• Latest
  • Trending
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 months ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

14 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

11 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

12 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

13 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

13 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

13 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

14 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

14 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

14 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

14 hours ago
Hindi News
English News
Monday, November 9, 2026
No Result
View All Result
17 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫੰਡਾਂ ਦੀ ਕਦੇ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 23, 2026
in ਖਬਰਾਂ, ਪੰਜਾਬ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫੰਡਾਂ ਦੀ ਕਦੇ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਰਪੰਚਾਂ ਨੂੰ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨੀ ਚਾਹੀਦੀ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਹਿਲਾ ਸਰਪੰਚਾਂ ਨੂੰ ਆਪਣੇ ਆਪ ਨੂੰ ਸੀਮਤ ਨਹੀਂ ਰੱਖਣਾ ਚਾਹੀਦਾ ਅਤੇ ਕੌਮੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਵਿੱਚ ਸਰਪੰਚਾਂ ਨਾਲ ਕੀਤੀ ਗੱਲਬਾਤ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ

ਬਠਿੰਡਾ, 23 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ, ਜਦਕਿ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਰਫ਼ਤਾਰ ਤੇਜ਼ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਰਪੰਚ ਮਿਲਣੀ ਦੀਆਂ ਕੁਝ ਝਲਕੀਆਂ ਐਕਸ ਉੱਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਗਈ। ਸਾਰਿਆਂ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ। ਪੇਂਡੂ ਵਿਕਾਸ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਦਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ।”

‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਉਹ ਹੀ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਕਿਹਾ, “ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦੀ ਨੁਹਾਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾ ਸਕਦਾ ਹੈ। ਅਸਲ ਵਿੱਚ ਸਰਪੰਚ ਉਹ ਨੀਂਹ ਹਨ, ਜਿਸ ‘ਤੇ ਲੋਕਤੰਤਰ ਦਾ ਥੰਮ੍ਹ ਖੜ੍ਹਾ ਹੈ, ਜਿਸ ਕਾਰਨ ਉਹ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪੱਧਰ ‘ਤੇ ਸਮੱਸਿਆਵਾਂ ਨੂੰ ਜਾਣਨ ਲਈ ਇਹ ਲੋਕ ਮਿਲਣੀਆਂ ਵਿਲੱਖਣ ਪਹਿਲਕਦਮੀ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਵਰਤੋਂ ਸਹੀ ਅਤੇ ਇਮਾਨਦਾਰੀ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਦੋਸ਼ ਕਿਸੇ ‘ਤੇ ਵੀ ਲਗਾਏ ਜਾ ਸਕਦੇ ਹਨ, ਪਰ ਸਹੀ ਸਰਪੰਚ ਹੀ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੇ ਹਨ। ਪਹਿਲਾਂ ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਹਿੱਸਾ ਹੁੰਦਾ ਸੀ, ਜਿਸ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਸਨ। ਹੁਣ ਪਿੰਡਾਂ ਨੂੰ ਵੱਡੀ ਮਾਤਰਾ ਵਿੱਚ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਪੈਸੇ ਨਾਲ ਸੂਬੇ ਦੇ ਪਿੰਡਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਜਾਵੇਗੀ।”

ਸਰਪੰਚਾਂ ਨੂੰ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਇਸ ਤਰੀਕੇ ਨਾਲ ਖ਼ਰਚ ਕੀਤੇ ਜਾਣੇ ਚਾਹੀਦੇ ਹਨ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ ਦੀ ਉਸਾਰੀ ਅਤੇ ਸੋਲਰ ਲਾਈਟਾਂ ਲਗਾਉਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਗਲੀਆਂ-ਨਾਲੀਆਂ ਨੂੰ, ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬਹੁਤ ਜ਼ਰੂਰੀ ਹੈ ਅਤੇ ਸਮੇਂ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਲੋਕਤੰਤਰੀ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਸਹਾਇਕ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਂਕਿ ਉਹ ਸਮੁੱਚੇ ਪੇਂਡੂ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਅਤੇ ਸਰਪੰਚ ਸੂਬਾ ਸਰਕਾਰ ਦੀਆਂ ਅਸਲ ਅੱਖਾਂ ਅਤੇ ਕੰਨ ਹਨ ਕਿਉਂਕਿ ਉਹ ਜ਼ਮੀਨੀ ਪੱਧਰ ‘ਤੇ ਜਨਤਾ ਨਾਲ ਚੰਗੀ ਤਰ੍ਹਾਂ ਜੁੜੇ ਹੋਏ ਹਨ। ਉਨ੍ਹਾਂ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਨ੍ਹਾਂ ਦੇ ਫੈਸਲਿਆਂ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ।”

