• Latest
  • Trending
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

43 minutes ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

1 hour ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

4 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

5 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

6 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

8 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

8 hours ago
Hindi News
English News
Monday, June 22, 2026
No Result
View All Result
32 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਕੇਂਦਰ ਨੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਦੇ ਬਾਵਜੂਦ ਅਸਪਸ਼ਟ ਜਵਾਬ ਦਿੱਤਾ: ਮੀਤ ਹੇਅਰ

June 22, 2026
in ਖਬਰਾਂ, ਪੰਜਾਬ

ਸੁਪਰੀਮ ਕੋਰਟ ਦੇ ਫੈਸਲੇ ਨੂੰ ਸਾਰੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਮਾਵੇਸ਼ੀ ਆਵਾਜਾਈ ਯਕੀਨੀ ਬਣਾਉਣ ਲਈ ਮੀਲ ਪੱਥਰ ਦੱਸਿਆ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ);- ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ ਫੈਸਲਾ ਦੱਸਦਿਆਂ ਕਿਹਾ ਕਿ ਇਹ ਫੈਸਲਾ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਸਨਮਾਨਜਨਕ ਸੰਵਿਧਾਨਕ ਗਰੰਟੀ ਨੂੰ ਮਜ਼ਬੂਤ ਕਰਦਾ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਫੈਸਲੇ ਨੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਹੋਰ ਗੈਰ-ਮੋਟਰਾਈਜ਼ਡ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਅਧਿਕਾਰਾਂ ਬਾਰੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਨੂੰ ਕਾਫ਼ੀ ਬਲ ਦਿੱਤਾ ਹੈ।

ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ 31 ਜੁਲਾਈ, 2025 ਨੂੰ ਸੰਸਦ ਵਿੱਚ ਪ੍ਰਸ਼ਨ ਕਾਲ ਰਾਹੀਂ ਇਹ ਮੁੱਦਾ ਚੁੱਕਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਤੋਂ ਸਪੱਸ਼ਟਤਾ ਮੰਗੀ ਗਈ ਸੀ ਕਿ ਕੀ ਸਰਕਾਰ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਜਾਂ ਇਨ੍ਹਾਂ ਮਾਰਗਾਂ ਉੱਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਗੈਰ-ਮੋਟਰਾਈਜ਼ਡ ਉਪਭੋਗਤਾਵਾਂ ਦੀ ਸੁਰੱਖਿਅਤ ਆਵਾਜਾਈ ਦੇ ਅਧਿਕਾਰ ਨੂੰ ਮਾਨਤਾ ਦਿੰਦੀ ਹੈ ਅਤੇ ਕਮਜ਼ੋਰ ਸੜਕ ਉਪਭੋਗਤਾਵਾਂ ਲਈ ਸੁਰੱਖਿਅਤ ਅਤੇ ਪਹੁੰਚਯੋਗ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਕਿਹੜੇ ਉਪਾਅ ਕੀਤੇ ਜਾ ਰਹੇ ਹਨ।

ਮੀਤ ਹੇਅਰ ਨੇ ਕਿਹਾ, ‘‘ਬੜੀ ਮੰਦਭਾਗੀ ਗੱਲ ਹੈ ਕਿ ਇੰਨਾ ਗੰਭੀਰ ਮੁੱਦਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਦਾ ਬੜਾ ਅਸਪਸ਼ਟ ਅਤੇ ਪ੍ਰਕਿਰਿਆਤਮਕ ਜਵਾਬ ਦਿੱਤਾ। ਇਸ ਵਿੱਚ ਸੁਰੱਖਿਅਤ ਆਵਾਜਾਈ ਨੂੰ ਇੱਕ ਅਧਿਕਾਰ ਵਜੋਂ ਸਪੱਸ਼ਟ ਤੌਰ ’ਤੇ ਮਾਨਤਾ ਦਿੱਤੇ ਬਿਨਾਂ ਜਾਂ ਸਾਰੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ ਲਈ ਸੁਰੱਖਿਅਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇੱਕ ਠੋਸ ਰੂਪਰੇਖਾ ਉਲੀਕੇ ਬਿਨਾਂ ਸਿਰਫ਼ ਮੌਜੂਦਾ ਦਿਸ਼ਾ-ਨਿਰਦੇਸ਼ਾਂ, ਸਰਵੇਖਣਾਂ ਅਤੇ ਸੜਕ ਸੁਰੱਖਿਆ ਆਡਿਟ ਦਾ ਹਵਾਲਾ ਦਿੱਤਾ ਗਿਆ ਹੈ, ਜੋ ਬੜਾ ਗ਼ੈਰ-ਵਾਜਿਬ ਜਾਪਦਾ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਣ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੈਦਲ ਚੱਲਣ ਦਾ ਅਧਿਕਾਰ ਸੰਵਿਧਾਨ ਦੇ ਭਾਗ 3 ਤਹਿਤ ਇੱਕ ਮੌਲਿਕ ਅਧਿਕਾਰ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਬਹੁਤ ਪਹਿਲਾਂ ਹੀ ਮਾਨਤਾ ਦੇ ਦਿੱਤੀ ਜਾਣੀ ਚਾਹੀਦੀ ਸੀ।

