ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
– ਹੁਣ ਤੱਕ ਕੁੱਲ 28 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ
ਹੁਸ਼ਿਆਰਪੁਰ, 23 ਜੂਨ (ਵਿਸ਼ਵ ਵਾਰਤਾ): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 28 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣ ਲੜਨ ਦੇ ਇੱਛੁਕ ਉਮੀਦਵਾਰ 25 ਜੂਨ 2026 ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ।
ਨਿਕਾਸ ਕੁਮਾਰ ਨੇ ਦੱਸਿਆ ਕਿ 26 ਜੂਨ ਨੂੰ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਚੋਣ ਮੈਦਾਨ ਵਿੱਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ਵਿੱਚ ਵੋਟਾਂ ਪਵਾਈਆਂ ਜਾਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