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਸਰਪੰਚਾਂ ਨੂੰ ਇਹ ਤਾਕਤ ਦਿੱਤੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਦੇ ਲਾਭਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜ਼ਰੀਏ ਵਜੋਂ ਕੰਮ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਤੀਆਂ ਸੂਬਾ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਹਨ ਅਤੇ ਸਰਪੰਚ ਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਾਰੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਿਤ ਕਰਨ ਅਤੇ ਵਿਕਾਸ ਕਾਰਜਾਂ ਤੇ ਸੇਵਾਵਾਂ ਦੀ ਨਿਗਰਾਨੀ ਪੂਰੀ ਤਨਦੇਹੀ ਨਾਲ ਯਕੀਨੀ ਬਣਾਉਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇੱਕ ਸਪੱਸ਼ਟ ਸੱਦਾ ਦਿੱਤਾ ਕਿ ਉਹ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਦਖ਼ਲ ਤੋਂ ਦੂਰ ਰਹਿਣ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਅਤੀਤ ਵਿੱਚ ਪਿੰਡਾਂ ਵਿੱਚ ਵਿਆਪਕ ਧੜੇਬੰਦੀ ਕਾਰਨ ਕਈ ਕੰਮ ਵਿਚਾਲੇ ਲਟਕ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ। ਇੱਕ ਸਰਪੰਚ ਨੂੰ ਪਿੰਡ ਦੇ ਹਰ ਨਿਵਾਸੀ ਨਾਲ ਬਰਾਬਰ ਦਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਫੈਸਲੇ ਨਿਰਪੱਖ ਹੋ ਕੇ ਲਏ ਜਾਣੇ ਚਾਹੀਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕਈ ਸਰਪੰਚ ਹਨ, ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ।

ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਪਿੰਡਾਂ ਨੇ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਅਤੇ ਇੱਕ ਪਾਸੇ ਪਿੰਡਾਂ ਵਿੱਚ ਆਪਸੀ ਸਾਂਝ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ​​ਕੀਤਾ ਅਤੇ ਦੂਜੇ ਪਾਸੇ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਰਬਸੰਮਤੀ ਨਾਲ ਆਪਣੇ ਸਰਪੰਚ ਚੁਣੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, “ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਪੁਲ ਹਨ ਅਤੇ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ।”

ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਸੂਬੇ ਦੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਮੀਟਿੰਗ ਵਿੱਚ ਮਹਿਲਾ ਸਰਪੰਚਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਤੋਂ ਉਤਸ਼ਾਹਿਤ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਉਣ।

ਮੁੱਖ ਮੰਤਰੀ ਨੇ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਲਈ ਵਿਆਪਕ ਦ੍ਰਿਸ਼ਟੀਕੋਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸਲ ਸ਼ਕਤੀਕਰਨ ਸਿੱਖਿਆ, ਪ੍ਰਤੀਨਿਧਤਾ ਅਤੇ ਆਰਥਿਕ ਮੌਕਿਆਂ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਨੂੰ ਫੈਸਲੇ ਲੈਣ ਦੀ ਭੂਮਿਕਾ ਵਿੱਚ ਅੱਗੇ ਆਉਣ ਅਤੇ ਸੂਬੇ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਲੜਕੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਮਜ਼ਬੂਤ ​​ਕਰਨ। ਉਨ੍ਹਾਂ ਕਿਹਾ, “ਇਹ ਦੇਸ਼ ਦੇ ਵੱਡੇ ਹਿੱਤ ਵਿੱਚ ਹੈ, ਕਿਉਂਕਿ ਜੋ ਔਰਤਾਂ ਘਰਾਂ ਅਤੇ ਪਰਿਵਾਰਾਂ ਨੂੰ ਕੁਸ਼ਲਤਾ ਨਾਲ ਸੰਭਾਲਦੀਆਂ ਹਨ, ਉਨ੍ਹਾਂ ਨੂੰ ਦੇਸ਼ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।”

ਸਿਆਸਤ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਰਾਜਨੀਤੀ ਵਿੱਚ ਅੱਗੇ ਆ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਲੋੜੀਂਦੀ ਤਬਦੀਲੀ ਲਿਆ ਸਕਣ।

ਉਨ੍ਹਾਂ ਕਿਹਾ ਕਿ ਲੜਕੀਆਂ ਨੇ ਲਗਪਗ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ, ਪਰ ਰਾਜਨੀਤੀ ਅਜੇ ਵੀ ਉਨ੍ਹਾਂ ਦੀ ਪਹੁੰਚ ਤੋਂ ਦੂਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਗੱਲ ਖ਼ਤਮ ਕਰਦਿਆਂ ਕਿਹਾ, “ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੇ ਦਬਦਬਾ ਵਾਲਾ ਮੰਨਿਆ ਜਾਂਦਾ ਰਿਹਾ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਮੱਲਾਂ ਮਾਰਨ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਨਾਲ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।”

Tags: BREAKING NEWSChief Minister Bhagwant Singh MannLatest Punjab newsLatest Punjab news in PunjabiPUNJAB CMtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
November 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
November 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

Most Popular

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

by Navjot
5 days ago
0

    ਨੋਇਡਾ, 4 ਨਵੰਬਰ (ਵਿਸ਼ਵ ਵਾਰਤਾ) -ਦੀਵਾਲੀ ਦੇ ਮੱਦੇਨਜ਼ਰ ਖੁਰਾਕ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਵਿਰੁੱਧ ਆਪਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 