• Latest
  • Trending
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 minutes ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

11 minutes ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

51 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

2 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

6 hours ago
Hindi News
English News
Tuesday, September 8, 2026
No Result
View All Result
31 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਪੱਖ ਰੱਖਣਗੇ ਅਤੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 28, 2026
in ਖਬਰਾਂ

ਮੇਰਾ ਮਾਸਕ ਪਹਿਨ ਕੇ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਵੀ ਪੱਤਰ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ; ਅਕਾਲ ਤਖ਼ਤ ਦੇ ਆਦੇਸ਼ ’ਤੇ ਮੈਂ ਖ਼ੁਦ ਵੀ ਪਹਿਲਾਂ ਪੇਸ਼ ਹੋ ਚੁੱਕਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਕਿਸੇ ਵੀ ਸੁਝਾਅ ‘ਤੇ ਸਰਕਾਰ ਵਿਚਾਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਪਾਰਟੀਆਂ ਮੈਨੂੰ ਨਿਸ਼ਾਨਾ ਬਣਾਉਣ ਲਈ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਸਰਕਾਰ ਨੂੰ ਸਾਲ 1956 ਦੇ ਨਾਂਦੇੜ ਸਿੱਖ ਗੁਰਦੁਆਰਾ ਐਕਟ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਸਭ ਤੋਂ ਮਹਾਨ !!

ਕੱਲ੍ਹ ਸਾਡੇ ਵਿਧਾਇਕ ਅਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ ਅਤੇ ਬਾਹਰ ਆ ਕੇ ਮੀਡੀਆ ਨੂੰ ਸੰਬੋਧਨ ਦੌਰਾਨ ਦੇਣਗੇ ਸਾਰੀ ਜਾਣਕਾਰੀ।

