ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ
ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।























