• Latest
  • Trending
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

3 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

19 seconds ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

6 minutes ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

31 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

35 minutes ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

41 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

1 hour ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

2 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

2 hours ago
ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

2 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਸਭ ਤੋਂ ਅਹਿਮ, ਸਹੀ ਪੋਸ਼ਣ ਅਤੇ ਮੁੱਢਲੀ ਉਤੇਜਨਾ ਨਾਲ ਰੱਖੀ ਜਾਵੇਗੀ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

June 26, 2026
in ਖਬਰਾਂ, ਪੰਜਾਬ

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ “ਮਿਸ਼ਨ ਆਰੰਭ” ਨੂੰ ਮਿਲਿਆ ਭਰਵਾਂ ਹੁੰਗਾਰਾ, 1.6 ਲੱਖ ਮਾਪੇ ਵਟਸਐਪ ਘਰੇਲੂ ਸਿੱਖਿਆ ਮੁਹਿੰਮ ਨਾਲ ਜੁੜੇ

ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਲਈ 27,307 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਮੁਕੰਮਲ; ਆਧਾਰਸ਼ਿਲਾ-ਅਧਾਰਿਤ ਪਾਠਕ੍ਰਮ ਰਾਹੀਂ ਬੱਚੇ ਹੋਣਗੇ ਸਕੂਲ ਲਈ ਤਿਆਰ

ਬਾਲ ਵਿਕਾਸ ਵਿੱਚ ਮਾਪਿਆਂ ਦੀ ਇਤਿਹਾਸਕ ਸ਼ਮੂਲੀਅਤ: ਈ.ਸੀ.ਸੀ.ਈ. ਦਿਵਸ (ਮੁੱਢਲੀ ਬਾਲ ਅਵਸਥਾ ਸੰਭਾਲ ਅਤੇ ਸਿੱਖਿਆ ਦਿਵਸ) ਦੌਰਾਨ 15.5 ਲੱਖ ਤੋਂ ਵੱਧ ਮਾਪਿਆਂ ਨੇ ਦਰਜ ਕਰਵਾਈ ਹਾਜ਼ਰੀ, 4.83 ਲੱਖ ਪਿਤਾਵਾਂ ਨੇ ਵੀ ਨਿਭਾਈ ਜ਼ਿੰਮੇਵਾਰੀ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖਣ ਲਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕਰਵਾਏ ਗਏ ਇੱਕ ਵਿਸ਼ੇਸ਼ ‘ਕਨਕਲੇਵ’ (ਸੰਮੇਲਨ) ਦੌਰਾਨ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ “ਪੰਜਾਬ ਬਾਲ ਵਿਕਾਸ ਸੰਮੇਲਨ 2026” ਦੇ ਤਹਿਤ ਬੱਚਿਆਂ ਦੇ ਸਮੂਹਿਕ ਵਿਕਾਸ ਲਈ “ਨਿੱਕੇ ਕਦਮ, ਵੱਡਾ ਵਿਕਾਸ”* ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੱਚਿਆਂ ਦੇ ਸਰੀਰਿਕ, ਮਾਨਸਿਕ, ਬੋਧਿਕ ਅਤੇ ਭਾਵਨਾਤਮਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਰ ਬੱਚੇ ਨੂੰ ਸਿਹਤਮੰਦ, ਸੁਰੱਖਿਅਤ ਅਤੇ ਖੁਸ਼ਹਾਲ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਦੇ ਬੱਚੇ ਸਾਡਾ ਸਰਮਾਇਆ ਅਤੇ ਸੂਬੇ ਦਾ ਭਵਿੱਖ ਹਨ। ਉਨ੍ਹਾਂ ਦੇ ਜੀਵਨ ਦੇ ਸ਼ੁਰੂਆਤੀ ਸਾਲਾਂ ਵਿੱਚ ਸਹੀ ਪੋਸ਼ਣ, ਪਿਆਰ ਅਤੇ ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਦੇ ਕੇ ਅਸੀਂ ਪੰਜਾਬ ਦੇ ਇੱਕ ਮਜ਼ਬੂਤ ਅਤੇ ਬੁੱਧੀਮਾਨ ਭਵਿੱਖ ਦੀ ਨੀਂਹ ਰੱਖ ਰਹੇ ਹਾਂ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਹਰ ਲੋੜਵੰਦ ਬੱਚੇ ਤੱਕ ਸਾਰੀਆਂ ਸਹੂਲਤਾਂ ਪਹੁੰਚਣ।”

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਦੱਸਿਆ ਕਿ ਬੱਚੇ ਦੇ ਦਿਮਾਗ਼ ਦਾ ਵੱਡਾ ਹਿੱਸਾ ਜੀਵਨ ਦੇ ਸ਼ੁਰੂਆਤੀ ਸਾਲਾਂ ਵਿੱਚ ਵਿਕਸਿਤ ਹੁੰਦਾ ਹੈ, ਇਸ ਲਈ ਜੀਵਨ ਦੇ ਪਹਿਲੇ 1000 ਦਿਨ (ਗਰਭ ਅਵਸਥਾ ਦੇ 270 ਦਿਨ ਅਤੇ ਜਨਮ ਤੋਂ ਬਾਅਦ ਪਹਿਲੇ 2 ਸਾਲਾਂ ਦੇ 730 ਦਿਨ) ਸਭ ਤੋਂ ਅਹਿਮ ਹਨ। ਇਸ ਦੌਰਾਨ ਸਹੀ ਪੋਸ਼ਣ, ਪਿਆਰ, ਗੱਲਬਾਤ, ਖੇਡ ਅਤੇ ਜਵਾਬਦੇਹ ਸੰਭਾਲ (ਮੁੱਢਲੀ ਉਤੇਜਨਾ) ਬੱਚੇ ਦੇ ਭਵਿੱਖ ਦੀ ਨੀਂਹ ਰੱਖਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਖੇਡ, ਗੱਲਬਾਤ, ਸਰੀਰਕ ਛੋਹ, ਗੀਤ, ਕਹਾਣੀ ਅਤੇ ਜਵਾਬਦੇਹ ਸੰਭਾਲ ਰਾਹੀਂ ਬੱਚੇ ਦੇ ਦਿਮਾਗ਼ੀ ਤੰਤੂ-ਜੋੜ ਮਜ਼ਬੂਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ 0–3 ਸਾਲ ਦੇ ਬੱਚਿਆਂ ਲਈ “ਨਿੱਕੇ ਕਦਮ” ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਮਹੀਨਾਵਾਰ ਘਰੇਲੂ ਦੌਰੇ ਕੀਤੇ ਜਾਣਗੇ, ਖੇਡ-ਅਧਾਰਿਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਮਾਪਿਆਂ ਦੀ ਸ਼ਮੂਲੀਅਤ ਵਧਾ ਕੇ ਉਮਰ-ਅਨੁਸਾਰ ਮਾਰਗਦਰਸ਼ਨ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਜਨਮ ਤੋਂ ਲੈ ਕੇ 3 ਸਾਲ ਤੱਕ ਦੀ ਉਮਰ ਦੇ ਹਰੇਕ ਬੱਚੇ ਦੇ ਮਾਪਿਆਂ ਨੂੰ ਇੱਕ ‘ਵਿਸ਼ੇਸ਼ ਰਿਪੋਰਟ ਕਾਰਡ’ ਜਾਰੀ ਕੀਤਾ ਜਾਵੇਗਾ। ਇਸ ਰਿਪੋਰਟ ਕਾਰਡ ਵਿੱਚ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਮਾਪਣ ਲਈ ਪ੍ਰੈਕਟੀਕਲ ਸਵਾਲ (ਜਿਵੇਂ ਕਿ 3 ਮਹੀਨੇ ਦਾ ਬੱਚਾ ਅੱਖਾਂ ਫੋਕਸ ਕਰਦਾ ਹੈ, ਮੁਸਕਰਾਉਂਦਾ ਹੈ ਜਾਂ ਆਵਾਜ਼ ਸੁਣ ਕੇ ਰਿਸਪੋਂਡ ਕਰਦਾ ਹੈ) ਦਰਜ ਹੋਣਗੇ, ਜਿਨ੍ਹਾਂ ਦਾ ਜਵਾਬ ‘ਹਾਂ ਜਾਂ ਨਾਂ’ ਵਿੱਚ ਦੇ ਕੇ ਬੱਚੇ ਦੀ ਗਰੋਥ (ਵਿਕਾਸ) ਦਾ ਪੂਰਾ ਚਾਰਟ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਤਸਵੀਰਾਂ ਵਾਲੀ ਇੱਕ ਖਾਸ ਕਿਤਾਬ ਰਾਹੀਂ ਮਾਪਿਆਂ ਨੂੰ ਉਮਰ ਦੇ ਹਿਸਾਬ ਨਾਲ (ਜਿਵੇਂ 6 ਜਾਂ 8 ਮਹੀਨੇ ਦੇ ਬੱਚੇ ਨੂੰ ਰੰਗ ਦਿਖਾਉਣਾ ਅਤੇ ਖਿਡਾਉਣਾ) ਬਾਲ ਗਤੀਵਿਧੀਆਂ ਸਮਝਾਈਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਭਾਵੁਕ ਪਹਿਲਕਦਮੀ ਦਾ ਮੁੱਖ ਮਕਸਦ ਛੋਟੀ ਉਮਰ ਵਿੱਚ ਕਿਸੇ ਬਿਮਾਰੀ ਕਾਰਨ ਬੱਚਿਆਂ ਵਿੱਚ ਹੋਣ ਵਾਲੀ ਅੰਗਹੀਣਤਾ ਨੂੰ ਸ਼ੁਰੂਆਤ ਵਿੱਚ ਹੀ ਖਤਮ ਕਰਨਾ ਹੈ, ਤਾਂ ਜੋ “ਰੰਗਲੇ ਪੰਜਾਬ” ਦੀ ਨੀਂਹ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉੱਪਰੋਂ ਲੈ ਕੇ ਹੇਠਲੇ ਪੱਧਰ ਤੱਕ ਸਾਡੇ ਸਾਰੇ ਅਧਿਕਾਰੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓਜ਼), ਸੁਪਰਵਾਈਜ਼ਰ ਅਤੇ ਆਂਗਣਵਾੜੀ ਵਰਕਰਸ ਇਸ ਪੂਰੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਚਨਬੱਧ ਹਨ।