-CM @BhagwantMann pic.twitter.com/TPjkfSIwxi

— AAP Punjab (@AAPPunjab) June 28, 2026

ਅੰਮ੍ਰਿਤਸਰ, 28 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਮਿਲਣ ਵਾਲੇ ਕਿਸੇ ਵੀ ਸੁਝਾਅ ‘ਤੇ ਵਿਚਾਰ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ।
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਅਤੇ ਸਾਡੀ ਕੌਮ ਦਾ ਸਰਵਉੱਚ ਤਖ਼ਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ। ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ। ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ।”
ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਮਹਾਨ ਹੈ। ਪਵਿੱਤਰ ਤਖ਼ਤ ਤੋਂ ਮਿਲਣ ਵਾਲੇ ਹਰ ਹੁਕਮ ਦੀ ਅੱਖਰ-ਅੱਖਰ ਪਾਲਣਾ ਕੀਤੀ ਜਾਵੇਗੀ। ਤਖ਼ਤ ਸਾਹਿਬ ਦਾ ਆਦੇਸ਼ ਮੇਰੇ ਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਰਿਹਾ ਹੈ, ਹੈ ਅਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਮੇਰੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਜਦੋਂ ਮੈਨੂੰ ਪਹਿਲਾਂ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ ਤਾਂ ਮੈਂ ਉੱਥੇ ਪੇਸ਼ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਦੇ ਇੱਕ ਸਮਾਗਮ ਨੂੰ ਵੀ ਛੱਡ ਦਿੱਤਾ ਸੀ।”
ਉਨ੍ਹਾਂ ਕਿਹਾ, “ਪਰ ਜਦੋਂ ਧਾਰਮਿਕ ਪਦਵੀਆਂ ‘ਤੇ ਬੈਠੇ ਸਿਆਸੀ ਤੌਰ ‘ਤੇ ਨਿਯੁਕਤ ਲੋਕ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇੱਕਪਾਸੜ ਫੈਸਲੇ ਲੈਣ ਲੱਗ ਪੈਂਦੇ ਹਨ ਤਾਂ ਕੁਦਰਤੀ ਤੌਰ ‘ਤੇ ਸਵਾਲ ਉੱਠਦੇ ਹਨ। ਸ਼੍ਰੋਮਣੀ ਕਮੇਟੀ ਨੇ ਹੁਣ ਹੁਕਮ ਦਿੱਤਾ ਹੈ ਕਿ ਗੁਰਦੁਆਰਿਆਂ ਦੇ ਬਾਹਰ ਮੇਰੇ ਸਮਾਜਿਕ ਬਾਈਕਾਟ ਦੇ ਪੋਸਟਰ ਲਾਏ ਜਾਣ ਪਰ ਸ਼੍ਰੋਮਣੀ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਅਜਿਹੇ ਪੋਸਟਰ ਗੁਰਦੁਆਰਿਆਂ ਦੇ ਬਾਹਰ ਕਦੇ ਕਿਉਂ ਨਹੀਂ ਲਗਾਏ ਗਏ, ਜਦੋਂ ਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਖ਼ੁਦ ਕਬੂਲ ਕੀਤੀ ਸੀ?”
ਮੁੱਖ ਮੰਤਰੀ ਨੇ ਕਿਹਾ, “2 ਦਸੰਬਰ ਨੂੰ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਇਹ ਵੀ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ, ਜਿਵੇਂ ਅੱਜ ਮੇਰੇ ਖ਼ਿਲਾਫ਼ ਲਾਏ ਜਾ ਰਹੇ ਹਨ? ਸੰਗਤ ਸੂਝਵਾਨ ਹੈ ਅਤੇ ਲੋਕ ਸਰਵਉੱਚ ਹਨ। ਇਹ ਲੋਕ ਹੰਕਾਰ ਵਿੱਚ ਆ ਕੇ ਅਜਿਹਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਵੀ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਰੈਲੀਆਂ ਵਿੱਚ ਜਾਂਦਾ ਹਾਂ ਤਾਂ ਉੱਥੇ ਭਾਰੀ ਇਕੱਠ ਹੁੰਦਾ ਹੈ। ਵਿਰੋਧੀ ਧਿਰ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹਾ ਜਨਤਕ ਸਮਰਥਨ ਜੁਟਾਉਣ ਵਿੱਚ ਅਸਮਰੱਥ ਹਨ। ਇਸ ਜ਼ੋਰਦਾਰ ਹੁੰਗਾਰੇ ਤੋਂ ਨਿਰਾਸ਼ ਹੋ ਕੇ ਰਵਾਇਤੀ ਸਿਆਸੀ ਪਾਰਟੀਆਂ ਮੇਰੇ ‘ਤੇ ਬੇਬੁਨਿਆਦ ਦੋਸ਼ ਲਾਉਣ ਦੇ ਪੱਧਰ ਤੱਕ ਉੱਤਰ ਆਈਆਂ ਹਨ। ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।”
ਉਨ੍ਹਾਂ ਕਿਹਾ, “ਭਾਜਪਾ, ਕਾਂਗਰਸ ਅਤੇ ਅਕਾਲੀ ਮੈਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦੋਂ ਕਿ ਮੈਂ ਸਿਰਫ਼ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ ‘ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ।”
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਛੇਤੀ ਹੀ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਦੱਸੇਗੀ ਕਿ ਕਿਸ ਤਰ੍ਹਾਂ ਮੈਨੂੰ ਬਦਨਾਮ ਕਰਨ ਲਈ ਇੱਕ ਫਰਜ਼ੀ ਵੀਡੀਓ ਵਿੱਚ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਵਰਤੋਂ ਕੀਤੀ ਗਈ। ਪੱਤਰ ਦੇ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਾਡੇ ਮੰਤਰੀਆਂ ਅਤੇ ਵਿਧਾਇਕਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਤੋਂ ਬਾਅਦ ਅਸੀਂ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕਰਾਂਗੇ। ਸਿੱਖ ਪੰਥ ਵਿੱਚ ਸੰਗਤ ਹੀ ਸਰਵਉੱਚ ਹੈ ਅਤੇ ਹਰ ਫੈਸਲਾ ਉਸ ਦੀ ਇੱਛਾ ਅਨੁਸਾਰ ਲਿਆ ਜਾਵੇਗਾ ਕਿਉਂਕਿ ਸੰਗਤ ਹਰ ਕਦਮ ਦਾ ਨਿਆਂ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ।”
ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਨੂੰ ਰੱਦ ਕਰਨ ਦੇ ਫੈਸਲੇ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਹੈ, ਜੋ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹਨ। ਸਿਆਸਤ ਅਤੇ ਧਰਮ ਵੱਖੋ-ਵੱਖਰੇ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ।”
——-

Tags: Chief Minister Bhagwant Singh MannLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
September 8, 2026
0

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

by Ankit
September 8, 2026
0

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ...

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
September 8, 2026
0

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Most Popular

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

by Navjot
1 week ago
0

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ    ਚੰਡੀਗੜ੍ਹ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 