ਚੰਡੀਗੜ੍ਹ, 20 ਮਈ – ਅਬੋਹਰ-ਮਲੋਟ ਸੜਕ ਉਤੇ ਅੱਜ ਵਾਪਰੇ ਇੱਕ ਵੱਡੇ ਸੜਕ ਹਾਦਸੇ ਵਿਚ ਮਾਂ-ਬੇਟੇ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰ ਸਾਈਕਲ ਤੇ ਜਾ ਰਹੇ ਮਾਂ-ਬੇਟੇ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ।
ਇਸ ਦੌਰਾਨ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।