• Latest
  • Trending
ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

49 minutes ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

57 minutes ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

1 hour ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

1 hour ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

2 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

3 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

3 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

3 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

3 hours ago
Hindi News
English News
Friday, June 26, 2026
No Result
View All Result
34 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

June 26, 2026
in ਖਬਰਾਂ, ਪੰਜਾਬ

— ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ

— ਸਿਗਨਲ ਵਾਲੇ ਉਪਕਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਜ਼ੀਰੋ ਟਾਲਰੈਂਸ ਨੀਤੀ ਤਹਿਤ ਮੁਹਿੰਮ ਜਾਰੀ ਰਹੇਗੀ: ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ

— ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 157ਵਾਂ ਦਿਨ: ਪੰਜਾਬ ਪੁਲਿਸ ਵੱਲੋਂ 333 ਵਿਅਕਤੀ ਅਤੇ 2 ਭਗੌੜੇ ਅਪਰਾਧੀ ਗ੍ਰਿਫਤਾਰ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਵਿਰੁੱਧ 15 ਦਿਨਾਂ ਦੀ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ ਸੂਬੇ ਭਰ ਵਿੱਚ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਉਨ੍ਹਾਂ ਨਿੱਜੀ ਵਾਹਨਾਂ ‘ਤੇ ਸੀ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਆਪਣੀ ਪਛਾਣ ਛੁਪਾਉਣ ਅਤੇ ਗੈਰ-ਕਾਨੂੰਨੀ ਪ੍ਰਭਾਵ ਪਾਉਣ ਲਈ ਸਿਗਨਲ ਵਾਲੇ ਉਪਕਰਨਾਂ ਜਾਂ ਕਾਲੇ ਸ਼ੀਸ਼ਿਆਂ ਦੀ ਵਰਤੋਂ ਕਰ ਰਹੇ ਸਨ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਪ੍ਰਵੀਨ ਸਿਨਹਾ ਨੇ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਸਪੱਸ਼ਟ ਕੀਤਾ ਕਿ ਹੂਟਰ, ਸਾਈਰਨ ਅਤੇ ਫਲੈਸ਼ਰ ਸਿਰਫ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ, ਜਦੋਂ ਕਿ ਬਲੈਕ ਫਿਲਮਾਂ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿੱਜੀ ਵਿਅਕਤੀ ਨੂੰ ਇਨ੍ਹਾਂ ਅਣਅਧਿਕਾਰਤ ਉਪਕਰਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਸ 15 ਦਿਨਾਂ ਦੀ ਮੁਹਿੰਮ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਕੁੱਲ 1,79,980 ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਵਿਆਪਕ ਚੈਕਿੰਗ ਦੌਰਾਨ ਟੀਮਾਂ ਨੇ ਅਣਅਧਿਕਾਰਤ ਵਾਹਨਾਂ ਤੋਂ 202 ਹੂਟਰ, 49 ਸਾਈਰਨ ਅਤੇ 2,430 ਫਲੈਸ਼ਰ ਸਫਲਤਾਪੂਰਵਕ ਹਟਾਏ।

ਉਨ੍ਹਾਂ ਅੱਗੇ ਦੱਸਿਆ ਕਿ ਕਾਲੇ ਸ਼ੀਸ਼ਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਗਈ, ਜਿਸ ਤਹਿਤ 2,445 ਵਾਹਨਾਂ ਤੋਂ ਮੌਕੇ ‘ਤੇ ਹੀ ਗੈਰ-ਕਾਨੂੰਨੀ ਬਲੈਕ ਫਿਲਮਾਂ ਹਟਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕੁੱਲ 39,872 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਅਤੇ 412 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਨੂੰਨੀ ਨਤੀਜਿਆਂ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਨਿਯਮਤ ਚੈਕਿੰਗ ਦੇ ਨਾਲ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਈਰਨਾਂ, ਹੂਟਰਾਂ ਜਾਂ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ 157ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 333 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 40,684 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਖ਼ਿਲਾਫ਼ ਇਹਤਿਹਾਤੀ ਕਾਰਵਾਈ ਕੀਤੀ ਗਈ ਹੈ, ਜਦਕਿ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਦੋ ਭਗੌੜੇ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

Tags: BREAKING NEWSLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 29 May 2026 | Ang 784 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 May 2026 | Ang 784 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 29-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 