ਐਸ. ਏ. ਐਸ. ਨਗਰ, 21 ਮਈ – ਰਾਜ ਵਿਚੋਂ ਅੱਤਵਾਦ ਅਤੇ ਹਿੰਸਾ ਦੇ ਖਾਤਮੇ ਦੇ ਉਦੇਸ਼ ਨਾਲ ਮੁੱਖ ਡਾਇਰੈਕਟਰ-ਕਮ-ਏ. ਡੀ. ਜੀ. ਪੀ. ਵਿਜੀਲੈਂਸ ਬਿਊਰੋ ਸ੍ਰੀ ਬੀ. ਕੇ. ਉਪਲ ਨੇ ਵਿਜੀਲੈਂਸ ਬਿਊਰੋ (ਵੀ. ਬੀ.) ਦੇ ਸਮੂਹ ਅਧਿਕਾਰੀਆਂ ਨੂੰ ਇਥੇ ਬਿਊਰੋ ਦੇ ਮੁੱਖ ਦਫਤਰ ਐਸ. ਏ. ਐਸ. ਨਗਰ ਵਿਖੇ ਸਹੁੰ ਚੁਕਾਈ, ਜਿਥੇ ਸਾਰੇ ਕਰਮਚਾਰੀਆਂ ਨੇ ਦੇਸ਼ ਦੀ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਇਕਮੁੱਠ ਹੋ ਕੇ ਲੜਨ ਦਾ ਪ੍ਰਣ ਲਿਆ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਮੁਖੀ ਸ੍ਰੀ ਉਪਲ ਨੇ ਕਿਹਾ ਕਿ ਅਸੀਂ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਾ ਨੂੰ ਖਤਮ ਕਰਨ ਦੀ ਸਹੁੰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫੁੱਟ ਪਾਊ ਸ਼ਕਤੀਆਂ ਨੂੰ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਾਂਤੀ ਤੇ ਮਨੁੱਖਤਾ ਦਾ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ ਬਰਸੀ ਮੌਕੇ ‘ਅੱਤਵਾਦ ਵਿਰੋਧੀ ਦਿਵਸ’ ਮਨਾਇਆ ਜਾਂਦਾ ਹੈ।
ਕੈਪਸ਼ਨ
ਮੁੱਖ ਡਾਇਰੈਕਟਰ-ਕਮ-ਏ. ਡੀ. ਜੀ. ਪੀ. ਵਿਜੀਲੈਂਸ ਬਿਊਰੋ ਸ੍ਰੀ ਬੀ. ਕੇ. ਉਪਲ ਵਿਜੀਲੈਂਸ ਬਿਊਰੋ (ਵੀ. ਬੀ.) ਦੇ ਅਧਿਕਾਰੀਆਂ ਨੂੰ ਸਹੁੰ ਚੁਕਾਉਂਦੇ ਹੋਏ।