ਕੈਬਨਿਟ ਮੰਤਰੀ ਨੇ ਬਾਲ ਵਿਕਾਸ ਦੇ ਪੰਜ ਮੁੱਖ ਅੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 0–6 ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਦੇਣਾ ਬੱਚੇ ਲਈ ਕੁਦਰਤੀ ਅਤੇ ਸੰਪੂਰਨ ਆਹਾਰ ਹੈ। ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਇਸ ਦੌਰਾਨ ਬੱਚੇ ਨੂੰ ਪਾਣੀ, ਸ਼ਹਿਦ ਜਾਂ ਘੁੱਟੀ ਦੇਣ ਦੀ ਬਿਲਕੁਲ ਲੋੜ ਨਹੀਂ ਹੁੰਦੀ। 6 ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਨਾਲ ਅਰਧ-ਠੋਸ, ਗਾੜ੍ਹਾ, ਤਾਜ਼ਾ ਅਤੇ ਘਰੇਲੂ ਭੋਜਨ ਛੋਟੀ ਮਾਤਰਾ ਤੋਂ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਪੂਰਕ ਆਹਾਰ ਲਈ ਤਿੰਨ ਮੁੱਖ ਧਾਰਨਾਵਾਂ — ਘੱਟੋ-ਘੱਟ ਖੁਰਾਕੀ ਵਿਭਿੰਨਤਾ, ਘੱਟੋ-ਘੱਟ ਭੋਜਨ ਆਵਰਤੀ ਅਤੇ ਘੱਟੋ-ਘੱਟ ਸਵੀਕਾਰਯੋਗ ਖੁਰਾਕ ਬਾਰੇ ਦੱਸਿਆ। ਉਨ੍ਹਾਂ ਜ਼ੋਰ ਦਿੱਤਾ ਕਿ ਘੱਟੋ-ਘੱਟ ਸਵੀਕਾਰਯੋਗ ਖੁਰਾਕ ਉਦੋਂ ਹੀ ਪੂਰੀ ਹੁੰਦੀ ਹੈ ਜਦੋਂ ਪਹਿਲੀਆਂ ਦੋਵੇਂ ਧਾਰਨਾਵਾਂ ਪੂਰੀਆਂ ਹੋਣ। ਉਨ੍ਹਾਂ ਬੱਚਿਆਂ ਨੂੰ ਰੋਜ਼ਾਨਾ 5 ਵੱਖ-ਵੱਖ ਭੋਜਨ ਸਮੂਹਾਂ (ਅਨਾਜ, ਦਾਲਾਂ/ਪ੍ਰੋਟੀਨ, ਸਬਜ਼ੀਆਂ/ ਦੁੱਧ ਤੇ ਦੁੱਧ ਤੋਂ ਬਣੇ ਪਦਾਰਥ ਆਦਿ ) ਵਿੱਚੋਂ ਭੋਜਨ ਦੇਣ ਉੱਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਵਿਕਾਸ ਦੀ ਨਿਗਰਾਨੀ (ਭਾਰ ਅਤੇ ਕੱਦ ਦਾ ਮੁਲਾਂਕਣ) ਕਰਕੇ ਘੱਟ ਭਾਰ, ਸੁੱਕੜ ਰੋਗ (ਮੱਠਾ ਵਿਕਾਸ) ਅਤੇ ਕੱਦ ਮੁਤਾਬਕ ਘੱਟ ਭਾਰ ਦੀ ਜਲਦੀ ਪਛਾਣ ਕੀਤੀ ਜਾਵੇਗੀ ਅਤੇ ਬੱਚਿਆਂ ਨੂੰ ਆਮ, ਦਰਮਿਆਨੇ ਕੁਪੋਸ਼ਣ ਅਤੇ ਗੰਭੀਰ ਕੁਪੋਸ਼ਣ ਦੀਆਂ ਸ਼੍ਰੇਣੀਆਂ ਵਿੱਚ ਵੰਡ ਕੇ ਸਮੇਂ ਸਿਰ ਇਲਾਜ ਯਕੀਨੀ ਬਣਾਇਆ ਜਾਵੇਗਾ। ਇਸ ਲਈ ‘ਪੋਸ਼ਣ ਟ੍ਰੈਕਰ’ (ਵਿਕਾਸ ਨਿਗਰਾਨੀ ਐਪ) ਉੱਤੇ ਸਹੀ ਅਤੇ ਸਮੇਂ ਸਿਰ ਡਾਟਾ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਆਂਗਣਵਾੜੀ ਕੇਂਦਰਾਂ ਵਿੱਚ ‘ਆਧਾਰਸ਼ਿਲਾ-ਅਧਾਰਿਤ ਸਾਂਝਾ ਪਾਠਕ੍ਰਮ’ ਅਤੇ ਖੇਡ-ਅਧਾਰਿਤ ਸਿੱਖਿਆ (ਕਹਾਣੀਆਂ, ਫਲੈਸ਼ ਕਾਰਡ, ਡਿਜਿਟਲ ਸਮੱਗਰੀ) ਰਾਹੀਂ ਬੱਚਿਆਂ ਨੂੰ ਸਕੂਲ ਲਈ ਤਿਆਰ ਕੀਤਾ ਜਾ ਰਿਹਾ ਹੈ। ਹੁਣ ਤੱਕ 27,307 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਅਤੇ ਮੁਲਾਂਕਣ ਮੁਕੰਮਲ ਹੋ ਚੁੱਕੀ ਹੈ। “ਮਿਸ਼ਨ ਆਰੰਭ” ਤਹਿਤ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 26,209 ਆਂਗਣਵਾੜੀ ਵਰਕਰਾਂ ਦੀ ਸ਼ਮੂਲੀਅਤ ਨਾਲ ਲਗਭਗ 1.6 ਲੱਖ ਮਾਪੇ ਵਟਸਐਪ ਘਰੇਲੂ ਸਿੱਖਿਆ ਮੁਹਿੰਮ ਰਾਹੀਂ ਜੁੜੇ ਹਨ। ਸਾਲ 2025–26 ਦੌਰਾਨ ਈ.ਸੀ.ਸੀ.ਈ. ਦਿਵਸ (ਮੁੱਢਲੀ ਬਾਲ ਅਵਸਥਾ ਸੰਭਾਲ ਅਤੇ ਸਿੱਖਿਆ ਦਿਵਸ) ਵਿੱਚ ਰਿਕਾਰਡ 15,59,994 ਮਾਪਿਆਂ ਨੇ ਹਿੱਸਾ ਲਿਆ, ਜਿਸ ਵਿੱਚ 10,76,064 ਮਾਵਾਂ ਦੇ ਨਾਲ-ਨਾਲ 4,83,930 ਪਿਤਾਵਾਂ ਨੇ ਵੀ ਸਰਗਰਮ ਭੂਮੀਕਾ ਨਿਭਾਈ।

ਮੰਤਰੀ ਡਾ. ਬਲਜੀਤ ਕੌਰ ਨੇ ਬੜੇ ਭਾਵੁਕ ਲਹਿਜੇ ਵਿੱਚ ਕਿਹਾ ਕਿ ਇਹ ਸਿਰਫ਼ ਸਰਕਾਰੀ ਮੁਹਿੰਮ ਨਹੀਂ ਹੈ, ਸਗੋਂ ਪੰਜਾਬ ਦੇ ਹਰ ਉਸ ਘਰ ਤੱਕ ਖੁਸ਼ਹਾਲੀ ਪਹੁੰਚਾਉਣ ਦੀ ਇੱਕ ਸੁਹਿਰਦ ਕੋਸ਼ਿਸ਼ ਹੈ ਜਿੱਥੇ ਇੱਕ ਨਿੱਕਾ ਬਾਲ ਪਲ ਰਿਹਾ ਹੈ। ਉਨ੍ਹਾਂ ਕਿਹਾ: “ਜਦੋਂ ਇੱਕ ਆਂਗਣਵਾੜੀ ਵਰਕਰ ਲਾਭਪਾਤਰੀ ਦੇ ਘਰ ਜਾਂਦੀ ਹੈ, ਤਾਂ ਉਹ ਸਿਰਫ਼ ਸਿੱਖਿਆ ਨਹੀਂ, ਸਗੋਂ ਬੱਚੇ ਦੇ ਸੁਰੱਖਿਅਤ ਭਵਿੱਖ ਦਾ ਵਿਸ਼ਵਾਸ ਅਤੇ ਮਾਂ-ਪਿਓ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਉਮੀਦ ਲੈ ਕੇ ਜਾਂਦੀ ਹੈ। ਸਾਡੀ ਸਰਕਾਰ ਦਾ ਮਕਸਦ ਹਰ ਬੱਚੇ ਨੂੰ ਇੱਕ ਸਨਮਾਨਜਨਕ, ਸਿਹਤਮੰਦ ਅਤੇ ਬਿਹਤਰ ਮਾਹੌਲ ਦੇਣਾ ਹੈ, ਜਿਸ ਦੇ ਉਹ ਹੱਕਦਾਰ ਹਨ।”

