Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ
ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ) – ਇਸ ਮਹੀਨੇ ਦੇ ਅੰਤ ਵਿੱਚ ਮਾਨਸੂਨ ਦੇ ਪੰਜਾਬ ਵਿੱਚ ਦਾਖਲ ਹੋਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਮਾਨਸੂਨ 25 ਤੋਂ 30 ਜੂਨ ਦੇ ਵਿਚਕਾਰ, ਜੂਨ ਦੇ ਆਖਰੀ ਹਫ਼ਤੇ ਦੌਰਾਨ ਕਿਸੇ ਵੀ ਸਮੇਂ ਆ ਸਕਦਾ ਹੈ। ਵੱਡੇ ਸ਼ਹਿਰਾਂ ਵਿੱਚੋਂ, ਮਾਨਸੂਨ ਪਹਿਲਾਂ ਅੰਮ੍ਰਿਤਸਰ ਵਿੱਚ ਅਤੇ ਆਖਰ ‘ਚ ਬਠਿੰਡਾ ਵਿੱਚ ਪਹੁੰਚੇਗਾ। ਇਸ ਦੇ ਨਾਲ ਹੀ ਜੇ ਗੱਲ ਅੱਜ ਦੇ ਦਿਨ ਦੇ ਮਾਯੂਸ ਦੀ ਕਰੀਏ ਤਾਂ ਸੂਬੇ ‘ਚ ਵਿੱਚ ਮੌਸਮ ਬਦਲ ਰਿਹਾ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ 3.6 ਡਿਗਰੀ ਤੱਕ ਡਿੱਗ ਗਿਆ ਹੈ।
ਮੌਸਮ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅੱਜ (23 ਜੂਨ) ਗਰਜ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅਸਮਾਨ ਸਾਫ਼ ਰਹੇਗਾ।
ਪੰਜਾਬ ਉੱਤੇ ਪੱਛਮੀ ਗੜਬੜੀ ਅਤੇ ਹਰਿਆਣਾ ਦੇ ਨੇੜੇ ਬਣ ਰਹੇ ਮੌਸਮ ਸਿਸਟਮ ਦੇ ਕਾਰਨ, ਅਗਲੇ ਕੁਝ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਕਈ ਖੇਤਰਾਂ ਵਿੱਚ ਬੱਦਲਵਾਈ ਰਹੇਗੀ, ਕਦੇ-ਕਦੇ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਸੂਬੇ ਵਿੱਚ 26 ਜੂਨ ਤੱਕ ਮੌਸਮ ਅਸਥਿਰ ਰਹੇਗਾ। ਕਈ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ। ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























