ਚੰਡੀਗੜ੍ਹ ਕੈਸ਼ੀਅਰ ਕਤਲ : ਸਬ ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮ ਮੁਅੱਤਲ
ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਸਬੰਧ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਦੇ ਪੰਜ ਕਰਮਚਾਰੀਆਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਤਿੰਨ ਮਹਿਲਾ ਪੁਲੀਸ ਕਰਮਚਾਰੀ ਵੀ ਸ਼ਾਮਲ ਹਨ।
ਚੰਡੀਗੜ੍ਹ ਦੇ ਐਸਐਸਪੀ ਸੁਮੇਰ ਪ੍ਰਤਾਪ ਸਿੰਘ ਨੇ ਮੁਅੱਤਲੀ ਦੇ ਹੁਕਮ ਜਾਰੀ ਕੀਤੇ। ਜਾਂਚ ਦੌਰਾਨ ਸਾਹਮਣੇ ਆਇਆ ਕਿ ਵਾਰਦਾਤ ਤੋਂ ਬਾਅਦ ਸ਼ਹਿਰ ਵਿੱਚ ਲਗਾਏ ਗਏ ਨਾਕਿਆਂ ‘ਤੇ ਡਿਊਟੀ ਕਰ ਰਹੇ ਪੁਲੀਸ ਮੁਲਾਜ਼ਮਾਂ ਨੇ ਚੈਕਿੰਗ ਦੌਰਾਨ ਲਾਪ੍ਰਵਾਹੀ ਵਰਤੀ। ਜਿਸ ਕਾਰਨ ਦੋਸ਼ੀ ਸ਼ੂਟਰ ਪੁਲੀਸ ਦੀ ਪਕੜ ਤੋਂ ਬਚ ਕੇ ਫਰਾਰ ਹੋਣ ਵਿੱਚ ਕਾਮਯਾਬ ਰਹੇ























