• Latest
  • Trending
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

4 months ago
Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

30 minutes ago
ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

1 hour ago
ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

1 hour ago
ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

1 hour ago
ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

1 hour ago
ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

ਨਾਗਾਲੈਂਡ ਵਿੱਚ ਮਸ਼ਹੂਰ ਹੌਰਨਬਿਲ ਫੈਸਟੀਵਲ ਦੇ 27ਵੇਂ ਸੰਸਕਰਣ ਲਈ ਤਿਆਰੀਆਂ ਸ਼ੁਰੂ

2 hours ago
ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

2 hours ago
ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

2 hours ago
Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

3 hours ago
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

3 hours ago
Hindi News
English News
Wednesday, October 14, 2026
No Result
View All Result
30 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

June 30, 2026
in ਖਬਰਾਂ, ਪੰਜਾਬ
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਤੇ ਭਗਤੀ-ਸ਼ਕਤੀ ਦਾ ਅਜਿਹਾ ਸਿਧਾਂਤ ਬਖਸ਼ਿਸ਼ ਕੀਤਾ, ਜੋ ਧਰਮ ਇਤਿਹਾਸ ਅੰਦਰ ਕਿਧਰੇ ਹੋਰ ਨਹੀਂ ਮਿਲਦਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਗੁਰੂ ਸਾਹਿਬ ਨੇ ਦੋ ਕਿਰਪਾਨਾਂ ਧਾਰਨ ਕਰਕੇ ਇਹ ਸੰਦੇਸ਼ ਦਿੱਤਾ ਕਿ ਸਿੱਖ ਨੇ ਜਿਥੇ ਪ੍ਰਭੂ-ਭਗਤੀ ਨਾਲ ਜੁੜਨਾ ਹੈ, ਉਥੇ ਦੂਜੇ ਪਾਸੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹਨਾ ਵੀ ਹੈ। ਇਸੇ ਸਿਧਾਂਤ ਦੀ ਪੂਰਤੀ ਲਈ ਗੁਰੂ ਸਾਹਿਬ ਨੇ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਨੂੰ ਨਾਲ ਲੈ ਕੇ ਆਪਣੇ ਹੱਥੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜੋ ਸੰਸਾਰ ਭਰ ਦੇ ਸਿੱਖਾਂ ਲਈ ਕੌਮੀ ਅਗਵਾਈ ਦਾ ਸਰਵਉੱਚ ਅਸਥਾਨ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜੁ਼ੁਲਮ ਵਿਰੁੱਧ ਚਾਰ ਯੁੱਧ ਲੜੇ ਤੇ ਜਿੱਤ ਹਾਸਲ ਕਰਦਿਆਂ ਇਹ ਸਾਬਤ ਕੀਤਾ ਕਿ ਸੱਚ, ਨਿਆਂ ਅਤੇ ਧਰਮ ਦੀ ਤਾਕਤ ਹਰ ਸਾਮਰਾਜ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਦਸਤਾਰ ਸਜਾਉਣ, ਸ਼ਸਤਰ ਰੱਖਣ ਤੇ ਘੋੜਸਵਾਰੀ ਦੀ ਆਮ ਮਨੁੱਖ ’ਤੇ ਪਾਬੰਦੀ ਸੀ ਤਾਂ ਗੁਰੂ ਸਾਹਿਬ ਨੇ ਸਿੱਖ ਨੂੰ ਦਸਤਾਰਧਾਰੀ, ਸ਼ਸਤਰਧਾਰੀ ਹੋ ਸੰਤ-ਸਿਪਾਹੀ ਬਣਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵੀ ਕਿਰਪਾਨ ਅਤੇ ਹੋਰ ਸਿੱਖ ਕਕਾਰਾਂ ਉੱਤੇ ਸਵਾਲ ਖੜ੍ਹੇ ਕਰਨ ਦੇ ਯਤਨਾਂ ਤਹਿਤ ਗੁਰੂ ਦੀ ਬਖ਼ਸ਼ੀ ਹੋਈ ਮਰਿਆਦਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ’ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ, ਜਿਸ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਇਤਿਹਾਸ ਦੇ ਸਫ਼ਿਆਂ ਤੱਕ ਸੀਮਤ ਹੋ ਕੇ ਰਹਿ ਗਈਆਂ ਹਨ। ਨਾਦਰਸ਼ਾਹ, ਅਹਿਮਦ ਸ਼ਾਹ ਅਬਦਾਲੀ, ਜ਼ਕਰੀਆ ਖ਼ਾਨ ਅਤੇ ਅਨੇਕਾਂ ਜ਼ਾਲਮ ਆਏ ਤੇ ਚਲੇ ਗਏ, ਪਰ ਸੱਚ ਦਾ ਇਹ ਤਖ਼ਤ ਅੱਜ ਵੀ ਅਡੋਲ ਹੈ ਅਤੇ ਸਦਾ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੱਚੀ ਨਿਸ਼ਠਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ ਅਤੇ ਇੱਥੋਂ ਜਾਰੀ ਹੋਣ ਵਾਲੇ ਹਰ ਹੁਕਮਨਾਮੇ ਅਤੇ ਸੰਦੇਸ਼ ਨੂੰ ਸਮੁੱਚਾ ਪੰਥ ਸੀਸ ਝੁਕਾ ਕੇ ਪ੍ਰਵਾਨ ਕਰਦਾ ਹੈ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਹੋਰ ਮਜ਼ਬੂਤੀ ਨਾਲ ਜੁੜੀਏ, ਆਪਣੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜੀਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਕਰੀਏ। ਉਨ੍ਹਾਂ ਸਮੂਹ ਖ਼ਾਲਸਾ ਪੰਥ ਨੂੰ ਗੁਰੂ ਸਾਹਿਬ ਦੇ ਦਰਸਾਏ ਮੀਰੀ-ਪੀਰੀ ਦੇ ਮਾਰਗ ’ਤੇ ਚੱਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਦ੍ਰਿੜਤਾ ਨਾਲ ਕਾਇਮ ਰੱਖਣ ਦਾ ਸੱਦਾ ਦਿੱਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ ਸਮੇਤ ਸੰਗਤਾਂ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

by Navjot
October 14, 2026
0

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ    ...

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

by Navjot
October 14, 2026
0

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਪੜ੍ਹੋ ਕੀ ਕਿਹਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)...

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

by Navjot
October 14, 2026
0

ਮਨੋਰੰਜਕ ਫਿਲਮ 'M3' ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈਦਰਾਬਾਦ, 14 ਅਕਤੂਬਰ (ਵਿਸ਼ਵ ਵਾਰਤਾ): ਜੇਕਰ ਫਿਲਮ ਇੰਡਸਟਰੀ...

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

by Navjot
October 14, 2026
0

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ ਕਾਬੁਲ, 14 ਅਕਤੂਬਰ (ਵਿਸ਼ਵ ਵਾਰਤਾ): ਸੂਬਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

by Navjot
October 14, 2026
0

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ    ...

Most Popular

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

by Jaspreet Kaur
4 weeks ago
0

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ 'ਚ ਹੋਣਗੇ ਸ਼ਾਮਿਲ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 