PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ
ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ 29 ਜੂਨ ਤੱਕ ਸੇਸ਼ੇਲਸ (Seychelles) ਦਾ ਸਰਕਾਰੀ ਦੌਰਾ ਕਰਨਗੇ। PM ਮੋਦੀ ਇਹ ਦੌਰਾ ਸੇਸ਼ੇਲਸ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਦੇ ਸੱਦੇ ‘ਤੇ ਕਰ ਰਹੇ ਹਨ, ਜੋ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਉਨ੍ਹਾਂ ਦਾ ਤਿੰਨ ਦਿਨਾਂ ਦੌਰਾ ਸੇਸ਼ੇਲਸ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਦੇ ਵਿਸ਼ੇਸ਼ ਸੱਦੇ ਹੈ ਅਤੇ ਉਹ ਮੁੱਖ ਮਹਿਮਾਨ ਵਜੋਂ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਵਿਚਕਾਰ ਇੱਕ ਉੱਚ-ਪੱਧਰੀ ਮੀਟਿੰਗ ਹੋਵੇਗੀ, ਜਿਸ ਵਿੱਚ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਜਾਵੇਗੀ।
ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਸੰਸਦ ਨੂੰ ਸੰਬੋਧਨ ਕਰਨਗੇ ਅਤੇ ਉੱਥੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਅਤੇ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ 11 ਸਾਲਾਂ ਬਾਅਦ ਦੁਬਾਰਾ ਸੇਸ਼ੇਲਸ ਦਾ ਦੌਰਾ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























