• Latest
  • Trending
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

4 months ago
Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

4 minutes ago
ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

16 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

2 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

2 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

3 hours ago
ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

3 hours ago
ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

3 hours ago
ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

3 hours ago
ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

4 hours ago
ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

4 hours ago
ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

4 hours ago
Hindi News
English News
Friday, October 30, 2026
No Result
View All Result
22 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਭਗਵੰਤ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ

July 1, 2026
in ਖਬਰਾਂ, ਪੰਜਾਬ
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

• ਭਗਵੰਤ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ

• ਪੰਜਾਬ ਦੀ ਹਰ ਔਰਤ ਨੂੰ ਮਿਲੇ 3000, ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਮਿਲੇ 4500 ਰੁਪਏ

• ‘ਆਪ’ ਨੇ ਆਪਣਾ ਆਖਰੀ ਚੋਣ ਵਾਅਦਾ ਵੀ ਪੂਰਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ‘ਆਪ’ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜ ਗਰੰਟੀਆਂ ਦਿੱਤੀਆਂ ਸਨ

• ਜੇ ਪਰਿਵਾਰ ਵਿੱਚ ਇਕ ਤੋਂ ਵੱਧ ਯੋਗ ਲਾਭਪਾਤਰੀ ਔਰਤਾਂ ਹਨ, ਤਾਂ ਹਰੇਕ ਨੂੰ ਮਿਲੇਗੀ ‘ਸਤਿਕਾਰ ਰਾਸ਼ੀ`: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਬਾਅਦ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਨੂੰ ਵੀ ਪਹਿਲੀ ਜੁਲਾਈ ਤੋਂ ਬਣਦੀ ਸਤਿਕਾਰ ਰਾਸ਼ੀ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਸਤਿਕਾਰ ਰਾਸ਼ੀ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਆਪ ਸਰਕਾਰ ਸੱਤਾ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਵੈੱਬ ਪੋਰਟਲ ਲਾਂਚ ਕਰ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਰਸਮੀ ਸ਼ੁਰੂਆਤ ਕੀਤੀ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਨ ਮੌਕੇ ਸਮਾਗਮ ਦੌਰਾਨ ਹਲਕਾ ਧੂਰੀ ਦੇ ਪਿੰਡ ਲੱਡਾ ਤੋਂ LIVE
———
‘मुख्यमंत्री मावां-धीयां सत्कार योजना’ की शुरुआत के अवसर पर कार्यक्रम के दौरान हलका धूरी के गाँव लड्डा से LIVE https://t.co/ieDKrZA61W

— Bhagwant Mann (@BhagwantMann) July 1, 2026

ਧੂਰੀ (ਸੰਗਰੂਰ), 1 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ `ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ।

ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਤੇ ਲਿਖਿਆ, “ਅੱਜ ਧੂਰੀ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ` ਮਿਲੇਗੀ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ, ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਸਮਾਗਮ ਦੌਰਾਨ ਹੀ ਔਰਤਾਂ ਨੂੰ ਪੈਸੇ ਆਉਣ ਦੇ ਐਸ.ਐਮ.ਐਸ ਮਿਲਣੇ ਸ਼ੁਰੂ ਹੋ ਗਏ ਸਨ।”
ਉਨ੍ਹਾਂ ਆਪਣੀ ਪੋਸਟ ਦੇ ਅਖੀਰ ਵਿੱਚ ਲਿਖਿਆ, “ਸਾਡੀ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪੂਰੀ ਯੋਜਨਾਬੰਦੀ ਨਾਲ ਇਹ ਸਕੀਮ ਸ਼਼ੁਰੂ ਕੀਤੀ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ। ਇਹ ਵਿੱਤੀ ਸਹਾਇਤਾ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡਾ ਸਹਾਰਾ ਦੇਵੇਗੀ ਅਤੇ ਨਾਲ ਹੀ ਸਾਡੀਆਂ ਮਾਵਾਂ-ਧੀਆਂ ਦੇ ਸਨਮਾਨ ਵਜੋਂ ਵੀ ਕੰਮ ਕਰੇਗੀ।”
ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਤਾੜੀਆਂ ਦੀ ਗੂੰਜ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ 40 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰਡ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ, “ਸਤਿਕਾਰ ਰਾਸ਼ੀ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਕਰੇਗੀ। ਇਹ ਅਹਿਮ ਸਕੀਮ ਹੈ ਅਤੇ ਅਸੀਂ ਇਸ ਨੂੰ ਪੂਰੀ ਯੋਜਨਾਬੰਦੀ ਨਾਲ ਸ਼ੁਰੂ ਕੀਤਾ ਹੈ ਤਾਂ ਜੋ ਇਹ ਪੱਕੇ ਤੌਰ `ਤੇ ਜਾਰੀ ਰਹੇ।”
ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ 1,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਮੋਬਾਈਲ `ਤੇ ਨੋਟੀਫਿਕੇਸ਼ਨ ਮਿਲਣਗੇ। ਉਨ੍ਹਾਂ ਕਿਹਾ, “ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ।”
ਇਸ ਪਹਿਲਕਦਮੀ ਦੇ ਵੱਡੇ ਸਮਾਜਿਕ ਮਹੱਤਵ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਨਮਾਨ ਜ਼ਰੂਰ ਦੇਵੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਸਾਨੂੰ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।”
ਇਸ ਸਕੀਮ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦਾ ਭਰਾ, ਪੁੱਤਰ ਅਤੇ ਭਤੀਜਾ ਹੋਣ ਦੇ ਨਾਤੇ ਉਹ ਹਰ ਲਾਭਪਾਤਰੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਇਹ ਸਕੀਮ ਕਦੇ ਵੀ ਬੰਦ ਨਹੀਂ ਹੋਵੇਗੀ ਕਿਉਂਕਿ ਇਹ ਲੋਕਾਂ ਵਿੱਚ ਜਤਾਏ ਗਏ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ, “ਔਰਤਾਂ ਦੇ ਮੋਬਾਈਲ ਫੋਨ ਨੋਟੀਫਿਕੇਸ਼ਨਾਂ ਨਾਲ ਬੀਪ ਕਰਨਾ ਸ਼ੁਰੂ ਕਰ ਦੇਣਗੇ, ਜੋ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ, ਜਿੱਥੇ ਔਰਤਾਂ ਮਾਣ ਅਤੇ ਸਨਮਾਨ ਨਾਲ ਜਿਊਣਗੀਆਂ। ਇਹ ਔਰਤਾਂ ਪ੍ਰਤੀ ਸਾਡੇ ਸਨਮਾਨ ਨੂੰ ਦਰਸਾਉਂਦਾ ਹੈ ਅਤੇ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”
ਆਪਣੀ ਸਰਕਾਰ ਦੇ ਲੋਕ-ਪੱਖੀ ਸ਼ਾਸਨ ਮਾਡਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਇਕੱਠਾ ਕੀਤਾ ਟੈਕਸ ਦਾ ਪੈਸਾ ਉਨ੍ਹਾਂ ਦਾ ਹੀ ਹੈ ਅਤੇ ਸਰਕਾਰ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਸਿਰਫ਼ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ, ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਹੈ, ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਕਈ ਹੋਰ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਅੱਜ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਇਹ ਉਨ੍ਹਾਂ ਦੇ ਸ਼ਕਤੀਕਰਨ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਹੋਵੇਗੀ।”
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨੂੰ ਇਤਿਹਾਸਕ ਮੀਲ ਪੱਥਰ ਦੱਸਦਿਆਂ ‘ਆਪ` ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਕਾਰਤ ਤੌਰ `ਤੇ ਸੂਬੇ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਮੁੱਖ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ, “ਇਹ ਵਿੱਤੀ ਸਹਾਇਤਾ ਪੰਜਾਬ ਦੀਆਂ ਔਰਤਾਂ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਹੈ। ਅੱਜ ਦਾ ਦਿਨ ਨਾ ਸਿਰਫ਼ ਪੰਜਾਬ ਦੀਆਂ ਔਰਤਾਂ ਲਈ ਸਗੋਂ ਦੇਸ਼ ਭਰ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ, ਕਿਉਂਕਿ ਇਹ ਸ਼ਾਸਨ ਦੇ ਅਜਿਹੇ ਮਾਡਲ ਨੂੰ ਦਰਸਾਉਂਦਾ ਹੈ, ਜੋ ਸੱਚਮੁੱਚ ਆਪਣੇ ਨਾਗਰਿਕਾਂ ਦੀ ਕਦਰ ਕਰਦਾ ਹੈ। ਸਿਹਤ ਅਤੇ ਸਿੱਖਿਆ ਵਿੱਚ ਢਾਂਚਾਗਤ ਸੁਧਾਰਾਂ ਨੂੰ ਸਿੱਧੇ ਲੋਕ ਭਲਾਈ ਨਾਲ ਜੋੜ ਕੇ ਪੰਜਾਬ ਸਰਕਾਰ ਨੇ ਆਪਣੇ ਆਲੋਚਕਾਂ ਨੂੰ ਚੁੱਪ ਕਰਵਾ ਦਿੱਤਾ ਹੈ ਅਤੇ ਭਾਰਤ ਵਿੱਚ ਲੋਕ ਭਲਾਈ ਦੀ ਰਾਜਨੀਤੀ ਲਈ ਨਵਾਂ ਮਾਪਦੰਡ ਸਥਾਪਤ ਕੀਤਾ ਹੈ।”
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ, ਸੀਨੀਅਰ ਆਪ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕਿਵੇਂ ਲਿਆ ਜਾਵੇ
ਯੋਗ ਲਾਭਪਾਤਰੀ ਔਰਤਾਂ ਨਿਰਧਾਰਤ ਸਰਕਾਰੀ ਕੇਂਦਰਾਂ ਤੇ ਆਫਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਅਪਲਾਈ ਕਰ ਸਕਦੀਆਂ ਹਨ। ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ।
ਕਿੱਥੇ ਅਪਲਾਈ ਕਰਨਾ ਹੈ
ਨਜ਼ਦੀਕੀ ਆਂਗਣਵਾੜੀ ਕੇਂਦਰ
ਸੇਵਾ ਕੇਂਦਰ
ਮਿਉਂਸਪਲ ਕੌਂਸਲ ਦਫ਼ਤਰ
ਸਬੰਧਤ ਬਲਾਕ ਦਫ਼ਤਰ
ਲੋੜੀਂਦੇ ਦਸਤਾਵੇਜ਼
ਆਧਾਰ ਕਾਰਡ
ਪੰਜਾਬ ਦਾ ਵੋਟਰ ਆਈ.ਡੀ. ਕਾਰਡ
ਆਧਾਰ ਨਾਲ ਲਿੰਕਡ ਬੈਂਕ ਖਾਤੇ ਦੇ ਵੇਰਵੇ/ਪਾਸਬੁੱਕ
ਆਮਦਨ ਸਰਟੀਫਿਕੇਟ (ਜਿੱਥੇ ਲਾਗੂ ਹੋਵੇ)
ਪਾਸਪੋਰਟ ਸਾਈਜ਼ ਫੋਟੋ
ਅਨੁਸੂਚਿਤ ਜਾਤੀ ਸਰਟੀਫਿਕੇਟ (ਵੱਧ ਲਾਭ ਲੈਣ ਵਾਲੇ ਬਿਨੈਕਾਰਾਂ ਲਈ)
ਅਪਲਾਈ ਕਰਨ ਦੀ ਪ੍ਰਕਿਰਿਆ
ਨਜ਼ਦੀਕੀ ਨਿਰਧਾਰਤ ਰਜਿਸਟ੍ਰੇਸ਼ਨ ਕੇਂਦਰ `ਤੇ ਜਾਓ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਫਾਰਮ ਪ੍ਰਾਪਤ ਕਰੋ।
ਸਾਰੇ ਲੋੜੀਂਦੇ ਵੇਰਵੇ ਧਿਆਨ ਨਾਲ ਭਰੋ।
ਲੋੜੀਂਦੇ ਦਸਤਾਵੇਜ਼ ਨਾਲ ਨੱਥੀ ਕਰੋ।
ਮੁਕੰਮਲ ਹੋਇਆ ਬਿਨੈ-ਪੱਤਰ ਨਿਰਧਾਰਤ ਅਧਿਕਾਰੀ ਕੋਲ ਜਮ੍ਹਾਂ ਕਰਵਾਓ।
ਭਵਿੱਖ ਦੇ ਹਵਾਲੇ ਲਈ ਰਸੀਦ ਪ੍ਰਾਪਤ ਕਰੋ।
ਕੀ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ?
ਜਿਹੜੀਆਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਹ ਹੁਣ ਵੀ ਅਪਲਾਈ ਕਰ ਸਕਦੀਆਂ ਹਨ। ਬਾਅਦ ਵਿੱਚ ਰਜਿਸਟਰ ਹੋਣ ਵਾਲੀਆਂ ਔਰਤਾਂ ਨੂੰ ਵੀ ਸਫ਼ਲ ਵੈਰੀਫਿਕੇਸ਼ਨ ਅਤੇ ਮਨਜ਼ੂਰੀ ਤੋਂ ਬਾਅਦ ਪਹਿਲੀ ਜੁਲਾਈ ਤੋਂ ਲਾਗੂ ਸਤਿਕਾਰ ਰਾਸ਼ੀ ਮਿਲੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਰੀਕ ਨਹੀਂ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਲਾਗੂ ਹੋਣ ਦੀ ਮਿਤੀ ਤੋਂ ਹੀ ਲਾਭ ਦਿੱਤਾ ਜਾਵੇਗਾ।
Tags: BREAKING NEWSLatest Punjab newsLatest Punjab news in PunjabiPUNJABPUNJAB CMpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

by Navjot
October 30, 2026
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

by Navjot
October 30, 2026
0

ਕਾਬੁਲ, 30 ਅਕਤੂਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਬਾਗਲਾਨ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਬੱਸ ਦੀ ਤੇਲ ਟੈਂਕਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 30, 2026
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

by Ankit
October 30, 2026
0

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

by Navjot
October 30, 2026
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

Most Popular

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

by Ranjit Singh
1 week ago
0

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA