• Latest
  • Trending
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 months ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

6 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

6 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

7 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

9 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

10 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

10 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

10 hours ago
Hindi News
English News
Saturday, November 14, 2026
No Result
View All Result
17 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ ਵਿਰੋਧੀ ਧਿਰ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 24, 2026
in ਖਬਰਾਂ, ਪੰਜਾਬ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ ਵਿਰੋਧੀ ਧਿਰ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰੇ ਵਿਰੋਧੀ ਧਰਮ ਦੇ ਨਾਮ ‘ਤੇ ਲੋਕਾਂ ਨੂੰ ਗੁਮਰਾਹ ਕਰ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ ‘ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਮੁੱਦੇ ‘ਤੇ LIVE —— अहम मुद्दे पर LIVE https://t.co/4k1xOa2CCV

— Bhagwant Mann (@BhagwantMann) June 24, 2026

ਚੰਡੀਗੜ੍ਹ; 24 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ। ਵਿਰੋਧੀ ਧਿਰ ਉੱਤੇ ਧਰਮ ਦੇ ਨਾਮ ‘ਤੇ ਲੋਕਾਂ ਨੂੰ ਗੁਮਰਾਹ ਅਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੋਲ ਸਾਡੀ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਬਚਿਆ, ਉਹ ਹੁਣ ਮਨਘੜਤ ਪ੍ਰਚਾਰ ਰਾਹੀਂ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਨਾਨਕ ਨਾਮ ਲੇਵਾ ਸੰਗਤ ਦੀ ਸੂਝ-ਬੂਝ ਵਿੱਚ ਪੂਰਾ ਵਿਸ਼ਵਾਸ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ ਅਤੇ ਉਹ ਅੰਤਿਮ ਫੈਸਲਾ ਸੰਗਤ ‘ਤੇ ਛੱਡਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਧਿਆਨ ਲੋਕਾਂ ਨੂੰ ਬਿਜਲੀ, ਪਾਣੀ, ਸੜਕਾਂ, ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਅਤੇ ਰੋਜ਼ਗਾਰ ਵਰਗੀਆਂ ਸਹੂਲਤਾਂ ਦੇਣ ‘ਤੇ ਕੇਂਦਰਤ ਰਹੇਗਾ ਅਤੇ ਸੱਚ-ਝੂਠ ਦਾ ਫੈਸਲਾ ਲੋਕ ਕਰਨਗੇ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬੇਹੱਦ ਨੀਵੇਂ ਦਰਜੇ ਦੀ ਰਾਜਨੀਤਿਕ ਸਾਜ਼ਿਸ਼ ਦੇ ਹਿੱਸੇ ਵਜੋਂ ਮੇਰੀਆਂ ਨਕਲੀ ਵੀਡੀਓਜ਼ ਪ੍ਰਸਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਮੇਰੇ ਵਿਰੋਧੀ ਕਿਸੇ ਹੋਰ ਪੱਖ ‘ਤੇ ਮੈਨੂੰ ਚੁਣੌਤੀ ਦੇਣ ਵਿੱਚ ਅਸਮਰੱਥ ਹਨ ਤਾਂ ਉਹ ਹੁਣ ਧਾਰਮਿਕ ਮੁੱਦਿਆਂ ਰਾਹੀਂ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਾਲ ਹੀ ਵਿੱਚ ਪ੍ਰਸਾਰਿਤ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਸਖ਼ਸ਼ ਦੀ ਸਰੀਰਕ ਦਿੱਖ, ਕੱਦ-ਕਾਠੀ, ਚੱਲਣ ਅਤੇ ਵਿਚਰਨ ਦਾ ਤਰੀਕਾ ਕਿਸੇ ਵੀ ਪੱਖੋਂ ਮੇਰੇ ਨਾਲ ਮੇਲ ਨਹੀਂ ਖਾਂਦਾ। ਫਿਰ ਵੀ ਮੇਰੇ ਸਿਆਸੀ ਵਿਰੋਧੀ ਮੈਨੂੰ ਦੋਸ਼ੀ ਠਹਿਰਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੇ ਹਨ, ਪਰ ਲੋਕਾਂ ਅਤੇ ਸਿੱਖ ਭਾਈਚਾਰੇ ਨੇ ਇਹ ਵੀਡੀਓਜ਼ ਦੇਖ ਲਈਆਂ ਹਨ ਅਤੇ ਉਨ੍ਹਾਂ ਨੂੰ ਸਪੱਸ਼ਟ ਹੋ ਗਿਆ ਕਿ ਇਹ ਨਕਲੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਫੋਰੈਂਸਿਕ ਲੈਬਾਟਰੀਆਂ ਦੁਆਰਾ ਵੀਡੀਓ ਦੀ ਜਾਂਚ ਕਰਵਾਈ ਸੀ, ਪਰ ਹੁਣ ਉਨ੍ਹਾਂ ਲੈਬਾਟਰੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਮੇਰੇ ਵਿਰੁੱਧ ਇੱਕਜੁੱਟ ਹੋ ਕੇ ਇਨ੍ਹਾਂ ਲੈਬਾਟਰੀਆਂ ਦੇ ਮਾਲਕਾਂ ਅਤੇ ਇਨ੍ਹਾਂ ਨੂੰ ਚਲਾਉਣ ਵਾਲੇ ਕਰਮੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਵਾਦ ਦੀ ਸਾਜਿਸ਼ ਮੇਰੇ ਰਾਜਨੀਤਿਕ ਵਿਰੋਧੀਆਂ ‘ਤੇ ਹੀ ਉਲਟੀ ਪੈ ਗਈ ਹੈ ਅਤੇ ਲੋਕ ਇਹ ਜਾਅਲੀ ਵੀਡੀਓਜ਼ ਜਾਰੀ ਕਰਨ ਲਈ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ, ਜਿਸ ਕਰ ਕੇ ਉਹ ਹੁਣ ਨੀਵੇਂ ਦਰਜੇ ਦੀ ਸਿਆਸਤ ਕਰ ਰਹੇ ਹਨ। ਉਹ ਐਫ.ਆਈ.ਆਰ. ਦੀਆਂ ਧਮਕੀਆਂ ਅਤੇ ਦਬਾਅ ਦੀਆਂ ਚਾਲਾਂ ਰਾਹੀਂ ਲੈਬਾਟਰੀਆਂ ਦੇ ਮਾਲਕਾਂ ਨੂੰ ਡਰਾ ਰਹੇ ਹਨ ਅਤੇ ਇਹ ਦਾਅਵਾ ਕਰਨ ਲਈ ਮਜਬੂਰ ਕਰ ਰਹੇ ਹਨ ਕਿ ਉਨ੍ਹਾਂ ਨੂੰ ਝੂਠੀ ਰਿਪੋਰਟ ਤਿਆਰ ਕਰਨ ਲਈ ਪੈਸੇ ਦਿੱਤੇ ਗਏ ਸਨ। ਵਿਰੋਧੀਆਂ ਦੇ ਕਹਿਣ ਅਨੁਸਾਰ ਸਰਕਾਰ ਨੇ ਜਿਸ ਲੈਬਾਟਰੀ ਤੋਂ ਜਾਂਚ ਕਰਵਾਈ ਉਹ ਨਕਲੀ ਸੀ, ਜਦੋਂ ਕਿ ਉਨ੍ਹਾਂ ਨੇ ਜਿਸ ਲੈਬਾਟਰੀ ਤੋਂ ਜਾਂਚ ਕਰਵਾਈ ਉਹ ਅਸਲੀ ਸੀ। ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੀ ਅਸਲੀ ਹੈ ਅਤੇ ਕੀ ਨਕਲੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਸੰਗਤ ਅਤੇ ਪੰਜਾਬ ਦੇ ਲੋਕਾਂ ‘ਤੇ ਪੂਰਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਮਾਮਲਾ ਲੋਕਾਂ ਅਤੇ ਸ੍ਰੀ ਨਾਨਕ ਨਾਮ ਲੇਵਾ ਸੰਗਤ ‘ਤੇ ਛੱਡਦਾ ਹਾਂ। ਅਸਲੀਅਤ ਇਹ ਹੈ ਕਿ ਇਹ ਪਾਰਟੀਆਂ ਪੰਜਾਬ ਵਿੱਚ ਰਾਜਨੀਤਿਕ ਅਤੇ ਸਮਾਜਿਕ ਤੌਰ ‘ਤੇ ਅਸਫ਼ਲ ਰਹੀਆਂ ਹਨ। ਇਸ ਲਈ ਉਨ੍ਹਾਂ ਨੇ ਹੁਣ ਧਾਰਮਿਕ ਆਧਾਰ ‘ਤੇ ਮੈਨੂੰ ਨਿਸ਼ਾਨਾ ਬਣਾਉਣ ਦਾ ਰਾਹ ਚੁਣਿਆ ਹੈ। ਇਹ ਲੋਕ ਹਰ ਰੋਜ਼ ਨਵੇਂ ਫ਼ਰਜ਼ੀ ਵੀਡੀਓਜ਼ ਬਣਾ ਕੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪ੍ਰਸਾਰਿਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਚਾਲਾਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਮੈਂ ਬਿਜਲੀ, ਪਾਣੀ, ਸੜਕਾਂ, ਪਿੰਡਾਂ ਦੇ ਛੱਪੜਾਂ, ਆਮ ਆਦਮੀ ਕਲੀਨਿਕ, ਹਸਪਤਾਲ ਅਤੇ ਰੋਜ਼ਗਾਰ ਦੇ ਮੌਕਿਆਂ ‘ਤੇ ਆਪਣਾ ਧਿਆਨ ਕੇਂਦਰਤ ਰੱਖਾਂਗਾ। ਉਨ੍ਹਾਂ ਕਿਹਾ ਕਿ ਮੈਂ ਉਸੇ ਸਮਰਪਣ ਅਤੇ ਜੋਸ਼ ਨਾਲ ਕੰਮ ਕਰਦਾ ਰਹਾਂਗਾ ਅਤੇ ਜਿੰਨਾ ਚਿਰ ਲੋਕ ਮੇਰੇ ਨਾਲ ਖੜ੍ਹੇ ਹਨ, ਇਨ੍ਹਾਂ ਵਿੱਚੋਂ ਕੋਈ ਵੀ ਮੇਰਾ ਕੁਝ ਨਹੀਂ ਵਿਗਾੜ ਸਕਦਾ।