ਸੰਮੇਲਨ ਦੇ ਅਖੀਰ ਵਿੱਚ ਸਮੂਹ ਆਂਗਣਵਾੜੀ ਵਰਕਰਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਰੋਜਾਨਾ ਘਰਾਂ ਦੇ ਦੌਰੇ ਕਰਨ, ਪੋਸ਼ਣ ਟ੍ਰੈਕਰ ਸਹੀ ਭਰਨ, ਦੇਖਭਾਲ ਦਿਵਸ/ਈ.ਸੀ.ਸੀ.ਈ. ਦਿਵਸ ਮਨਾਉਣ ਅਤੇ ਅਗਲੇਰੀ ਸਹਾਇਤਾ ਵਾਲੇ ਕੇਸਾਂ ਲਈ ਆਸ਼ਾ ਵਰਕਰਾਂ ਤੇ ਸਿਹਤ ਵਿਭਾਗ ਨਾਲ ਮਜ਼ਬੂਤ ਤਾਲਮੇਲ ਬਣਾਉਣ। ਇਸ ਦੇ ਨਾਲ ਹੀ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਇੱਕੋ ਥਾਂ ਸਥਿਤ ਕੇਂਦਰਾਂ ਅਤੇ ਆਂਗਣਵਾੜੀ ਸਕੂਲ ਛੱਡਣ ਦਾ ਸਰਟੀਫਿਕੇਟ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਪੋਸ਼ਣ ਜਾਗਰੂਕਤਾ ਨੂੰ ਭਾਈਚਾਰਕ ਪੱਧਰ ਤੱਕ ਪਹੁੰਚਾਉਣ ਲਈ ‘ਪੋਸ਼ਣ ਅਭਿਆਨ’ ਹੇਠ ਸਾਲਾਨਾ ਕਲੰਡਰ ਵੀ ਜਾਰੀ ਕੀਤਾ ਗਿਆ ਹੈ।

ਸੰਮੇਲਨ ਦਾ ਮੁੱਖ ਸੰਦੇਸ਼ ਰਿਹਾ ਕਿ ਪੋਸ਼ਣ, ਮੁੱਢਲੀ ਉਤੇਜਨਾ, ਵਿਕਾਸ ਨਿਗਰਾਨੀ, ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਅਤੇ ਭਾਈਚਾਰਕ ਭਾਗੀਦਾਰੀ ਨੂੰ ਇਕੱਠੇ ਲਿਆ ਕੇ ਹੀ ਪੰਜਾਬ ਦੇ ਹਰ ਬੱਚੇ ਦੇ ਸਿਹਤਮੰਦ ਅਤੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਕਨਕਲੇਵ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ (ਆਈ.ਏ.ਐਸ.), ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ (ਆਈ.ਏ.ਐਸ.), ਨਿਰਦੇਸ਼ਕ ਡਾ. ਸ਼ੇਨਾ ਅਗਰਵਾਲ (ਆਈ.ਏ.ਐਸ.) ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਸਮੂਹ ਜ਼ਿਲ੍ਹਿਆਂ ਦੇ ਅਫ਼ਸਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
June 26, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

Most Popular

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

by Jaspreet Kaur
4 weeks ago
0

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ - ਜੰਗੀ ਪੱਧਰ 'ਤੇ ਬਚਾਅ ਕਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 