TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ
ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ ਲੀਕ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਨੀਟ (NEET) ਵਿਵਾਦ ਤੋਂ ਬਾਅਦ ਹੁਣ ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ (TET) 2026 ਦਾ ਵੀ ਪੇਪਰ ਲੀਕ ਹੋ ਗਿਆ।
ਜਿਸ ਤੋਂ ਬਾਅਦ ਮਹਾਰਾਸ਼ਟਰ ਰਾਜ ਪ੍ਰੀਖਿਆ ਪ੍ਰੀਸ਼ਦ ਨੇ ਐਤਵਾਰ, 28 ਜੂਨ ਨੂੰ ਹੋਣ ਵਾਲੀ ਸੂਬਾ ਪੱਧਰੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਾਮਲੇ ਦੀ ਜਾਂਚ ਲਈ ਠਾਣੇ ਦੇ ਸੰਯੁਕਤ ਪੁਲਿਸ ਕਮਿਸ਼ਨਰ ਪੰਜਾਬਰਾਓ ਉਗਲੇ ਦੀ ਅਗਵਾਈ ਵਿੱਚ ਐੱਸ.ਆਈ.ਟੀ. (SIT) ਗਠਿਤ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਮੰਤਰੀ ਦਾਦਾ ਭੁਸੇ ਅਤੇ ਡੀ.ਜੀ.ਪੀ. ਸਦਾਨੰਦ ਦਾਤੇ ਨਾਲ ਗੱਲਬਾਤ ਕਰਕੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਟੀ.ਈ.ਟੀ. (TET) ਪ੍ਰੀਖਿਆ 2026 ਦੇ ਪੇਪਰ ਲੀਕ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।























