ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
– ਪੰਜਾਬ ਦੀਆਂ 117 ਸੀਟਾਂ ‘ਤੇ ਭਾਜਪਾ ਵੱਲੋਂ ਇਕੱਲੇ ਚੋਣ ਲੜਨ ਦਾ ਕੀਤਾ ਐਲਾਨ
ਨਵੀ ਦਿੱਲੀ, 18 ਜੂਨ 2026 (ਵਿਸ਼ਵ ਵਾਰਤਾ): ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਸ਼ਟਰੀ ਜਨਰਲ ਸਕੱਤਰ ਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਅੰਮ੍ਰਿਤਸਰ ਪਹੁੰਚੇ। ਭਾਜਪਾ ਵਰਕਰਾਂ ਵੱਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਦੋਵੇਂ ਆਗੂ ਵਰਕਰਾਂ ਨਾਲ ਪੈਦਲ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪੰਜਾਬ, ਦੇਸ਼ ਤੇ ਸਮਾਜ ਦੀ ਸ਼ਾਂਤੀ, ਖ਼ੁਸ਼ਹਾਲੀ ਅਤੇ ਵਿਕਾਸ ਲਈ ਅਰਦਾਸ ਕੀਤੀ।
ਇਸ ਮੌਕੇ ਤਰੁਣ ਚੁੱਘ ਨੇ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਉਹ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਤੋਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਆਗੂ ਨਿਤਿਨ ਨਵੀਨ 20 ਜੂਨ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ ਅਤੇ ਅੰਮ੍ਰਿਤਸਰ ਤੋਂ ਪਾਰਟੀ ਦੀ ਨਵੀਂ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨਗੇ। ਉੱਥੇ ਹੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਚੁੱਕਣ ਲਈ ਲਗਾਤਾਰ ਕੰਮ ਕਰੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