ਵਿਰੋਧੀ ਧਿਰ ਨੂੰ ਅਜਿਹੇ ਤਰੀਕੇ ਅਪਨਾਉਣ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਰਾਜਨੀਤੀ ਬਹੁਤ ਨੀਵੇਂ ਪੱਧਰ ਤੱਕ ਡਿੱਗ ਗਈ ਹੈ ਕਿਉਂਕਿ ਉਨ੍ਹਾਂ ਕੋਲ ਮੇਰਾ ਵਿਰੋਧ ਕਰਨ ਦਾ ਕੋਈ ਹੋਰ ਢੰਗ ਨਹੀਂ ਹੈ। ਇਸ ਲਈ ਉਹ ਲਗਾਤਾਰ ਬੇਬੁਨਿਆਦ ਦੋਸ਼ ਰਾਹੀਂ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ। ਹੁਣ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਮੇਰਾ ਬਾਈਕਾਟ ਕਰਨ ਸਬੰਧੀ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਪੁੱਛਿਆ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਵੀ ਅਕਾਲੀ ਦਲ ਜਾਂ ਸੁਖਬੀਰ ਸਿੰਘ ਬਾਦਲ ਵਿਰੁੱਧ ਅਜਿਹੇ ਪੋਸਟਰ ਕਿਉਂ ਨਹੀਂ ਲਗਾਏ ਗਏ। ਉਨ੍ਹਾਂ ਪੁੱਛਿਆ, “2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਉਨ੍ਹਾਂ ਨੇ ਆਪਣੀਆਂ ਗਲਤੀਆਂ ਕਬੂਲੀਆਂ, ਕੀਤੇ ਹੋਏ ਗਲਤ ਕੰਮਾਂ, ਗੋਲੀਬਾਰੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਮੰਨਿਆ ਸੀ ਕਿ ਉਨ੍ਹਾਂ ਵੱਲੋਂ ਸੰਗਤ ਵਿਰੁੱਧ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ ਪੋਸਟਰ ਲਗਾਏ ਸਨ?”

ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਬਹੁਤ ਸਿਆਣੀ ਹੈ ਅਤੇ ਲੋਕ ਹੀ ਸਭ ਤੋਂ ਉੱਪਰ ਹਨ। ਉਨ੍ਹਾਂ ਅੱਗੇ ਕਿਹਾ, “ਇਹ ਲੋਕ ਹੰਕਾਰ ਤਹਿਤ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਵਿਰੁੱਧ ਉਠਾਉਣ ਲਈ ਕੋਈ ਅਸਲ ਮੁੱਦਾ ਹੀ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ, ਭਾਈਚਾਰਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਦਾ ਉਹ ਦੌਰਾ ਕਰਦੇ ਹਨ, ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ। ਉਨ੍ਹਾਂ ਕਿਹਾ,“ਵਿਰੋਧੀਆਂ ਨੂੰ ਲੋਕਾਂ ਦੇ ਇਹ ਠਾਠਾਂ ਮਾਰਦੇ ਇਕੱਠ ਬਰਦਾਸ਼ਤ ਨਹੀਂ ਹੋ ਰਹੇ ਕਿਉਂਕਿ ਉਨ੍ਹਾਂ ਨੂੰ ਕਦੇ ਵੀ ਲੋਕਾਂ ਦਾ ਅਜਿਹਾ ਭਰਵਾਂ ਹੁੰਗਾਰਾ ਨਹੀਂ ਮਿਲਿਆ। ਇਸ ਲਈ ਤਿੰਨੇ ਪਾਰਟੀਆਂ ਹੁਣ ਇੱਕੋ ਉਦੇਸ਼ ਤਹਿਤ ਮੈਨੂੰ ਧਾਰਮਿਕ ਆਧਾਰ ’ਤੇ ਬਦਨਾਮ ਕਰਨ ਵਿੱਚ ਜੁਟੀਆਂ ਹਨ, ਪਰ ਅੰਤਿਮ ਫੈਸਲਾ ਲੋਕਾਂ ਦੇ ਹੱਥਾਂ ਵਿੱਚ ਹੈ।’’

