IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ
ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਨੇ ਲਗਾਏ ਸ਼ਾਨਦਾਰ ਸੈਂਕੜੇ
ਅਫਗਾਨਿਸਤਾਨ ਵੱਲੋਂ ਨੰਗੇਲੀਆ ਖਰੋਟੇ ਨੇ 4 ਅਤੇ ਰਾਸ਼ਿਦ ਖਾਨ ਨੇ ਲਈਆਂ 3 ਵਿਕਟਾਂ
ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਅਫਗਾਨਿਸਤਾਨ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ 49.5 ਓਵਰਾਂ ਵਿੱਚ 402 ਦੌੜਾਂ ‘ਤੇ ਸਿਮਟ ਗਈ। ਭਾਰਤ ਨੇ ਦੂਜੇ ਵਨਡੇ ਮੈਚ ਵਿੱਚ ਅਫਗਾਨਿਸਤਾਨ ਨੂੰ 403 ਦੌੜਾਂ ਦਾ ਟੀਚਾ ਦਿੱਤਾ ਹੈ। ਅਫਗਾਨਿਸਤਾਨ ਵੱਲੋਂ ਨੰਗੇਲੀਆ ਖਰੋਟੇ ਨੇ 4 ਵਿਕਟਾਂ ਲਈਆਂ। ਜਦਕਿ ਰਾਸ਼ਿਦ ਖਾਨ ਨੇ 3 ਵਿਕਟਾਂ ਲਈਆਂ।
Stamping his authority in some style 🔥
A fantastic 7️⃣1️⃣-ball HUNDRED for Ishan Kishan 👏
His second in ODIs!Updates ▶️ https://t.co/JYJ5l44iJ6#TeamIndia | #INDvAFG | @IDFCFIRSTBank | @ishankishan51 pic.twitter.com/VucK0F87Y7
— BCCI (@BCCI) June 17, 2026
ਕਪਤਾਨ ਸ਼ੁਭਮਨ ਗਿੱਲ ਨੇ 110 ਗੇਂਦਾਂ ‘ਤੇ 154 ਦੌੜਾਂ ਬਣਾਈਆਂ, ਅਤੇ ਈਸ਼ਾਨ ਕਿਸ਼ਨ ਨੇ ਟੀਮ ਲਈ 79 ਗੇਂਦਾਂ ‘ਤੇ 125 ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ 224 ਦੌੜਾਂ ਦੀ ਸਾਂਝੇਦਾਰੀ ਕੀਤੀ।
𝐇.𝐔.𝐍.𝐃.𝐑.𝐄.𝐃 💯
A masterclass in timing and sheer elegance from Captain @ShubmanGill 👌
His 9️⃣th in ODIs 🫡
Updates ▶️ https://t.co/JYJ5l44iJ6#TeamIndia | #INDvAFG | @IDFCFIRSTBank pic.twitter.com/RxveCbw53E
— BCCI (@BCCI) June 17, 2026
ਇਸ ਤੋਂ ਪਹਿਲਾਂ, ਭਾਰਤ ਏਕਾਨਾ ਸਟੇਡੀਅਮ ਵਿੱਚ ਚੰਗੀ ਸ਼ੁਰੂਆਤ ਨਹੀਂ ਕਰ ਸਕਿਆ। ਯਸ਼ਸਵੀ ਜੈਸਵਾਲ 4 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ, ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਦੂਜੀ ਵਿਕਟ ਲਈ 87 ਦੌੜਾਂ ਦੀ ਸਾਂਝੇਦਾਰੀ ਕਰਕੇ ਪਾਰੀ ਨੂੰ ਸੰਭਾਲਿਆ। ਰੋਹਿਤ 48 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਗਿੱਲ ਅਤੇ ਈਸ਼ਾਨ ਨੇ ਤੀਜੀ ਵਿਕਟ ਲਈ 224 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ।























