National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਮੰਤਰੀ ਪ੍ਰੀਸ਼ਦ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਭਵਨ ਨੇ ਮੰਗਲਵਾਰ ਨੂੰ ਕੁਰੀਅਨ ਦੇ ਅਸਤੀਫੇ ਦੀ ਜਾਣਕਾਰੀ ਦਿੱਤੀ। ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਹਾਲਾਂਕਿ, ਅਸਤੀਫੇ ਦਾ ਕਾਰਨ ਨਹੀਂ ਦੱਸਿਆ ਗਿਆ। 65 ਸਾਲਾ ਕੁਰੀਅਨ ਨੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੌਰਾਨ ਘੱਟ ਗਿਣਤੀ ਮਾਮਲਿਆਂ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਦੇ ਅਹੁਦੇ ਸੰਭਾਲੇ ਸਨ। ਉਹ ਅਗਸਤ 2024 ਤੋਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ।
ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਖਤਮ ਹੋ ਗਿਆ। ਭਾਜਪਾ ਨੇ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਨਹੀਂ ਕੀਤਾ। ਕੁਰੀਅਨ ਕੇਰਲ ਦੇ ਸੀਨੀਅਰ ਭਾਜਪਾ ਨੇਤਾਵਾਂ ਵਿੱਚੋਂ ਇੱਕ ਹਨ। ਮੰਨਿਆ ਜਾਂਦਾ ਹੈ ਕਿ ਹਾਲ ਹੀ ਵਿੱਚ ਕੇਰਲ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਕਾਰਨ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਨਹੀਂ ਕੀਤਾ ਗਿਆ।
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਬਿੱਟੂ ਦਾ ਰਾਜ ਸਭਾ ਦਾ ਕਾਰਜਕਾਲ ਵੀ 21 ਜੂਨ ਨੂੰ ਖਤਮ ਹੋ ਗਿਆ ਹੈ। ਉਨ੍ਹਾਂ ਨੂੰ ਵੀ ਦੂਜਾ ਕਾਰਜਕਾਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਜਗ੍ਹਾ ਅੰਮ੍ਰਿਤਸਰ ਤੋਂ ਹਿੰਦੂ ਨੇਤਾ ਤਰੁਣ ਚੁੱਘ ਨੂੰ ਰਾਜ ਸਭਾ ਲਈ ਚੁਣਿਆ ਗਿਆ ਹੈ। ਪਰ ਜੇ ਤੱਕ ਰਵਨੀਤ ਬਿੱਟੂ ਨੇ ਆਪਣਾ ਅਸਤੀਫਾ ਨਹੀਂ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