ਉਨ੍ਹਾਂ ਕਿਹਾ, ‘‘ਸੁਪਰੀਮ ਕੋਰਟ ਦਾ ਫ਼ੈਸਲਾ ਲੱਖਾਂ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਲੈ ਕੇ ਆਇਆ ਹੈ। ਇਹ ਫ਼ੈਸਲਾ ਯਕੀਨੀ ਬਣਾਉਂਦਾ ਹੈ ਕਿ ਦੇਸ਼ ਵਿੱਚ ਸੜਕੀ ਬੁਨਿਆਦੀ ਢਾਂਚਾ ਸਿਰਫ਼ ਵਾਹਨਾਂ ਲਈ ਹੀ ਨਹੀਂ ਸਗੋਂ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇ।’’

ਮੀਤ ਹੇਅਰ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਆਵਾਜਾਈ ਦੇ ਸੰਵਿਧਾਨਕ ਅਧਿਕਾਰ ਨੂੰ ਲਾਗੂ ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਭਵਿੱਖ ਦੇ ਪ੍ਰੋਜੈਕਟਾਂ ਵਿੱਚ ਹਰ ਪੱਧਰ ’ਤੇ ਅਧਿਕਾਰੀਆਂ ਨੂੰ ਫੁੱਟਪਾਥਾਂ, ਸੁਰੱਖਿਅਤ ਕਰਾਸਿੰਗ, ਹਰੇਕ ਸਥਾਨ ਤੱਕ ਸੁਖਾਲੀ ਪਹੁੰਚ ਅਤੇ ਪੈਦਲ ਚੱਲਣ ਵਾਲਿਆਂ ਲਈ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਤਰਜੀਹ ਦੇਣ ਵਾਸਤੇ ਉਤਸ਼ਾਹਿਤ ਕਰੇਗਾ।

ਜ਼ਿਕਰਯੋਗ ਹੈ ਕਿ ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਏ.ਐਸ. ਚੰਦੂਰਕਰ ਦੀ ਬੈਂਚ ਨੇ ਦੱਸਿਆ, ‘‘ ਸੰਵਿਧਾਨ ਦੇ ਭਾਗ 3 ਤਹਿਤ ਪੈਦਲ ਚੱਲਣਾ ਇੱਕ ਮੌਲਿਕ ਅਧਿਕਾਰ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 19(1)(ਡੀ) ਤਹਿਤ ਆਵਾਜਾਈ ਦੇ ਅਧਿਕਾਰ ਦਾ ਇੱਕ ਅਨਿੱਖੜਵਾਂ ਅੰਗ ਹੈ, ਜਿਸਨੂੰ ਅਨੁਛੇਦ 19(1)(ਏ), ਅਨੁਛੇਦ 19(1)(ਬੀ), ਅਨੁਛੇਦ 19(1)(ਸੀ) ਅਤੇ ਅਨੁਛੇਦ 21 ਦੇ ਨਾਲ ਪੜ੍ਹਿਆ ਜਾਣਾ ਚਾਹੀਦਾ ਹੈ।’’
——

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

by Ankit
4 weeks ago
0

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 88 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 