Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ
ਬਠਿੰਡਾ, 19 ਜੂਨ (ਵਿਸ਼ਵ ਵਾਰਤਾ) – ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਮਸਾਣਾ ਵਿੱਚ ਸ਼ਰਾਬ ਫੈਕਟਰੀ ਬਠਿੰਡਾ ਕੈਮੀਕਲ ਲਿਮਟਿਡ ਕੰਪਨੀ ਦੇ ਏਥਨੋਲ ਪਲਾਂਟ ਵਿਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਤੋਂ ਬਾਅਦ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ, ਜਿਸ ਦੀ ਅਵਾਜ਼ ਨੇੜਲੇ ਪਿੰਡਾਂ ਵਿਚ ਵੀ ਸੁਣਾਈ ਦਿੱਤੀ। ਹਾਲਾਂਕਿ ਅਜੇ ਤੱਕ ਧਮਾਕਾ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਫਿਲਹਾਲ, ਈਥਾਨੌਲ ਪਲਾਂਟ ਵਿੱਚ ਹੋਏ ਵੱਡੇ ਧਮਾਕੇ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਅਤੇ ਫਾਇਰ ਵਿਭਾਗ ਦੀਆਂ ਬਚਾਅ ਟੀਮਾਂ ਸਥਿਤੀ ਨੂੰ ਕਾਬੂ ਕਰਨ ਅਤੇ ਅੱਗ ਬੁਝਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਇਹ ਹਾਦਸਾ ਤਕਨੀਕੀ ਨੁਕਸ ਕਾਰਨ ਹੋਇਆ ਸੀ ਜਾਂ ਹੋਰ ਕੋਈ ਲਾਪਰਵਾਹੀ ਕਾਰਨ ਹੋਇਆ ਹੈ, ਪ੍ਰਸ਼ਾਸਨ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ।
ਇਸ ਹਾਦਸੇ ‘ਚ ਕਿੰਨਾ ਮਾਲੀ ਨੁਕਸਾਨ ਹੋਇਆ ਹੈ, ਇਸ ਬਾਰੇ ਵੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਮੌਕੇ ਉਤੇ ਪੁਲਿਸ ਵੀ ਪਹੁੰਚੀ ਹੈ ਅਤੇ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