ਮੁੱਖ ਮੰਤਰੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ, “ਮੈਂ ਪੰਜਾਬ ਅਤੇ ਇਸ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਖੜ੍ਹਾ ਰਹਾਂਗਾ। ਉਹ ਜੋ ਵੀ ਚਾਹੁਣ ਕਰ ਸਕਦੇ ਹਨ, ਪਰ ਲੋਕ ਫੈਸਲਾ ਕਰਨਗੇ ਕਿ ਕੀ ਸੱਤਾ ਦੀ ਲਾਲਸਾ ਲਈ ਇਸ ਪੱਧਰ ਤੱਕ ਡਿੱਗ ਜਾਣਾ ਸਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਪੂਰੀ ਤਰ੍ਹਾਂ ਜਾਅਲੀ ਅਤੇ ਮਨਘੜ੍ਹਤ ਹਨ। ਉਨ੍ਹਾਂ ਕਿਹਾ, “ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ’ਤੇ ਵਿਸ਼ਵਾਸ ਨਾ ਕਰਨ। ਵਿਰੋਧੀ ਧਿਰ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਨਿਰਭਰ ਰਹਿ ਗਈ ਹੈ ਕਿਉਂਕਿ ਉਨ੍ਹਾਂ ਦਾ ਹੁਣ ਜ਼ਮੀਨ ’ਤੇ ਕੋਈ ਵਜੂਦ ਨਹੀਂ ਰਿਹਾ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਵਿਰੋਧੀ ਧਿਰ ਘਬਰਾ ਜਾਂਦੀ ਹੈ ਅਤੇ ਬੇਚੈਨ ਹੋ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ, “ਇਸੇ ਕਰਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਮੇਰੇ ਵਿਰੁੱਧ ਇੱਕ ਸਾਂਝਾ ਮੋਰਚਾ ਬਣਾਇਆ ਹੈ। ਉਹ ਰਾਜਨੀਤਿਕ ਤੌਰ ’ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਹ ਝੂਠੇ ਧਾਰਮਿਕ ਪ੍ਰਚਾਰ ਰਾਹੀਂ ਮੇਰੀ ਦਿੱਖ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲਾਂ ਤੋਂ ਸੱਤਾ ਇਨ੍ਹਾਂ ਪਾਰਟੀਆਂ ਕੋਲ ਰਹੀ ਹੈ ਅਤੇ ਇਹ ਲੋਕ ਇੱਕ ਦੂਜੇ ਨੂੰ ਬਚਾਉਂਦੇ ਰਹੇ ਹਨ। ਉਨ੍ਹਾਂ ਕਿਹਾ, “ਉਹ ਦਿਨ ਹੁਣ ਲੰਘ ਗਏ ਹਨ। ਹੁਣ 2027 ਵਿੱਚ ਵਿਰੋਧੀਆਂ ਨੂੰ ਸੱਤਾ ਵਿੱਚ ਵਾਪਸ ਆਉਣ ਦੀ ਕੋਈ ਸੰਭਾਵਨਾ ਨਹੀਂ ਦਿਖ ਰਹੀ, ਇਸੇ ਲਈ ਉਹ ਚਿੰਤਤ ਹਨ। ਸਕੂਲ ਬਣਾਏ ਜਾ ਰਹੇ ਹਨ, ਹਸਪਤਾਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਸੜਕਾਂ ਬਣਾਈਆਂ ਜਾ ਰਹੀਆਂ ਹਨ, ਪਿੰਡਾਂ ਦੇ ਟੋਭੇ ਸਾਫ਼ ਕੀਤੇ ਜਾ ਰਹੇ ਹਨ ਅਤੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਰਿਹਾ ਹੈ। ਇਹ ਆਗੂ ਪੰਜਾਬ ਵੱਲੋਂ ਕੀਤੀ ਜਾ ਰਹੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਇਸੇ ਕਰ ਕੇ ਉਹ ਅਜਿਹੀਆਂ ਸਾਜ਼ਿਸ਼ਾਂ ਰਚ ਰਹੇ ਹਨ।”

ਲੋਕਾਂ ਅਤੇ ਸੰਗਤ ਵਿੱਚ ਆਪਣੇ ਵਿਸ਼ਵਾਸ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸੰਗਤ ਫੈਸਲਾ ਕਰੇਗੀ। ਲੋਕ ਫੈਸਲਾ ਕਰਨਗੇ। ਮੈਂ ਲੋਕਾਂ ਦਾ ਹਾਂ ਅਤੇ ਮੈਂ ਉਨ੍ਹਾਂ ਦੇ ਵਿੱਚ ਹੀ ਰਹਾਂਗਾ। ਅੱਜ ਵੀ ਮੈਂ ਲੋਕਾਂ ਦੇ ਦਰਮਿਆਨ ਜਾ ਰਿਹਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਮੈਂ ਜਿੱਥੇ ਵੀ ਜਾਵਾਂਗਾ, ਉਹ ਮੇਰੇ ’ਤੇ ਉਹੀ ਪਿਆਰ ਵਰ੍ਹਾਉਂਦੇ ਰਹਿਣਗੇ। ਇਹੀ ਪਿਆਰ ਮੈਨੂੰ ਪੰਜਾਬ ਦੀ ਸੇਵਾ ਕਰਦੇ ਰਹਿਣ ਦੀ ਤਾਕਤ ਦਿੰਦਾ ਹੈ।’’

Tags: BREAKING NEWSLatest Punjab newsLatest Punjab news in PunjabiPUNJABPUNJAB CMtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
6 days ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 