• Latest
  • Trending
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

3 months ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

22 minutes ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

23 minutes ago
Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

25 minutes ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

48 minutes ago
ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

49 minutes ago
ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

50 minutes ago
734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

51 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

56 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

1 hour ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

1 hour ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

2 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ; ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ

June 24, 2026
in ਖਬਰਾਂ, ਪੰਜਾਬ

“ਹਰ ਬੱਚਾ ਸੁਪਨੇ ਦੇਖਣ, ਸਿੱਖਣ ਅਤੇ ਬਿਹਤਰ ਭਵਿੱਖ ਸਿਰਜਣ ਦੇ ਮੌਕੇ ਦਾ ਹੱਕਦਾਰ ਹੈ”— *ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ

ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ);- ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ *‘ਹੁਨਰ ਵਿਕਾਸ ਪ੍ਰੋਗਰਾਮ’* ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦੀ ਅਧਿਕਾਰਤ ਸ਼ੁਰੂਆਤ ਅੱਜ ‘ਆਬਾਜ਼ਰਵੇਸ਼ਨ ਹੋਮ ਫਾਰ ਬੁਆਇਇਜ਼, ਫ਼ਰੀਦਕੋਟ’ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਇਹ ਮੋਹਰੀ ਉਪਰਾਲਾ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਨੂੰ ਸੁਤੰਤਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ, ਆਤਮ-ਵਿਸ਼ਵਾਸ, ਕੌਂਸਲਿੰਗ ਸਪੋਰਟ ਅਤੇ ਲਾਭਦਾਇਕ ਰੋਜ਼ੀ-ਰੋਟੀ ਦੇ ਹੁਨਰਾਂ ‘ਤੇ ਹੋਵੇਗਾ। ਦੂਜੇ ਪਾਸੇ, ਸਪੈਸ਼ਲ ਹੋਮ ਦੇ ਬੱਚੇ (ਜਿਨ੍ਹਾਂ ਨੂੰ ਵਿਵਹਾਰ ਸੁਧਾਰ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਦੀ ਵਧੇਰੇ ਲੋੜ ਹੁੰਦੀ ਹੈ) ਲਈ ਹੁਨਰ ਸਿਖਲਾਈ ਨੂੰ ਲੰਬੇ ਸਮੇਂ ਦੇ ਮੁੜ-ਵਸੇਬਾ ਪਲਾਨ ਨਾਲ ਜੋੜਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੂਬੇ ਭਰ ਦੀਆਂ ਚਾਰ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ ਕੁੱਲ 420 ਬੱਚਿਆਂ ਵਿੱਚੋਂ *211 ਬੱਚਿਆਂ (ਯਾਨੀ ਲਗਭਗ 50% ਬੱਚਿਆਂ)* ਨੂੰ ਰੁਜ਼ਗਾਰ ਮੁਖੀ ਕਿੱਤਿਆਂ ਵਿੱਚ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਬੱਚਿਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਮੁਤਾਬਕ ਬਹੁਤ ਧਿਆਨ ਨਾਲ ਚੁਣੇ ਗਏ ਕੋਰਸਾਂ— ਹੇਅਰ ਡਰੈਸਰ ਐਂਡ ਸਟਾਈਲਿਸਟ, ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਅਤੇ ਮਲਟੀ-ਸਕਿੱਲ ਟੈਕਨੀਸ਼ੀਅਨ ਵਿੱਚ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਬੱਚੇ ਘੱਟ ਤੋਂ ਘੱਟ ਸਮੇਂ ਵਿੱਚ ਉਪਯੋਗੀ ਹੁਨਰ ਸਿੱਖ ਸਕਣ।

ਡਾ. ਬਲਜੀਤ ਕੌਰ ਨੇ ਕਿਹਾ, “ਕਿਸੇ ਵੀ ਬੱਚੇ ਦਾ ਭਵਿੱਖ ਕਦੇ ਵੀ ਉਨ੍ਹਾਂ ਹਾਲਾਤਾਂ ਨਾਲ ਤੈਅ ਨਹੀਂ ਹੋਣਾ ਚਾਹੀਦਾ ਜਿਨ੍ਹਾਂ ਕਰਕੇ ਉਸ ਨੂੰ ਚਾਈਲਡ ਕੇਅਰ ਸੰਸਥਾ ਵਿੱਚ ਆਉਣਾ ਪਿਆ। ਇਸ ਉਪਰਾਲੇ ਰਾਹੀਂ ਅਸੀਂ ਬੱਚਿਆਂ ਨੂੰ ਇਹ ਸੁਨੇਹਾ ਦੇ ਰਹੇ ਹਾਂ ਕਿ ਉਨ੍ਹਾਂ ਦਾ ਭਵਿੱਖ ਉਨ੍ਹਾਂ ਦੇ ਬੀਤੇ ਸਮੇਂ (past) ਨਾਲ ਨਹੀਂ, ਸਗੋਂ ਹੁਨਰ, ਮਿਹਨਤ ਅਤੇ ਲਗਨ ਨਾਲ ਬਣੇਗਾ।”

ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ ਕਿ ਇਸ ਪ੍ਰੋਗਰਾਮ ਵਿੱਚ ਹਰ ਬੱਚੇ ਨੂੰ ਕੇਵਲ ਇੱਕ “ਕੇਸ” ਵਜੋਂ ਨਹੀਂ, ਸਗੋਂ ਪ੍ਰਤਿਭਾ ਅਤੇ ਸਮਰੱਥਾ ਨਾਲ ਭਰਪੂਰ ਬੱਚੇ ਵਜੋਂ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਬੱਚਿਆਂ ਦੀ ਪ੍ਰਾਈਵੇਸੀ, ਮਾਣ-ਸਨਮਾਨ ਅਤੇ ਪਛਾਣ ਦੀ ਪੂਰੀ ਰੱਖਿਆ ਕੀਤੀ ਜਾਵੇਗੀ ਅਤੇ ਕਿਸੇ ਵੀ ਪਬਲਿਕ ਪਲੇਟਫਾਰਮ ‘ਤੇ ਇਨ੍ਹਾਂ ਦੇ ਵੇਰਵਿਆਂ ਦਾ ਜ਼ਿਕਰ ਨਹੀਂ ਕੀਤਾ ਜਾਵੇਗਾ।

ਤਕਨੀਕੀ ਮੁਹਾਰਤ ਦੇ ਨਾਲ-ਨਾਲ ਇਹ ਪ੍ਰੋਗਰਾਮ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸੰਚਾਰ ਹੁਨਰ, ਅਨੁਸ਼ਾਸਨ, *ਕਾਰਜ ਨੈਤਿਕਤਾ (work ethics)*, ਟੀਮ ਵਰਕ ਅਤੇ ਜੀਵਨ ਪ੍ਰਤੀ ਇੱਕ ਸਕਾਰਾਤਮਕ ਨਜ਼ਰੀਆ ਵਿਕਸਿਤ ਕਰਨ ਵਿੱਚ ਮਦਦ ਕਰੇਗਾ।

ਮੰਤਰੀ ਨੇ ਸਿਖਲਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ, ਫਰੀਦਕੋਟ ਵਿਖੇ 36 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਕੋਰਸ ਦੀ ਸਿਖਲਾਈ ਦਿੱਤੀ ਜਾਵੇਗੀ। ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਕੁੱਲ 85 ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ 56 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ 29 ਬੱਚਿਆਂ ਨੂੰ ‘ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਕੋਰਸ’ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼, ਹੋਸ਼ਿਆਰਪੁਰ ਵਿਖੇ ਰਹਿ ਰਹੇ ਕੁੱਲ 90 ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ ਸਪੈਸ਼ਲ ਹੋਮ ਦੇ 30 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ ਆਬਜ਼ਰਵੇਸ਼ਨ ਹੋਮ ਦੇ 30 ਬੱਚਿਆਂ ਨੂੰ ‘ਮਲਟੀ-ਸਕਿੱਲ ਟੈਕਨੀਸ਼ੀਅਨ’ ਤੇ ਬਾਕੀ 30 ਬੱਚਿਆਂ ਨੂੰ ‘ਹੇਅਰ ਡਰੈਸਰ’ ਕੋਰਸ ਕਰਵਾਏ ਜਾਣਗੇ।

ਵਿਭਾਗ ਦੀ ਕੋਸ਼ਿਸ਼ ਰਹੇਗੀ ਕਿ ਟ੍ਰੇਨਿੰਗ ਲੈ ਰਹੇ ਬੱਚਿਆਂ ਨੂੰ ਯੋਗ ਸਰਟੀਫਿਕੇਸ਼ਨ, ਪਲੇਸਮੈਂਟ ਸਪੋਰਟ, ਉੱਦਮੀ ਮਾਰਗਦਰਸ਼ਨ ਅਤੇ ਸਿਖਲਾਈ ਤੋਂ ਬਾਅਦ ਦੀ ਦੇਖਭਾਲ (after-care follow-up) ਪ੍ਰਦਾਨ ਕੀਤੀ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਡਲ ਨੂੰ ਹੋਰਨਾਂ ਹੋਮਜ਼ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਕਮਜ਼ੋਰੀ ਤੋਂ ਮੌਕੇ ਵੱਲ, ਨਿਰਭਰਤਾ ਤੋਂ ਆਤਮ-ਨਿਰਭਰਤਾ ਵੱਲ ਅਤੇ ਸੰਸਥਾਗਤ ਦੇਖਭਾਲ ਤੋਂ ਸਾਰਥਕ ਕੈਰੀਅਰ ਵੱਲ ਨਵੇਂ ਰਾਹ ਬਣਾਉਣ ਵਿੱਚ ਸਫ਼ਲ ਹੋ ਸਕੇ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Tags: BREAKING NEWSDR BALJIT KAURLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

by Navjot
October 1, 2026
0

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ ਮੁੰਬਈ, 1ਅਕਤੂਬਰ (ਵਿਸ਼ਵ ਵਾਰਤਾ): ਰਿਐਲਿਟੀ ਸਟ੍ਰੀਮਿੰਗ ਸ਼ੋਅ 'ਅਲਾਇੰਸ' ਆਪਣੇ...

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

by Navjot
October 1, 2026
0

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅਗਰਤਲਾ, 1 ਅਕਤੂਬਰ (ਵਿਸ਼ਵ ਵਾਰਤਾ): ਸਿਹਤ ਅਧਿਕਾਰੀਆਂ ਨੇ ਦੱਸਿਆ...

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 1, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

Most Popular

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
7 days ago
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 