ਪਟਿਆਲਾ, 18 ਮਈ- ਚੋਣ ਪ੍ਰਚਾਰ ਦੇ ਅੰਤਿਮ ਦਿਨ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਕਾਂਗਰਸੀ ਆਗੂਆਂ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਕਰਕੇ ਵੋਟਾਂ ਮੰਗੀਆਂ ਗਈਆਂ।
ਇਸ ਮੌਕੇ ਪਰਨੀਤ ਕੌਰ ਦੀ ਬੇਟੀ ਬੀਬਾ ਜੈਇੰਦਰ ਕੌਰ, ਜ਼ਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਦੀ ਪ੍ਰਧਾਨ ਕਿਰਨ ਢਿਲੋਂ, ਯੂਥ ਕਾਂਗਰਸ ਦੇ ਪ੍ਰਧਾਨ ਸੰਦੀਪ ਮਲਹੋਤਰਾ, ਬੀ.ਸੀ. ਸੈਲ ਦੇ ਚੇਅਰਮੈਨ ਰਾਜੇਸ਼ ਮੰਡੋਰਾ, ਐਸ.ਸੀ. ਸੈਲ ਦੇ ਚੇਅਰਮੈਨ ਸੋਨੂੰ ਸੰਗਰ, ਬਿੰਨੀ ਸੁੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਪ੍ਰਿਤਪਾਲ ਸਿੰਘ ਬਿਸ਼ਨਪੁਰ, ਅੱਤਰ ਸਿੰਘ ਚਹਿਲ, ਜਸਵਿੰਦਰ ਜੁਲਕਾ, ਮੈਡਮ ਦਲਜੀਤ ਕੌਰ ਚੀਮਾ, ਮੈਡਮ ਅਚਿੰਤ ਸੰਧੂ, ਤੋਂ ਇਲਾਵਾ ਕਾਂਗਰਸ ਦੇ ਬਲਾਕ ਪ੍ਰਧਾਨਾਂ, ਕੌਂਸਲਰਾਂ, ਬੀ.ਸੀ.ਅਤੇ ਐਸ.ਸੀ ਸੈਲ ਦੇ ਨੁਮਾਇੰਦੇ, ਮਹਿਲਾ ਕਾਂਗਰਸ, ਯੂਥ ਕਾਂਗਰਸ ਦੀ ਸਮੁੱਚੀ ਟੀਮ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਅਤੇ ਮੈਂਬਰਾਂ ਨੇ ਘਰ-ਘਰ ਅਤੇ ਦੁਕਾਨ-ਦੁਕਾਨ ਜਾ ਕੇ ਚੋਣ ਪ੍ਰਚਾਰ ਨੂੰ ਆਖਰੀ ਸਮੇਂ ਵਿੱਚ ਸਿਖਰਾਂ ‘ਤੇ ਪਹੁੰਚਾਇਆ। ਕਾਂਗਰਸੀ ਨੁਮਾਇੰਦਿਆਂ ਵਲੋਂ ਕੀਤੇ ਇਸ ਚੋਣ ਪ੍ਰਚਾਰ ਨੂੰ ਹਰ ਜਗ੍ਹਾ ਤੇ ਭਰਵਾ ਹੁੰਗਾਰਾ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ 19 ਮਈ ਨੂੰ ਪਰਨੀਤ ਕੌਰ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ ਗਈ।
ਫੋਟੋ ਕੈਪਸ਼ਨ- ਕਾਂਗਰਸ ਆਗੂ ਅਤੇ ਨੁਮਾਇੰਦੇ ਪਰਨੀਤ ਕੌਰ ਦੇ ਹੱਕ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੇ ਹੋਏ।