• Latest
  • Trending
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

3 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

24 minutes ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

36 minutes ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

36 minutes ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

1 hour ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

1 hour ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

1 hour ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

1 hour ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

1 hour ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

3 hours ago
Hindi News
English News
Thursday, June 25, 2026
No Result
View All Result
34 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

14 ਜ਼ਿਲ੍ਹਿਆਂ ਦੇ 3,282 ਲਾਭਪਾਤਰੀਆਂ ਨੂੰ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਸਿੱਧੀ ਵਿੱਤੀ ਸਹਾਇਤਾ ਮਿਲੇਗੀ

June 25, 2026
in ਖਬਰਾਂ, ਪੰਜਾਬ

ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ₹51,000 ਦੀ ਵਿਆਹ ਗ੍ਰਾਂਟ ਦਿੱਤੀ ਜਾ ਰਹੀ ਹੈ

ਅੰਮ੍ਰਿਤਸਰ ਅਤੇ ਜਲੰਧਰ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਜ਼ਿਲ੍ਹਿਆਂ ਵਜੋਂ ਉੱਭਰੇ ਹਨ

“ਕਿਸੇ ਵੀ ਧੀ ਦਾ ਵਿਆਹ ਮਾਪਿਆਂ ਲਈ ਚਿੰਤਾ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ; ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਖੜ੍ਹੀ ਹੈ,” — ਡਾ. ਬਲਜੀਤ ਕੌਰ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਅਸ਼ੀਰਵਾਦ ਸਕੀਮ’ ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ ‘ਤੇ ਕਿਹਾ, “ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਧੀ ਆਪਣੇ ਘਰੋਂ ਵਿਦਾ ਹੋਵੇ, ਤਾਂ ਉਸ ਦੇ ਮਾਪਿਆਂ ਦੇ ਚਿਹਰੇ ‘ਤੇ ਚਿੰਤਾ ਦੀ ਬਜਾਏ ਸੁਖਾਲੇਪਣ ਦੀ ਮੁਸਕਰਾਹਟ ਹੋਵੇ। ਇਸੇ ਲਈ ਇਹ ਰਾਸ਼ੀ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ, ਪੂਰੀ ਪਾਰਦਰਸ਼ਤਾ ਨਾਲ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।”

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਕੁੱਲ 14 ਜ਼ਿਲ੍ਹਿਆਂ ਤੋਂ 3282 ਲਾਭਪਾਤਰੀਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਸਾਰੀਆਂ ਨੂੰ ਇਸ ਰਾਸ਼ੀ ਨਾਲ ਕਵਰ ਕਰ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ।

ਜ਼ਿਲ੍ਹੇ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਦੇ 1178 ਅਤੇ ਜਲੰਧਰ ਦੇ 877 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261, ਪਠਾਨਕੋਟ ਦੇ 210, ਬਰਨਾਲਾ ਦੇ 61, ਪਟਿਆਲਾ ਦੇ 61, ਮਾਨਸਾ ਦੇ 50, ਫਤਹਿਗੜ੍ਹ ਸਾਹਿਬ ਦੇ 47, ਬਠਿੰਡਾ ਦੇ 39, ਐਸ.ਏ.ਐਸ. ਨਗਰ ਦੇ 29, ਫਰੀਦਕੋਟ ਦੇ 28, ਮਾਲੇਰਕੋਟਲਾ ਦੇ 13 ਅਤੇ ਸੰਗਰੂਰ ਦੇ 01 ਲਾਭਪਾਤਰੀ/ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ, ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਨੂੰ ਮਿਲਾਕੇ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ।

_______

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

by Jaspreet Kaur
June 25, 2026
0

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ - ਜਾਣੋ ਜੇਬ 'ਤੇ ਪਵੇਗਾ ਕਿੰਨਾ ਵਾਧੂ ਬੋਝ? ਨਵੀ...

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

by Jaspreet Kaur
June 25, 2026
0

ਹਾਈਕੋਰਟ ਨੇ 13 ਐਡੀਸ਼ਨਲ - ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ - ਜਾਣੋ ਹੁਣ ਕਿਹੜੇ - ਕਿਹੜੇ ਸ਼ਹਿਰ 'ਚ ਸੁਣਾਉਣਗੇ...

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 25, 2026
0

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ...

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

by Ankit
June 25, 2026
0

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ • ‘ਯੁੱਧ ਨਸ਼ਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

by Jaspreet Kaur
June 25, 2026
0

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ - ਜਾਣੋ ਜੇਬ 'ਤੇ ਪਵੇਗਾ ਕਿੰਨਾ ਵਾਧੂ ਬੋਝ? ਨਵੀ...

Most Popular

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
6 days ago
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 