Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ
ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 2027 ਦੇ ਸ਼ੁਰੂ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ। ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੀਡੀਆ ਗੱਲਬਾਤ ਦੌਰਾਨ ਇਹ ਬਿਆਨ ਦਿੱਤਾ।
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਦੇ ਸ਼ੁਰੂ ਵਿੱਚ ਭਾਰਤ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਬਹੁਤ ਜਲਦੀ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਰੂਬੀਓ ਨੇ ਸਪੱਸ਼ਟ ਕੀਤਾ ਕਿ ਉਹ ਇਸ ਇਤਿਹਾਸਕ ਦੌਰੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬਹੁਤ ਜਲਦੀ ਨਿੱਜੀ ਤੌਰ ‘ਤੇ ਭਾਰਤ ਆ ਰਹੇ ਹਨ। ਅੱਗੇ ਰੂਬੀਓ ਨੇ ਕਿਹਾ, “ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਬਹੁਤ ਚੰਗੇ ਸਬੰਧ ਹਨ।”
ਦੱਸ ਦਈਏ ਕਿ ਇਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦੂਜਾ ਭਾਰਤ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ ਆਪਣੀ 2020 ‘ਚ ਪਹਿਲੀ ਯਾਤਰਾ ਦੌਰਾਨ ਅਹਿਮਦਾਬਾਦ ਆਏ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























