ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ
– ਪੜ੍ਹੋ ਕਿਹੜੇ ਕਿਹੜੇ ਆਗੂਆਂ ਦੀ ਕੀਤੀ ਗਈ ਨਿਯੁਕਤੀ
ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਪਿਛਲੇ ਸਾਲ ਹੜ੍ਹ ਪ੍ਰਭਾਵਿਤ ਰਹੇ ਜ਼ਿਲ੍ਹਿਆਂ ਦੇ ਦੌਰੇ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਇਨ੍ਹਾਂ ਦੌਰਿਆਂ ਦੌਰਾਨ ਸਬੰਧਤ ਜ਼ਿਲ੍ਹਾ ਪ੍ਰਧਾਨ ਉਨ੍ਹਾਂ ਦੇ ਨਾਲ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਇਲਾਕਿਆਂ ਵਿੱਚ ਲੈ ਕੇ ਜਾਣਗੇ ਜੋ ਸਭ ਤੋਂ ਵੱਧ ਗੰਭੀਰ ਰੂਪ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਸਨ।
ਦੌਰਾ ਕਰਨ ਵਾਲੇ ਆਗੂ ਪ੍ਰਭਾਵਿਤ ਪਰਿਵਾਰਾਂ ਅਤੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਨਗੇ ਤਾਂ ਜੋ ਹੜ੍ਹ ਨਾਲ ਜੁੜੀਆਂ ਚੁਣੌਤੀਆਂ, ਰਾਹਤ ਕਾਰਜਾਂ ਅਤੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਬਾਰੇ ਸਿੱਧੀ ਜਾਣਕਾਰੀ ਲੈ ਸਕਣ। ਉਹ ਸਥਾਨਕ ਚਿੰਤਾਵਾਂ ਅਤੇ ਤਿਆਰੀਆਂ ਵਿੱਚ ਰਹਿ ਗਈਆਂ ਕਮੀਆਂ ਬਾਰੇ ਪਾਰਟੀ ਲੀਡਰਸ਼ਿਪ ਨੂੰ ਇੱਕ ਵਿਸਤ੍ਰਿਤ ਰਿਪੋਰਟ ਸੌਂਪਣਗੇ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਹਰ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਲਈ ਵਚਨਬੱਧ ਹੈ ਅਤੇ ਲੋਕ ਸੁਰੱਖਿਆ, ਆਫ਼ਤ ਪ੍ਰਬੰਧਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਰਾਹਤ ਦੇਣ ਨਾਲ ਜੁੜੇ ਮੁੱਦੇ ਚੁੱਕਦੀ ਰਹੇਗੀ।
ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਹੇਠ ਦਿੱਤੇ ਸੀਨੀਅਰ ਆਗੂਆਂ ਦੀ ਕੀਤੀ ਗਈ ਨਿਯੁਕਤੀ
























