ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
– ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ ਅਹਿਮ ਮੀਟਿੰਗ; ਜਾਣੋ ਪੂਰਾ ਸ਼ਡਿਊਲ
ਨਵੀ ਦਿੱਲੀ, 23 ਜੂਨ (ਵਿਸ਼ਵ ਵਾਰਤਾ): ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2026 ਦੇ ਲਈ ਕਮਰ ਕੱਸ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਲਕੇ 24 ਜੂਨ ਨੂੰ ਪੰਜਾਬ ਦੌਰੇ ‘ਤੇ ਰਹਿਣਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ‘ਤੇ ਆ ਰਹੇ ਹਨ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਸੀਐਮ ਸੈਣੀ ਦੁਪਹਿਰ ਕਰੀਬ 12 ਵਜੇ ਮੁਕਤਸਰ ਪਹੁੰਚਣਗੇ ਅਤੇ ਨਾਰਾਇਣਗੜ੍ਹ ਪੈਲੇਸ ਵਿਖੇ ਆਯੋਜਿਤ ਪਾਰਟੀ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਨਗੇ।
ਇਸ ਸਿਆਸੀ ਸਮਾਗਮ ਦੇ ਨਾਲ-ਨਾਲ ਹਰਿਆਣਾ ਦੇ ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ ਅਤੇ ਗੁਰੂ ਘਰ ਦਾ ਆਸ਼ੀਰਵਾਦ ਲੈਣਗੇ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦੇ ਨਾਲ ਭਾਜਪਾ ਦੀ ਸੂਬਾ ਪੱਧਰੀ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੀ ਹੈ। ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਸਮੂਹ ਸਥਾਨਕ ਵਰਕਰਾਂ ਅਤੇ ਆਗੂਆਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























