Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ
ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਜਿਸ ਤਹਿਤ ਚੰਡੀਗੜ੍ਹ ਨੂੰ ਇੱਕ ਨਵਾਂ ਸਕੱਤਰ ਮਿਲ ਗਿਆ ਹੈ। ਦੱਸ ਦਈਏ ਕਿ ਪੰਜਾਬ ਕੇਡਰ ਦੇ 2013 ਬੈਚ ਦੇ ਆਈ.ਏ.ਐਸ. ਅਫਸਰ ਹਰਪ੍ਰੀਤ ਸਿੰਘ ਸੂਦਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਲਈ ਕੇਂਦਰ ਦੀ ਕੈਬਨਿਟ ਨਿਯੁਕਤੀ ਕਮੇਟੀ (ਏ.ਸੀ.ਸੀ.) ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਅੰਤਰ-ਕੇਡਰ ਡੈਪੂਟੇਸ਼ਨ ਅਧੀਨ ਤਿੰਨ ਸਾਲਾਂ ਲਈ ਕੀਤੀ ਗਈ ਹੈ।
ਪ੍ਰਸੋਨਲ ਅਤੇ ਸਿਖਲਾਈ ਵਿਭਾਗ (ਡੀ.ਓ.ਪੀ.ਟੀ.) ਵੱਲੋਂ ਜਾਰੀ ਹੁਕਮਾਂ ਅਨੁਸਾਰ, ਹਰਪ੍ਰੀਤ ਸਿੰਘ ਸੂਦਨ ਹੁਣ ਪੰਜਾਬ ਤੋਂ ਡੈਪੂਟੇਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸੇਵਾ ਨਿਭਾਉਣਗੇ। ਇਸ ਵੇਲੇ ਪੰਜਾਬ ਵਿੱਚ ਖੇਡ ਨਿਰਦੇਸ਼ਕ ਵਜੋਂ ਤਾਇਨਾਤ ਆਈ.ਏ.ਐਸ. ਹਰਪ੍ਰੀਤ ਸਿੰਘ ਸੂਦਨ ਇਸ ਵੇਲੇ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ। ਜਲਦੀ ਹੀ ਉਹ ਆਪਣਾ ਨਵਾਂ ਅਹੁਦਾ ਸੰਭਾਲਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























