Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !
ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਬਲਤੇਜ ਪੰਨੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ‘ਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਨਵੇਂ ਖੁਲਾਸੇ ਕੀਤੇ। ਉਨ੍ਹਾਂ ਕਿਹਾ ਕਿ ਉਸ ਵਿਵਾਦਿਤ ਵੀਡੀਓ ‘ਚ ਮੁੱਖ ਮੰਤਰੀ ਨਹੀਂ ਹਨ, ਸਗੋਂ ਇਹ ਉਨ੍ਹਾਂ ਨੂੰ ਬਦਨਾਮ ਕਰਨ ਦੀ ਇੱਕ ਚਾਲ ਹੈ।
ਪ੍ਰੈਸ ਕਾਨਫਰੰਸ ਦੌਰਾਨ ਆਪ ਮੰਤਰੀ ਚੀਮਾ ਅਤੇ ਬੁਲਾਰੇ ਪੰਨੂ ਨੇ ਦੋ ਲੈਬਾਂ ਤੋਂ ਰਿਪੋਰਟਾਂ ਪੇਸ਼ ਕਰਦਿਆਂ ਕਿਹਾ ਕਿ ਵੀਡੀਓ ਜੋ ਆਦਮੀ ਹੈ ਉਹ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਰਿਪੋਰਟਾਂ ਵਿੱਚ ਮੁੱਖ ਮੰਤਰੀ ਦੇ ਸਰੀਰ ਦਾ ਕੁੱਲ 1191 ਵੱਖ-ਵੱਖ ਕੋਣਾਂ ਤੋਂ ਵਿਸ਼ਲੇਸ਼ਣ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਚਿਹਰੇ, ਸਰੀਰ ਅਤੇ ਚਾਲ ਦੇ ਅਧਿਐਨ ਸ਼ਾਮਲ ਹਨ। ਜਿਸ ‘ਚ ਇਹ ਸਾਬਿਤ ਹੋਇਆ ਹੈ ਕਿ ਵੀਡੀਓ ‘ਚ ਕੋਈ ਹੋਰ ਵਿਅਕਤੀ ਹੈ ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਜੋਂ ਪੇਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੈਬਾਂ ਤੋਂ ਇਸ ਵੀਡੀਓ ਦੀ ਜਾਂਚ ਕਰਵਾਈ ਗਈ ਹੈ, ਇਹ ਦੋਵੇਂ ਲੈਬਾਂ ਸੁਤੰਤਰ ਹਨ, ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹਨ, ਅਤੇ ਪੰਜਾਬ ਤੋਂ ਬਾਹਰ ਸਥਿਤ ਹਨ। ਆਪ ਆਗੂਆਂ ਦੇ ਅਨੁਸਾਰ, ਰਿਪੋਰਟਾਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਨਹੀਂ ਹੈ, ਸਗੋਂ ਵੀਡੀਓ ਲਈ ਇੱਕ ਅਦਾਕਾਰ ਦੀ ਵਰਤੋਂ ਕੀਤੀ ਗਈ ਹੈ। ਆਪ ਅੱਜ ਇਸ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਨਾਲ ਵੀ ਮੁਲਾਕਾਤ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























