ਪਟਿਆਲਾ, 14 ਮਈ- ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਮਜਬੂਤੀ ਮਿਲੀ, ਜਦੋਂ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਤੇਜਿੰਦਰਪਾਲ ਸਿੰਘ ਸੰਧੂ ਦੇ ਯਤਨਾ ਸਦਕਾ ਟਾਂਗਰੀ ਪਾਰ ਦੇ 22 ਪਿੰਡਾਂ ਦੇ ਸੈਂਕੜੇ ਅਕਾਲੀ ਅਤੇ ਆਪ ਪਾਰਟੀ ਦੇ ਆਗੂ ਪਰਨੀਤ ਕੌਰ ਦੀ ਹਾਜਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਰਨੀਤ ਕੌਰ ਨੇ ਨਵੇਂ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸੁਆਗਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਟਾਂਗਰੀ ਪਾਰ ਦੇ ਪਿੰਡਾਂ ਵਿੱਚ ਪਹਿਲੀ ਵਾਰ ਵਿਕਾਸ ਦੇ ਕੰਮਾਂ ਦੀ ਲੀਹ ਤੋਰੀ ਹੈ ਅਤੇ ਆਉਣ ਵਾਲੇ ਭਵਿੱਖ ਵਿੱਚ ਚੋਣਾਂ ਤੋਂ ਬਾਅਦ ਬਾਕੀ ਰਹਿੰਦੇ ਕੰਮਾਂ ਨੂੰ ਵਿਚਾਰ ਕਰਕੇ ਪੂਰਾ ਕਰਵਾਇਆ ਜਾਵੇਗਾ ਅਤੇ ਸਮੁੱਚੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹੋਰ ਮਜਬੂਤ ਕੀਤਾ ਜਾਵੇਗਾ।
ਇਸ ਮੌਕੇ ਸ਼ਾਮਲ ਹੋਣ ਵਾਲਿਆ ਵਿੱਚ ਬਿੰਦਾ ਸਰਪੰਚ, ਅਸ਼ਵਨੀ ਕੁਮਾਰ, ਵਿੱਕੀ ਸ਼ਰਮਾ, ਸ਼ਾਦੀ ਰਾਮ, ਮੋਹਨ ਲਾਲ, ਅਸ਼ੋਕ ਕੁਮਾਰ, ਬਲਵਿੰਦਰ ਕੁਮਾਰ, ਪਵਨ ਕੁਮਾਰ, ਸੁਖਵਿੰਦਰ ਕੁਮਾਰ, ਸਤਨਾਮ ਸਿੰਘ, ਹਰਦੀਪ ਬਿੱਲਾ, ਸੰਗੀਤ ਕੁਮਾਰ, ਮਨੀਸ਼ ਕੁਮਾਰ, ਸੰਦੀਪ ਕੁਮਾਰ ਅਤੇ ਜੈਦੀਪ ਸਿੰਘ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਅਤੇ ਪਿੰਡ ਵਾਸੀ ਭਾਰੀ ਗਿਣਤੀ ਵਿੱਚ ਹਾਜਰ ਸਨ।
ਫੋਟੋ ਕੈਪਸ਼ਨ- ਪਰਨੀਤ ਕੌਰ, ਹਰਿੰਦਰਪਾਲ ਸਿੰਘ ਹੈਰੀਮਾਨ, ਤੇਜਿੰਦਰਪਾਲ ਸਿੰਘ ਸੰਧੂ ਅਤੇ ਸ਼ਾਮਲ ਹੋਣ ਵਾਲੇ ਆਗੂ।