰਸਤਾਵਿਤ ਸਪੋਰਟਸ ਗੁੱਡਜ਼ ਟੈਸਟਿੰਗ ਅਤੇ ਡਿਵੈਲਮੈਂਟ ਲੈਬ ਸਥਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਭਾਈਵਾਲੀ ਤਹਿਤ ਸੂਬੇ ਭਰ ਵਿੱਚ ਫੁੱਟਵੀਅਰ ਅਤੇ ਐਕਸੈਸਰੀਜ਼ ਟੈਸਟਿੰਗ ਸੈਂਪਲ ਕਲੈਕਸ਼ਨ ਸੈਂਟਰ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐਮਐਸਐਮਈਜ਼) ਨੂੰ ਆਪਣੀਆਂ ਉਤਪਾਦਨ ਇਕਾਈਆਂ ਦੇ ਨੇੜੇ ਪੇਸ਼ੇਵਰ ਮਿਆਰੀ-ਭਰੋਸੇਯੋਗ ਸੇਵਾਵਾਂ ਮਿਲ ਸਕਣਗੀਆਂ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਅਤੇ ਇੱਕ ਮਜ਼ਬੂਤ ਹੁਨਰਮੰਦ ਢਾਂਚਾ ਵੀ ਸ਼ਾਮਲ ਹੋਵੇਗਾ ਜੋ ਉਦਯੋਗ, ਅਕਾਦਮਿਕ ਸੰਸਥਾਵਾਂ, ਸਟਾਰਟਅੱਪਸ ਅਤੇ ਤਕਨੀਕੀ ਮਾਹਿਰਾਂ ਨੂੰ ਇੱਕ ਮੰਚ ‘ਤੇ ਲੈ ਆਵੇਗਾ। ਤਿਆਰ ਕੀਤੇ ਸਿਖਲਾਈ ਪ੍ਰੋਗਰਾਮ ਡਿਜ਼ਾਈਨ, ਉਤਪਾਦ ਬਣਾਉਣ, ਗੁਣਵੱਤਾ ਦਾ ਭਰੋਸਾ, ਪ੍ਰਚੂਨ ਅਤੇ ਫੈਸ਼ਨ ਉਪਕਰਣਾਂ ਵਰਗੇ ਉੱਭਰ ਰਹੇ ਖੇਤਰਾਂ ‘ਤੇ ਕੇਂਦ੍ਰਿਤ ਹੋਣਗੇ। ਇਹ ਬੁਨਿਆਦੀ ਢਾਂਚਾ ਨਿਰਮਾਤਾਵਾਂ ਨੂੰ ਉਤਪਾਦ ਬਣਾਉਣ ਦੇ ਸਮੇਂ ਨੂੰ ਘਟਾਉਣ, ਪ੍ਰਮੁੱਖ ਬ੍ਰਾਂਡਾਂ ਦੇ ਸਖ਼ਤ ਤਕਨੀਕੀ ਮਾਪਦੰਡਾਂ ‘ਤੇ ਖਰਾ ਉਤਰਨ ਅਤੇ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਉਨ੍ਹਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਉੱਦਮੀਆਂ ਨੂੰ ਹੁਲਾਰਾ ਦੇਣ, ਸਟਾਰਟਅੱਪ ਇਨਕਿਊਬੇਸ਼ਨ, ਖੋਜ ਵਿੱਚ ਸਹਿਯੋਗ ਅਤੇ ਫੈਕਲਟੀ-ਮਾਹਰ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ ਤਾਂ ਜੋ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਉੱਚ-ਮੁੱਲ, ਨਵੀਨਤਾ ਅਧਾਰਤ ਨਿਰਮਾਣ ਵੱਲ ਲਿਜਾਇਆ ਜਾ ਸਕੇ ਅਤੇ ਟੈਸਟਿੰਗ ਬੁਨਿਆਦੀ ਢਾਂਚੇ, ਹੁਨਰਮੰਦ ਕਾਮਿਆਂ ਸਬੰਧੀ ਘਾਟ ਅਤੇ ਬਾਜ਼ਾਰ ਤੱਕ ਬਿਹਤਰ ਪਹੁੰਚ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ ਜਿਸ ਦੇ ਕਾਰਨ ਲੰਬੇ ਸਮੇਂ ਤੋਂ ਸੂਬੇ ਦੇ ਰਵਾਇਤੀ ਉਦਯੋਗ ਪਛੜ ਰਹੇ ਹਨ।

ਇਸ ਸਮਝੌਤੇ ‘ਤੇ ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਅਮਿਤ ਢਾਕਾ ਦੀ ਮੌਜੂਦਗੀ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਫਡੀਡੀਆਈ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਵੇਕ ਸ਼ਰਮਾ ਵੱਲੋਂ ਹਸਤਾਖਰ ਕੀਤੇ ਗਏ।

ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਕੇਂਦਰੀ ਅਤੇ ਸੂਬਾਈ ਯੋਜਨਾਵਾਂ ਅਧੀਨ ਤਕਨਾਲੋਜੀ ਨੂੰ ਅਪਣਾਉਣ ਅਤੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਅਜਿਹੇ ਉਤਪਾਦਨ ਵੱਲ ਵਧਣ ਲਈ ਮਦਦ ਕਰ ਰਹੀ ਹੈ ਜੋ ਖਪਤਕਾਰਾਂ ਦੀਆਂ ਬਦਲਦੀਆਂ ਮੰਗਾਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ, ਉੱਦਮੀਆਂ ਅਤੇ ਐਮਐਸਐਮਈਜ਼ ਲਈ ਖੇਡਾਂ ਦੇ ਸਮਾਨ ਅਤੇ ਫੁੱਟਵੇਅਰ ਸੈਕਟਰ ਵਿੱਚ ਨਵੇਂ ਰਾਹ ਵੀ ਖੋਲ੍ਹਣਗੇ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ; ਸ਼ਾਮ 5 ਵਜੇ ਤੋਂ ਬਾਅਦ ਪ੍ਰਚਾਰ ਕਰਨ ਦੇ ਦੋਸ਼

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ; ਸ਼ਾਮ 5 ਵਜੇ ਤੋਂ ਬਾਅਦ ਪ੍ਰਚਾਰ ਕਰਨ ਦੇ ਦੋਸ਼

by Navjot
3 weeks ago
0

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ; ਸ਼ਾਮ 5 ਵਜੇ ਤੋਂ ਬਾਅਦ ਪ੍ਰਚਾਰ ਕਰਨ ਦੇ ਦੋਸ਼ ਚੰਡੀਗੜ੍ਹ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 