ਚੰਡੀਗੜ੍ਹ, 20 ਮਈ – ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਵਿਧਾਇਕ ਐੱਚਐਸ ਫੂਲਕਾ, ਸੁਖਪਾਲ ਸਿੰਘ ਖਹਿਰਾ ਤੇ ਨਾਜਰ ਸਿੰਘ ਮਾਨਸ਼ਾਹੀਆ ਤੇ ਅਸਤੀਫੇ ਉਤੇ ਵਿਧਾਨ ਸਭਾ ਸਪੀਕਰ ਕੇ.ਪੀ ਸਿੰਘ ਕੱਲ੍ਹ ਆਪਣਾ ਫੈਸਲਾ ਸੁਣਾ ਸਕਦੇ ਹਨ। ਖਹਿਰਾ ਤੇ ਮਾਨਸ਼ਾਹੀਆ ਮੰਗਲਵਾਰ ਨੂੰ ਵਿਧਾਨ ਸਭਾ ਸਪੀਕਰ ਸਾਹਮਣੇ ਮੰਗਲਵਾਰ ਨੂੰ ਪੇਸ਼ ਹੋਣਗੇ।
ਦੱਸਣਯੋਗ ਹੈ ਕਿ ਭੁਲੱਥ ਤੋਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੁਖਪਾਲ ਸਿੰਘ ਖਹਿਰਾ ਨੇ ਆਪ ਦੀ ਮੈਂਬਰਤਾ ਤੇ ਵਿਧਾਇਕ ਪਦ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲੇ ਤੱਕ ਉਹਨਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਉਥੇ ਨਾਜਰ ਸਿੰਘ ਮਾਨਸ਼ਾਹੀਆ ਵੀ ਕਾਂਗਰਸ ਵਿਚ ਸ਼ਾਮਿਲ ਹੋ ਕੇ ਵਿਧਾਨ ਸਭਾ ਤੋਂ ਅਸਤੀਫਾ ਤੇ ਚੁੱਕੇ ਹਨ। ਜੇਕਰ ਇਹਨਾਂ ਤਿੰਨਾਂ ਦੇ ਅਸਤੀਫੇ ਮਨਜੂਰ ਹੋ ਜਾਂਦੇ ਹਨ ਤਾਂ ਇਹਨਾਂ ਵਿਧਾਇਕਾਂ ਦੇ ਵਿਧਾਨ ਸਭਾ ਖੇਤਰਾਂ ਵਿਚ ਉਪ ਚੋਣਾਂ ਹੋਣਗੀਆਂ।