ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ
- ਕਰਨਗੇ ਅਹਿਮ ਮੀਟਿੰਗਾਂ
ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ): ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਆਗੂ ਤਿੰਨ ਰੋਜ਼ਾ ਦੌਰੇ ਲਈ 20 ਜੂਨ ਨੂੰ ਪੰਜਾਬ ਪਹੁੰਚਣਗੇ। ਨਿਤਿਨ ਨਿਬਿਨ 20 ਜੂਨ ਨੂੰ ਅੰਮ੍ਰਿਤਸਰ ਆਉਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਹੋਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।
ਦੱਸਿਆ ਜਾ ਰਿਹਾ ਹੈ ਕਿ 21 ਜੂਨ ਨੂੰ ਯੋਗ ਦਿਵਸ ‘ਤੇ ਅਟਾਰੀ ਬਾਰਡਰ ਵਿਖੇ ਬੀ.ਐੱਸ.ਐੱਫ. (BSF) ਦੇ ਜਵਾਨਾਂ ਨਾਲ ਯੋਗ ਕਰਨਗੇ ਅਤੇ ਉਸ ਤੋਂ ਬਾਅਦ ਜਲੰਧਰ ਹੁੰਦੇ ਹੋਏ ਲੁਧਿਆਣਾ ਪਹੁੰਚਣਗੇ। ਉਹ 21 ਅਤੇ 22 ਜੂਨ ਨੂੰ ਲੁਧਿਆਣਾ ਵਿਖੇ ਰਹਿਣਗੇ ਅਤੇ ਇੱਥੇ ਹੀ ਪੰਜਾਬ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸੰਗਠਨਾਤਮਕ ਮੀਟਿੰਗ ਕਰਨਗੇ।
ਪੰਜਾਬ ਭਾਜਪਾ ਨੇ ਨਿਤਿਨ ਨਵੀਨ ਦੇ ਦੌਰੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵੀਰਵਾਰ ਨੂੰ ਲੁਧਿਆਣਾ ਭਾਜਪਾ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿੱਚ ਨਿਤਿਨ ਨਵੀਨ ਦੇ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























