• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

10 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

11 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

11 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

11 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

11 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

13 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

13 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

13 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

13 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

14 hours ago
Hindi News
English News
Monday, November 9, 2026
No Result
View All Result
15 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ

July 2, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

* ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ
* ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ):- ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ ‘ਆਓਸਟੀ ਪਾਲਿਸੀ’ ਵਿੱਚ ਵੀ ਕਈ ਬਦਲਾਅ
ਕੀਤੇ ਹਨ।

ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ਸ਼੍ਰੇਣੀ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਦੇ ਰਿਹਾਇਸ਼ੀ ਪਲਾਟ ਮਿਲਦੇ ਰਹਿਣਗੇ, ਜਦੋਂ ਕਿ ਕਮਰਸ਼ੀਅਲ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਜਿਹੜੇ ਲੋਕ ਸਿਰਫ਼ ਰਿਹਾਇਸ਼ੀ ਸ਼੍ਰੇਣੀ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹੁਣ 1,600 ਵਰਗ ਗਜ਼ ਦੀ ਬਜਾਏ 1,630 ਵਰਗ ਗਜ਼ ਪ੍ਰਤੀ ਏਕੜ ਮਿਲੇਗਾ, ਜਦੋਂ ਕਿ ਵਪਾਰਕ-ਸ਼੍ਰੇਣੀ ਦੇ ਪ੍ਰਾਜੈਕਟਾਂ ਲਈ ਵਪਾਰਕ ਜਗ੍ਹਾ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।

ਕੈਬਨਿਟ ਨੇ ਆਓਸਟੀ ਪਾਲਿਸੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਉਹ ਜ਼ਮੀਨ ਮਾਲਕ ਜਿਨ੍ਹਾਂ ਦੀ ਇੱਕ ਏਕੜ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ, ਉਹ 200 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ; ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ ਇੱਕ ਏਕੜ ਤੋਂ ਵੱਧ ਅਤੇ 2.5 ਏਕੜ ਤੱਕ ਹੈ, ਉਨ੍ਹਾਂ ਨੂੰ 300 ਵਰਗ ਗਜ਼ ਦਾ ਪਲਾਟ ਮਿਲੇਗਾ; ਜਦਕਿ ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ 2.5 ਏਕੜ ਤੋਂ ਵੱਧ ਹੈ, ਉਹ 500 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ।

ਕੈਬਨਿਟ ਨੇ ਛੋਟੇ ਕਿਸਾਨਾਂ ਲਈ ਵਿਸ਼ੇਸ਼ ਲੈਟਰ ਆਫ਼ ਇੰਟੈਂਟ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਦਿੱਤੀ ਹੈ ਅਤੇ ‘ਸਹੂਲੀਅਤ ਸਰਟੀਫਿਕੇਟ’ ਦੀ ਮਿਆਦ ਦੋ ਸਾਲ ਤੋਂ ਵਧਾ ਕੇ ਚਾਰ ਸਾਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਵਿਕਸਤ ਪਲਾਟ ਲੈਣ ਵਾਲੇ ਅਸਲ ਜ਼ਮੀਨ ਮਾਲਕਾਂ ਨੂੰ ਰਜਿਸਟ੍ਰੇਸ਼ਨ ਜਾਂ ਕਨਵੈਨਸ ਡੀਡ ਦੇ ਸਮੇਂ ਸਟੈਂਪ ਡਿਊਟੀ ਜਾਂ ਹੋਰ ਖਰਚੇ ਨਹੀਂ ਦੇਣੇ ਪੈਣਗੇ। ਵਿਕਲਪਕ ਤੌਰ ‘ਤੇ ਉਹ ਐਕਵਾਇਰ ਕੀਤੀ ਜ਼ਮੀਨ ਦੇ ਕੁਲੈਕਟਰ ਰੇਟ ‘ਤੇ ਗਣਨਾ ਕੀਤੇ ਗਏ ਮੁੱਲ ਤੱਕ ਪੰਜਾਬ ਵਿੱਚ ਕਿਤੇ ਵੀ ਜ਼ਮੀਨ ਖਰੀਦਣ ਵੇਲੇ ਸਟੈਂਪ ਡਿਊਟੀ ਦੀ ਛੋਟ ਦਾ ਲਾਭ ਲੈ ਸਕਦੇ ਹਨ।
ਯੋਗ ਜ਼ਮੀਨ ਮਾਲਕਾਂ ਨੂੰ ਇੱਕ ਤਰਜੀਹੀ ਟਿਊਬਵੈੱਲ ਕੁਨੈਕਸ਼ਨ ਵੀ ਮਿਲੇਗਾ, ਜਦੋਂ ਕਿ ਇਸ ਨੀਤੀ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਤਰਜੀਹੀ ਸਥਾਨਾਂ ‘ਤੇ ਪਲਾਟਾਂ ਦੀ ਅਲਾਟਮੈਂਟ ਦੇ ਯੋਗ ਹੋਣਗੇ।

ਇਸ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਨੀਤੀ ਸਬੰਧੀ ਜ਼ਮੀਨ ਮਾਲਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ, “ਰਿਹਾਇਸ਼ੀ ਅਤੇ ਵਪਾਰਕ ਵਿਕਲਪ ਤਹਿਤ ਰਿਹਾਇਸ਼ੀ ਜਗ੍ਹਾ ਪ੍ਰਤੀ ਏਕੜ 1,000 ਵਰਗ ਗਜ਼ ਹੀ ਰਹੇਗੀ, ਜਦੋਂ ਕਿ ਵਪਾਰਕ ਜਗ੍ਹਾ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਜੇ ਕੋਈ ਜ਼ਮੀਨ ਮਾਲਕ ਵਪਾਰਕ ਜਗ੍ਹਾ ਦੀ ਬਜਾਏ ਸਿਰਫ਼ ਰਿਹਾਇਸ਼ੀ ਪਲਾਟ ਦੀ ਚੋਣ ਕਰਦਾ ਹੈ ਤਾਂ ਰਿਹਾਇਸ਼ੀ ਜਗ੍ਹਾ 1,600 ਵਰਗ ਗਜ਼ ਤੋਂ ਵਧਾ ਕੇ 1,630 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।”

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

by Navjot
4 weeks ago
0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0 ਅਭਿਸ਼ੇਕ ਸ਼ਰਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 