ਚੰਡੀਗੜ੍ਹ, 20 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੰਘ ਸਿੱਧੂ ਖਿਲਾਫ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਵੱਲੋਂ ਸਿੱਧੂ ਖਿਲਾਫ ਪਹਿਲਾਂ ਹੀ ਮੋਰਚਾ ਖੋਲ ਚੁੱਕੇ ਹਨ, ਉਥੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਸਿੱਧੂ ਖਿਲਾਫ ਭੜਾਸ ਕੱਢੀ ਹੈ।
ਸਾਧੂ ਸਿੰਘ ਧਰਮਸੋਤ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਰਾਜਨੀਤੀ ਸਿੱਧੂ ਦੇ ਵੱਸ ਦੀ ਗੱਲ ਨਹੀਂ। ਉਹਨਾਂ ਨੇ ਸਿੱਧੂ ਨੂੰ ਮੁੜ ਤੋਂ ਕਪਿਲ ਸ਼ਰਮਾ ਦੇ ਸ਼ੋਅ ਵਿਚ ਚਲੇ ਜਾਣ ਦੀ ਨਸੀਹਤ ਦਿੱਤੀ।