ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ
ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) : ਮਹਿਲਾ ਟੀ-20 ਵਿਸ਼ਵ ਕੱਪ 2026 ਦੇ 27ਵੇਂ ਮੈਚ ਵਿੱਚ ਆਇਰਲੈਂਡ ਮਹਿਲਾ ਕ੍ਰਿਕਟ ਟੀਮ ਨੇ ਵੈਸਟਇੰਡੀਜ਼ ਮਹਿਲਾ ਕ੍ਰਿਕਟ ਟੀਮ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ।
ਬ੍ਰਿਸਟਲ ਵਿੱਚ ਖੇਡੇ ਗਏ ਇਸ ਮੈਚ ਵਿੱਚ ਕੈਰੇਬੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਦੇ ਨੁਕਸਾਨ ‘ਤੇ 128 ਦੌੜਾਂ ਬਣਾਈਆਂ। ਜਵਾਬ ਵਿੱਚ ਆਇਰਿਸ਼ ਟੀਮ ਨੇ ਓਰਲਾ ਪ੍ਰੈਂਡਰਗਾਸਟ ਦੇ ਅਰਧ ਸੈਂਕੜੇ (63 ਦੌੜਾਂ) ਦੀ ਮਦਦ ਨਾਲ ਇਸ ਟੀਚੇ ਨੂੰ ਹਾਸਲ ਕਰ ਲਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























