ਆਮ ਆਦਮੀ ਪਾਰਟੀ ਸ਼ਹੀਦਾਂ ਦੇ ਸੁਪਨਿਆਂ ਵਾਲੇ ਭਾਰਤ ਦਾ ਨਿਰਮਾਣ ਕਰਨ ਲਈ ਵਚਨਬੱਧ : ਕੇਜਰੀਵਾਲ

18
Advertisement

ਕੇਜਰੀਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਦਿਨ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 15 ਮਈ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਸਵੇਰੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇ ਕੇ ਦਿਨ ਦੀ ਸ਼ੁਰੂਆਤ ਕੀਤੀ।
ਅਰਵਿੰਦ ਕੇਜਰੀਵਾਲ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਦੇ ਹੱਕ ‘ਚ ਪ੍ਰਚਾਰ ਕਰਨ ਪੰਜਾਬ ਆਏ ਹੋਏ ਹਨ ਅਤੇ ਰੋਡ ਸ਼ੋਅ ਦੌਰਾਨ ਮੰਗਲਵਾਰ ਸ਼ਾਮ ਨੂੰ ਸੁਨਾਮ ਪਹੁੰਚੇ ਸਨ। ਸੁਨਾਮ ਤੋਂ ਪਾਰਟੀ ਦੇ ਵਿਧਾਇਕ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਦੱਸਿਆ ਕਿ ਮੰਗਲਵਾਰ ਨੂੰ ਸੂਰਜ ਢਲ ਜਾਣ ਕਾਰਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਦਾ ਪ੍ਰੋਗਰਾਮ ਬੁੱਧਵਾਰ ਸਵੇਰੇ ‘ਤੇ ਰੱਖਿਆ ਗਿਆ ਸੀ ਅਤੇ ਅੱਜ ਅਰਵਿੰਦ ਕੇਜਰੀਵਾਲ ਨੇ ਆਪਣੇ ਦਿਨ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਦੇ ਸਥਾਨਕ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਕੇਜਰੀਵਾਲ ਨੇ ਕਿਹਾ ਕਿ ਸ਼ਹੀਦ ਕੌਮ ਅਤੇ ਦੇਸ਼ ਦਾ ਸ਼ਰਮਾਇਆ ਹੁੰਦੇ ਹਨ। ਆਮ ਆਦਮੀ ਪਾਰਟੀ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਵਾਲੇ ਭਾਰਤ ਦਾ ਨਿਰਮਾਣ ਕਰਨ ਲਈ ਵਚਨਬੱਧ ਹੈ, ਜਿਸਨੂੰ ਅਜਾਦੀ ਤੋਂ 70 ਸਾਲ ਬਾਅਦ ਕੁੱਝ ਖਾਨਦਾਨਾਂ ਅਤੇ ਰਿਵਾਇਤੀ ਲੋਕਾਂ ਨੇ ਜਾਣਬੁੱਝ ਕੇ ਗਰੀਬੀ, ਅਨਪੜਤਾ ਅਤੇ ਬੇਕਾਰੀ ਦੇ ਰਾਹ ‘ਤੇ ਤੋਰਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਅਮਨ ਅਰੋੜਾ ਵੀ ਮੌਜੂਦ ਸਨ।