Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ
– ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸਰਪੰਚਾਂ ਨਾਲ ਕਰਨਗੇ ਸਿੱਧੀ ਗੱਲਬਾਤ
– ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ
ਪਟਿਆਲਾ, 26 ਜੂਨ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ। ਦੌਰੇ ਦੌਰਾਨ ਉਹ ਪਟਿਆਲਾ ਵਿੱਚ ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਸਰਪੰਚਾਂ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਸਮਾਣਾ ਵਿੱਚ ਇੱਕ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਸ਼ਾਮ 6 ਵਜੇ ਉਹ ਸਮਾਣਾ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















