Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?
ਨਵੀਂ ਦਿੱਲੀ, 21 ਜੂਨ (ਵਿਸ਼ਵ ਵਾਰਤਾ) – ਬੀਸੀਸੀਆਈ ਨੇ ਐਤਵਾਰ ਨੂੰ ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੇ ਕਪਤਾਨ ਸ਼ੁਭਮਨ ਗਿੱਲ ਹੀ ਰਹਿਣਗੇ ਜਦੋਂ ਕਿ ਉੱਪ ਕਪਤਾਨ ਸ਼੍ਰੇਅਸ ਅਈਅਰ ਨੂੰ ਬਣਾਇਆ ਗਿਆ ਹੈ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੀ ਵੀ ਟੀਮ ‘ਚ ਚੋਣ ਹੋਈ ਹੈ। ਦੱਸ ਦਈਏ ਕਿ ਇਹ ਦੋਵੇਂ ਪਲੇਅਰ ਸਿਰਫ ਵਨਡੇ ਮੈਚ ਹੀ ਖੇਡਦੇ ਹਨ ਦੋਵੇਂ ਹੀ T20 ਅਤੇ ਟੈਸਟ ਮੈਚਾਂ ਤੋਂ ਸਨਿਆਸ ਲੈ ਚੁੱਕੇ ਹਨ।
ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਨਿਤੀਸ਼ ਕੁਮਾਰ ਰੈੱਡੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਪ੍ਰਸਿਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਸ਼ਾਮਲ ਹਨ।
ਇੰਗਲੈਂਡ ਵਿਰੁੱਧ ਇਹ ਲੜੀ 2027 ਵਨਡੇ ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਦੌਰੇ ਭਰਤੀ ਟੀਮ ਪੰਜ ਟੀ-20 ਅਤੇ ਤਿੰਨ ਵਨਡੇ ਖੇਡੇਗੀ। ਹੋਣਗੇ। ਦੱਸ ਦਈਏ ਕਿ ਟੀ-20 ਟੀਮ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























