National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਦਿੱਲੀ ਹਾਈ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰ ਸਰਕਾਰ ਦੀ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਟੈਲੀਗ੍ਰਾਮ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦਿੱਲੀ ਹਾਈ ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ NEET ਦੀ ਮੁੜ ਪ੍ਰੀਖਿਆ ਤੱਕ ਦੇਸ਼ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ ਰਹੇਗੀ।
ਇਸ ਮਾਮਲੇ ਦੀ ਸੁਣਵਾਈ ਜਸਟਿਸ ਤੇਜਸ ਕਰੀਆ ਦੀ ਅਦਾਲਤ ‘ਚ ਹੋਈ, ਇਸ ਪਟੀਸ਼ਨ ‘ਤੇ ਫੈਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ, “ਸਰਕਾਰ ਨੂੰ IT ਐਕਟ ਦੀ ਧਾਰਾ 69A ਦੇ ਤਹਿਤ ਕਿਸੇ ਵੀ ਐਪ ‘ਤੇ ਪਾਬੰਦੀ ਲਗਾਉਣ ਦਾ ਅਧਿਕਾਰ ਹੈ।” ਅਦਾਲਤ ਨੇ ਕਿਹਾ, “ਅਦਾਲਤ ਦੀ ਸਮੀਖਿਆ ਕਮੇਟੀ ਨੇ ਇਸ ਮਾਮਲੇ ‘ਤੇ ਸਰਕਾਰ ਦੇ ਫੈਸਲੇ ਦੀ ਵੀ ਜਾਂਚ ਕੀਤੀ। ਸਰਕਾਰ ਨੇ ਪੂਰੀ ਸਮਝਦਾਰੀ ਨਾਲ ਕੰਮ ਕੀਤਾ ਹੈ; ਜਲਦਬਾਜ਼ੀ ਜਾਂ ਲਾਪਰਵਾਹੀ ਦਾ ਕੋਈ ਸੰਕੇਤ ਨਹੀਂ ਹੈ।”
ਦੱਸ ਦਈਏ ਕਿ 16 ਜੂਨ ਨੂੰ, ਕੇਂਦਰ ਸਰਕਾਰ ਨੇ NEET ਦੀ ਮੁੜ ਪ੍ਰੀਖਿਆ ਤੋਂ ਪਹਿਲਾਂ 22 ਜੂਨ ਤੱਕ ਟੈਲੀਗ੍ਰਾਮ ‘ਤੇ ਅਸਥਾਈ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ, ਟੈਲੀਗ੍ਰਾਮ ਨੇ ਸਰਕਾਰ ਦੇ ਇਸ ਫੈਸਲੇ ਖਿਲਾਫ ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















